Punjab News: ਪੰਜਾਬ ਵਿਧਾਨ ਸਭਾ 'ਚ ਵਿੱਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦੇਣ ਮਗਰੋਂ ਮੁਲਤਵੀ ਕੀਤੀ ਗਈ ਸਦਨ ਦੀ ਕਾਰਵਾਈ ਮੁੜ ਸ਼ੁਰੂ ਹੋ ਚੁੱਕੀ ਹੈ। ਦੱਸ ਦਈਏ ਕਿ ਇਹ ਸੈਸ਼ਨ 26 ਸਤੰਬਰ ਤੋਂ 29 ਸਤੰਬਰ ਤੱਕ ਚੱਲੇਗਾ। ਸੈਸ਼ਨ ਦੌਰਾਨ ਪ੍ਰਸ਼ਨਕਾਲ ਨਹੀਂ ਹੋਵੇਗਾ, ਪਰ ਜ਼ੀਰੋ ਆਵਰ ਜ਼ਰੂਰ ਹੋਵੇਗਾ, ਜਿਸ ਵਿੱਚ ਵਿਧਾਇਕ ਆਪਣੇ ਮੁੱਦੇ ਉਠਾ ਸਕਦੇ ਹਨ।

Continues below advertisement

ਇਨ੍ਹਾਂ ਨੂੰ ਦਿੱਤੀ ਗਈ ਸ਼ਰਧਾਂਜਲੀ

Continues below advertisement

ਉੱਥੇ ਹੀ ਸੈਸ਼ਨ ਦੀ ਸ਼ੁਰੂਆਤ ਵਿੱਚ ਪਹਿਲਾਂ ਸਾਬਕਾ ਮੰਤਰੀ ਹਰਪਾਲ ਟੌਹੜਾ, ਪੰਜਾਬੀ ਕਾਮੇਡੀਅਨ ਜਸਵਿੰਦਰ ਭੱਲਾ, ਪੰਜਾਬੀ ਸੰਗੀਤ ਦੇ ਸਮਰਾਟ ਚਰਨਜੀਤ ਆਹੂਜਾ ਅਤੇ ਕਈ ਹੋਰ ਪ੍ਰਮੁੱਖ ਹਸਤੀਆਂ ਨੂੰ ਸ਼ਰਧਾਂਜਲੀਆਂ ਭੇਟ ਕੀਤੀ ਗਈ ਅਤੇ ਇਸ ਦੇ ਨਾਲ ਹੀ ਜਿਨ੍ਹਾਂ ਦੀ ਹੜ੍ਹਾਂ ਵਿੱਚ ਮੌਤ ਹੋਈ ਸੀ, ਉਨ੍ਹਾਂ ਨੂੰ ਵੀ ਸ਼ਰਧਾਂਜਲੀ ਦਿੱਤੀ ਗਈ। ਇਸ ਤੋਂ ਬਾਅਦ ਸਦਨ ਨੂੰ ਦੁਪਹਿਰ 12 ਵਜੇ ਤੱਕ ਮੁਲਤਵੀ ਕਰ ਦਿੱਤਾ ਗਿਆ।

ਦੱਸ ਦਈਏ ਕਿ ਹੜ੍ਹ ਤੋਂ ਬਾਅਦ ਪੁਨਰਵਾਸ ਨੂੰ ਲੈ ਕੇ ਖਾਸ ਚਰਚਾ ਹੋਵੇਗੀ। ਸੈਸ਼ਨ ਵਿੱਚ ਹੰਗਾਮਾ ਹੋਣ ਦੇ ਵੀ ਅਸਾਰ ਹਨ, ਕਿਉਂਕਿ ਵਿਰੋਧੀ ਪਾਰਟੀ ਸਰਕਾਰ ਨੂੰ ਹੜ੍ਹ, ਕਾਨੂੰਨ-ਵਿਆਵਸਥਾ ਅਤੇ ਹੋਰ ਮਸਲਿਆਂ ‘ਤੇ ਘੇਰਣ ਦੀ ਤਿਆਰੀ ਕਰ ਰਹੀ ਹੈ। ਪੰਜਾਬ ਵਿੱਚ 23 ਜ਼ਿਲ੍ਹੇ ਹੜ੍ਹ ਦੀ ਮਾਰ ਹੇਠ ਆਏ ਹਨ। ਹੁਣ ਤੱਕ 2565 ਪਿੰਡ ਪ੍ਰਭਾਵਿਤ ਹੋਏ ਹਨ। 3,89,449 ਲੋਕ ਇਸ ਤੋਂ ਪ੍ਰਭਾਵਿਤ ਹੋਏ ਹਨ। 57 ਲੋਕਾਂ ਦੀ ਜਾਨ ਜਾ ਚੁੱਕੀ ਹੈ, ਜਦਕਿ ਲੋਕ ਅਜੇ ਵੀ ਲਾਪਤਾ ਹਨ।

ਇਸ ਦੇ ਨਾਲ ਹੀ,23,340ਲੋਕਾਂ ਨੂੰ ਹੜ੍ਹ ਤੋਂ ਬਚਾਇਆ ਗਿਆ ਹੈ। ਇਸ ਤੋਂ ਇਲਾਵਾ 2,00,061.35 ਲੋਕ ਇਸ ਕਾਰਨ ਪ੍ਰਭਾਵਿਤ ਹੋਏ ਹਨਹਾਲਾਂਕਿ ਕੇਂਦਰ ਸਰਕਾਰ ਨੇ ਰਾਜ ਨੂੰ ਆਫ਼ਤਗ੍ਰਸਤ ਘੋਸ਼ਿਤ ਨਹੀਂ ਕੀਤਾ, ਪਰ ਪੰਜਾਬ ਸਰਕਾਰ ਨੇ ਇਸ ਨੂੰ ਆਫ਼ਤ ਪ੍ਰਭਾਵਿਤ ਸੂਬਾ ਘੋਸ਼ਿਤ ਕਰ ਦਿੱਤਾ ਹੈ।

ਕਈ ਰਾਜਾਂ, ਕਲਾਕਾਰਾਂ ਅਤੇ ਸੰਸਥਾਵਾਂ ਨੇ ਕੀਤੀ ਮਦਦ

ਪੰਜਾਬ ਵਿੱਚ ਆਏ ਹੜ੍ਹ ਤੋਂ ਬਾਅਦ ਲੋਕਾਂ ਦੀ ਮਦਦ ਲਈ ਕਈ ਸਮਾਜ ਸੇਵੀ ਸੰਸਥਾਵਾਂ, ਪੰਜਾਬੀ ਗਾਇਕ ਅਤੇ ਕਲਾਕਾਰ ਜੁਟੇ ਹੋਏ ਹਨ। ਉਹ ਇਨ੍ਹਾਂ ਲੋਕਾਂ ਨੂੰ ਖਾਣ-ਪੀਣ ਦੀਆਂ ਚੀਜ਼ਾਂ ਤੋਂ ਲੈ ਕੇ ਘਰ ਦੀਆਂ ਜ਼ਰੂਰੀ ਵਸਤੂਆਂ ਮੁਹੱਈਆ ਕਰਵਾ ਰਹੇ ਹਨ। ਸਤਿੰਦਰ ਸਰਤਾਜ ਸਮੇਤ ਕਈ ਕਲਾਕਾਰਾਂ ਨੇ ਪਿੰਡ ਗੋਦ ਲਏ ਹਨ। ਇਸ ਤੋਂ ਇਲਾਵਾ, ਦਿੱਲੀ, ਹਰਿਆਣਾ, ਹਿਮਾਚਲ ਪ੍ਰਦੇਸ਼, ਮੱਧ ਪ੍ਰਦੇਸ਼, ਰਾਜਸਥਾਨ ਅਤੇ ਅਸਮ ਦੀ ਸਰਕਾਰ ਨੇ ਪੰਜ-ਪੰਜ ਕਰੋੜ ਰੁਪਏ ਅਤੇ ਰਾਸ਼ਨ ਦੇ ਟਰੱਕ ਭੇਜੇ ਹਨ। ਇਸ ਦੇ ਨਾਲ ਹੀ, ਮਦਦ ਦੇ ਕੰਮ ਜਾਰੀ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।