Punjab News: SIT ਨੇ ਬਿਕਰਮ ਮਜੀਠੀਆ ਨੂੰ ਮੁੜ ਭੇਜਿਆ ਸੰਮਨ, 8 ਅਗਸਤ ਨੂੰ ਪੇਸ਼ ਹੋਣ ਲਈ ਕਿਹਾ
Bikram Majithia: ਬਿਕਰਮ ਮਜੀਠੀਆ ਨੂੰ SIT ਵੱਲੋਂ ਮੁੜ ਸੰਮਨ ਭੇਜੇ ਗਏ ਹਨ। ਜਿਸ ਵਿੱਚ 8 ਅਗਸਤ ਨੂੰ ਐਸਆਈਟੀ ਦੇ ਵੱਲੋਂ ਮੁੜ ਬਿਕਰਮ ਸਿੰਘ ਮਜੀਠੀਆ ਨੂੰ ਸੱਦਿਆ ਗਿਆ ਹੈ।
SIT summons Bikram Majithia: ਬਿਕਰਮ ਮਜੀਠੀਆ ਨੂੰ SIT ਵੱਲੋਂ ਮੁੜ ਸੰਮਨ ਭੇਜੇ ਗਏ ਹਨ। ਇਸ ਤੋਂ ਪਹਿਲਾਂ ਵੀ ਐਸਆਈਟੀ ਵੱਲੋਂ ਬਿਕਰਮ ਸਿੰਘ ਮਜੀਠੀਆ ਨੂੰ ਸੰਮਨ ਭੇਜੇ ਗਏ ਸੀ। ਇਸ ਤੋਂ ਪਹਿਲਾਂ ਵੀ ਐਸਆਈਟੀ ਵੱਲੋਂ ਬਿਕਰਮ ਸਿੰਘ ਮਜੀਠੀਆ ਨੂੰ ਸੰਮਨ ਭੇਜੇ ਗਏ ਸੀ। ਚੰਡੀਗੜ੍ਹ ਅਦਾਲਤ 'ਚ ਪੇਸ਼ ਹੋਣ ਕਾਰਨ ਐਸਆਈਟੀ ਸਾਹਮਣੇ ਪੇਸ਼ ਨਹੀਂ ਹੋਏ ਸਨ। ਜਿਸ ਕਰਕੇ ਉਨ੍ਹਾਂ ਨੇ ਚਿੱਠੀ ਲਿਖ ਕੇ ਨਾ ਪੇਸ਼ ਹੋਣ ਦਾ ਕਾਰਨ ਦੱਸਿਆ ਸੀ।
ਹੁਣ 8 ਅਗਸਤ ਨੂੰ ਐਸਆਈਟੀ ਦੇ ਵੱਲੋਂ ਮੁੜ ਬਿਕਰਮ ਸਿੰਘ ਮਜੀਠੀਆ ਨੂੰ ਸੱਦਿਆ ਗਿਆ ਹੈ। ਪਟਿਆਲਾ ਪੁਲਿਸ ਲਾਈਨ ਉਤੇ ਪੁੱਛਗਿੱਛ ਲਈ ਤਲਬ ਕੀਤਾ ਗਿਆ ਹੈ।
ਇਸ ਤੋਂ ਪਹਿਲਾਂ ਪਿਛਲੇ ਮਹੀਨੇ ਜਦੋਂ SIT ਨੇ ਮਜੀਠੀਆ ਨੂੰ ਨੋਟਿਸ ਭੇਜਿਆ ਸੀ ਤਾਂ ਮਜੀਠੀਆ ਨੇ ਇਸ ਮਾਮਲੇ ਨੂੰ ਲੈ ਕੇ Punjab and Haryana High Court ਦਾ ਰੁਖ ਕੀਤਾ ਸੀ। ਉਨ੍ਹਾਂ ਵੱਲੋਂ ਦਲੀਲ ਦਿੱਤੀ ਗਈ ਸੀ ਕਿ ਉਸ ਨੂੰ ਵਾਰ-ਵਾਰ ਸੰਮਨ ਭੇਜ ਕੇ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਇਸ ਤੋਂ ਬਾਅਦ ਹਾਈਕੋਰਟ ਨੇ ਉਨ੍ਹਾਂ ਨੂੰ 8 ਜੁਲਾਈ ਤੱਕ ਐਸਆਈਟੀ ਸਾਹਮਣੇ ਪੇਸ਼ ਹੋਣ ਲਈ ਰਾਹਤ ਦਿੱਤੀ ਹੈ। ਪਿਛਲੀ ਸੁਣਵਾਈ 'ਤੇ ਐਸਆਈਟੀ ਨੇ ਸੰਮਨ ਵਾਪਸ ਲੈ ਲਏ ਸਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।