Punjab News: ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸ਼ੁਰੂ; ਫ਼ੌਜਾ ਸਿੰਘ ਨੂੰ ਦਿੱਤੀ ਗਈ ਸ਼ਰਧਾਂਜਲੀ, ਅੱਜ ਬੇਅਦਬੀ ਬਿੱਲ ਹੋਵੇਗਾ ਪਾਸ
ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦਾ ਅੱਜ (15 ਜੁਲਾਈ) ਆਖਰੀ ਦਿਨ ਹੈ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪਵਿੱਤਰ ਗ੍ਰੰਥਾਂ ਦੀ ਬੇਅਦਬੀ ਨੂੰ ਲੈ ਕੇ ਪੇਸ਼ ਕੀਤੇ ਗਏ ਬਿੱਲ 'ਤੇ ਚਰਚਾ ਹੋਏਗੀ ਅਤੇ ਇਸਨੂੰ ਪਾਸ ਕੀਤਾ ਜਾਵੇਗਾ।

ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦਾ ਅੱਜ (15 ਜੁਲਾਈ) ਆਖਰੀ ਦਿਨ ਹੈ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪਵਿੱਤਰ ਗ੍ਰੰਥਾਂ ਦੀ ਬੇਅਦਬੀ ਨੂੰ ਲੈ ਕੇ ਪੇਸ਼ ਕੀਤੇ ਗਏ ਬਿੱਲ 'ਤੇ ਚਰਚਾ ਹੋਏਗੀ ਅਤੇ ਇਸਨੂੰ ਪਾਸ ਕੀਤਾ ਜਾਵੇਗਾ। ਇਸ ਬਿੱਲ ਅਨੁਸਾਰ ਬੇਅਦਬੀ ਕਰਨ ਵਾਲਿਆਂ ਨੂੰ ਉਮਰ ਕੈਦ ਦੀ ਸਜ਼ਾ ਦਾ ਪ੍ਰਬੰਧ ਕੀਤਾ ਗਿਆ ਹੈ।
ਦੂਜੇ ਪਾਸੇ ਨਸ਼ਿਆਂ ਦੇ ਮੁੱਦੇ 'ਤੇ ਵੀ ਵਿਧਾਨ ਸਭਾ ਵਿੱਚ ਚਰਚਾ ਹੋਣੀ ਹੈ। ਹਾਲਾਂਕਿ ਵਿਰੋਧੀ ਧੀਰ ਦਾ ਦਾਅਵਾ ਹੈ ਕਿ ਸਰਕਾਰ ਲੈਂਡ ਪੁਲਿੰਗ ਅਤੇ ਕਾਨੂੰਨ ਵਿਵਸਥਾ ਵਰਗੇ ਅਹਿਮ ਮੁੱਦਿਆਂ ਤੋਂ ਪਹਿਲੇ ਦਿਨ ਤੋਂ ਹੀ ਭੱਜ ਰਹੀ ਹੈ।
ਕਾਂਗਰਸ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਉਨ੍ਹਾਂ ਨੇ ਇਨ੍ਹਾਂ ਦੋਨਾਂ ਮੁੱਦਿਆਂ 'ਤੇ ਵੱਖ-ਵੱਖ ਚਰਚਾ ਦੀ ਮੰਗ ਕੀਤੀ ਸੀ, ਪਰ ਫਿਰ ਵੀ ਇਨ੍ਹਾਂ 'ਤੇ ਗੱਲ ਨਹੀਂ ਹੋਈ।
ਉਨ੍ਹਾਂ ਕਿਹਾ ਕਿ ਜੇਕਰ ਸੈਸ਼ਨ ਦਾ ਸਮਾਂ ਵਧਾਇਆ ਵੀ ਗਿਆ, ਤਾਂ ਵੀ ਉਸਦਾ ਕੋਈ ਲਾਭ ਨਹੀਂ ਹੋਇਆ।
ਬੀਤੇ ਦਿਨ ਵਿਰੋਧੀ ਧੀਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਸਾਨੂੰ ਇਸ ਮੁੱਦੇ 'ਤੇ ਚਰਚਾ ਲਈ ਥੋੜਾ ਸਮਾਂ ਦਿੱਤਾ ਜਾਵੇ, ਤਾਂ ਜੋ ਅਸੀਂ ਠੀਕ ਤਰੀਕੇ ਨਾਲ ਹੋਮਵਰਕ ਕਰ ਸਕੀਏ।
ਦੂਜੇ ਪਾਸੇ, ਸੀਐਮ ਭਗਵੰਤ ਮਾਨ ਨੇ ਕਿਹਾ ਕਿ ਬੇਅਦਬੀ ਦੇ ਮੁੱਦੇ ਬਾਰੇ ਤਾਂ ਬੱਚੇ-ਬੱਚੇ ਨੂੰ ਪਤਾ ਹੈ। ਪਰ ਉਨ੍ਹਾਂ ਨੇ ਇਹ ਵੀ ਕਿਹਾ ਕਿ 15 ਸਾਲਾਂ ਤੋਂ ਚੱਲ ਰਹੇ ਇਸ ਮੁੱਦੇ 'ਤੇ ਹੁਣ ਕਾਂਗਰਸ ਨੂੰ ਹੀ ਇਤਰਾਜ਼ ਹੈ। ਉਨ੍ਹਾਂ ਨੇ ਕਾਂਗਰਸ ਨੂੰ ਚੁਣੌਤੀ ਦਿੱਤੀ ਕਿ ਅਗਲੀ ਵਾਰੀ ਪੂਰੀ ਤਿਆਰੀ ਨਾਲ ਆਓ।
ਫ਼ੌਜਾ ਸਿੰਘ ਦੀ ਮੌਤ 'ਤੇ ਦੁੱਖ ਪ੍ਰਗਟ
ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਵਿਧਾਨ ਸਭਾ ਵਿੱਚ ਫ਼ੌਜਾ ਸਿੰਘ ਨੂੰ ਸ਼ਰਧਾਂਜਲੀ ਦੇਣ ਦਾ ਪ੍ਰਸਤਾਵ ਰੱਖਿਆ। ਸਪੀਕਰ ਨੇ ਕਿਹਾ ਕਿ ਮੈਨੂੰ ਇਹ ਜਾਣ ਕੇ ਡੂੰਘਾ ਦੁੱਖ ਹੋਇਆ ਹੈ ਕਿ ਫ਼ੌਜਾ ਸਿੰਘ ਹੁਣ ਇਸ ਦੁਨੀਆ ਵਿੱਚ ਨਹੀਂ ਰਹੇ। ਸਪੀਕਰ ਵੱਲੋਂ ਫ਼ੌਜਾ ਸਿੰਘ ਦੀਆਂ ਉਪਲਬਧੀਆਂ ਬਾਰੇ ਵੀ ਵਿਧਾਨ ਸਭਾ ਦੇ ਹਾਲ ਵਿੱਚ ਜਾਣਕਾਰੀ ਦਿੱਤੀ ਗਈ।
ਆਰਟੀਕਲ ਲਿਖਣ ਤੱਕ ਵਿਰੋਧੀ ਧੀਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਇਸ ਬਿੱਲ ਨੂੰ ਲੈ ਕੇ ਚਰਚਾ ਕਰਦੇ ਹੋਏ ਸੂਬਾ ਸਰਕਾਰ ਨੂੰ ਘੇਰਿਆ ਹੈ। ਉਨ੍ਹਾਂ ਨੇ ਕਈ ਪ੍ਰਸ਼ਨ ਮਾਨ ਸਰਕਾਰ ਤੋਂ ਪੁੱਛੇ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















