Punjab News: ਪੁਲਿਸ ਵੱਲੋਂ ਕਿਸਾਨ ਆਗੂਆਂ ਨੂੰ ਗ੍ਰਿਫਤਾਰ ਕਰਨ ਦੇ ਕਦਮ ਦੀ SKM ਵੱਲੋਂ ਸਖਤ ਨਿੰਦਾ, ਬੋਲੇ- 'ਸਰਕਾਰ ਨੇ ਨਿਭਾਈ ਦੁਸ਼ਮਣੀ'
ਐੱਸਕੇਐੱਮ ਵੱਲੋਂ ਸੂਬਾ ਸਰਕਾਰ ਵੱਲੋਂ ਕੀਤੀ ਕਾਰਵਾਈ ਦੀ ਸਖਤ ਸ਼ਬਦਾਂ ਦੇ ਵਿੱਚ ਨਿੰਦਾ ਕੀਤਾ ਹੈ। ਉਨ੍ਹਾਂ ਨੇ ਕਿਹਾ ਚੰਡੀਗੜ੍ਹ ਵਿੱਚ ਕੇਂਦਰ ਸਰਕਾਰ ਨਾਲ ਗੱਲਬਾਤ ਖਤਮ ਕਰਨ ਤੋਂ ਬਾਅਦ ਪੰਜਾਬ ਦੇ ਖੇਤਰ 'ਚ ਦਾਖਲ ਹੋਣ ਤੋਂ ਤੁਰੰਤ ਬਾਅਦ ਜਗਜੀਤ

ਕਿਸਾਨ ਆਗੂਆਂ ਅਤੇ ਕੇਂਦਰ ਸਰਕਾਰ ਵਿਚਕਾਰ ਬੁੱਧਵਾਰ ਨੂੰ 7ਵੇਂ ਦੌਰ ਦੀ ਗੱਲਬਾਤ ਹੋਈ। ਸਰਕਾਰੀ ਵਫ਼ਦ ਵਿੱਚ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਵੀ ਮੌਜੂਦ ਸਨ। ਕਿਸਾਨ ਆਗੂ ਮੰਤਰੀਆਂ ਨਾਲ ਗੱਲ ਕਰਕੇ ਵਾਪਸ ਆ ਰਹੇ ਸਨ। ਫਿਰ ਮੋਹਾਲੀ ਵਿਖੇ ਪੰਜਾਬ ਪੁਲਿਸ ਨੇ ਉਨ੍ਹਾਂ ਨੂੰ ਹਿਰਾਸਤ ਵਿੱਚ ਲੈ ਲਿਆ। ਇਸ ਵਿੱਚ ਸਰਵਣ ਸਿੰਘ ਪੰਧੇਰ, ਅਭਿਮਨਿਊ ਕੋਹਾੜ, ਜਗਜੀਤ ਸਿੰਘ ਡੱਲੇਵਾਲ, ਸੁਖਵਿੰਦਰ ਕੌਰ, ਕਾਕਾ ਸਿੰਘ ਕੋਟੜਾ ਸਮੇਤ ਕਈ ਹੋਰ ਕਿਸਾਨ ਆਗੂ ਸ਼ਾਮਲ ਹਨ।ਦੂਜੇ ਪਾਸੇ, ਸ਼ੰਭੂ ਅਤੇ ਖਨੌਰੀ ਸਰਹੱਦ ਦੇ ਆਲੇ-ਦੁਆਲੇ ਦੇ ਇਲਾਕਿਆਂ ਵਿੱਚ ਇੰਟਰਨੈੱਟ ਸੇਵਾ ਬੰਦ ਕਰ ਦਿੱਤੀ ਗਈ ਹੈ। ਇਸ ਮੌਕੇ ਪੁਲਿਸ ਨੇ ਖਨੌਰੀ ਤੇ ਸ਼ੰਭੂ ਬਾਰਡਰ ਖਾਲੀ ਕਰਵਾ ਲਏ।
ਐੱਸਕੇਐੱਮ ਵੱਲੋਂ ਸੂਬਾ ਸਰਕਾਰ ਵੱਲੋਂ ਕੀਤੀ ਕਾਰਵਾਈ ਦੀ ਸਖਤ ਸ਼ਬਦਾਂ ਦੇ ਵਿੱਚ ਨਿੰਦਾ ਕੀਤਾ ਹੈ। ਉਨ੍ਹਾਂ ਨੇ ਕਿਹਾ ਚੰਡੀਗੜ੍ਹ ਵਿੱਚ ਕੇਂਦਰ ਸਰਕਾਰ ਨਾਲ ਗੱਲਬਾਤ ਖਤਮ ਕਰਨ ਤੋਂ ਬਾਅਦ ਪੰਜਾਬ ਦੇ ਖੇਤਰ 'ਚ ਦਾਖਲ ਹੋਣ ਤੋਂ ਤੁਰੰਤ ਬਾਅਦ ਜਗਜੀਤ ਸਿੰਘ ਡੱਲੇਵਾਲ ਅਤੇ ਪੰਨੂ ਪੰਧੇਰ ਸਮੇਤ ਕਈ ਐੱਸਕੇਐੱਮ (NP) ਅਤੇ ਕੇਐੱਮਐੱਮ ਆਗੂਆਂ ਨੂੰ ਗ੍ਰਿਫਤਾਰ ਕਰਨ ਦੇ ਕਦਮ ਦੀ ਨਿੰਦਾ ਕੀਤੀ ਹੈ।
ਐੱਸਕੇਐੱਮ ਨੇ ਕਿਹਾ ਕਿ ਖਨੌਰੀ ਤੇ ਸ਼ੰਭੂ ਸਰਹੱਦਾਂ 'ਤੇ ਵੱਡੀ ਗਿਣਤੀ ਵਿੱਚ ਪੁਲਿਸ ਬਲ ਤਾਇਨਾਤ ਕਰ ਦਿੱਤੇ ਹਨ, ਜਿੱਥੇ ਵਿਰੋਧ ਪ੍ਰਦਰਸ਼ਨ ਜਾਰੀ ਹਨ। ਇੰਟਰਨੈੱਟ ਸੇਵਾਵਾਂ ਵੀ ਬੰਦ ਕਰ ਦਿੱਤੀਆਂ ਗਈਆਂ ਹਨ। ਸਰਕਾਰ ਨੇ ਦਿਖਾਇਆ ਹੈ ਕਿ ਉਹ ਖੇਤੀਬਾੜੀ ਵਿੱਚ ਕਾਰਪੋਰੇਟ ਅਤੇ ਵਿਦੇਸ਼ੀ ਕੰਪਨੀਆਂ ਦੇ ਹੱਕ ਵਿੱਚ ਨੀਤੀਆਂ ਲਾਗੂ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਇਸ ਲਈ ਉਹ ਕੇਂਦਰ ਵਿੱਚ ਆਰਐੱਸਐੱਸ, ਭਾਜਪਾ ਸਰਕਾਰ ਨਾਲ ਸਹਿਯੋਗ ਕਰ ਰਹੀ ਹੈ।
ਕਿਸਾਨਾਂ ਦੇ ਸ਼ਾਂਤਮਈ ਸੰਘਰਸ਼ ਵਿਰੁੱਧ ਤਾਕਤ ਦੀ ਵਰਤੋਂ ਕਰਨ ਦੀ ਰਣਨੀਤੀ ਇਹ ਸਾਬਤ ਕਰਦੀ ਹੈ ਕਿ ਕੇਂਦਰ ਸਰਕਾਰ ਭਾਰਤ ਦੇ ਸਾਰੇ ਕਿਸਾਨਾਂ ਦੁਆਰਾ ਉਠਾਏ ਗਏ ਰੋਜ਼ੀ-ਰੋਟੀ ਅਤੇ ਬਚਾਅ ਦੇ ਮੁੱਖ ਮੁੱਦਿਆਂ ਨੂੰ ਹੱਲ ਕਰਨ ਦੇ ਹੱਕ ਵਿੱਚ ਨਹੀਂ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
