Punjab News: ਵੱਡੇ ਹਥਿਆਰਾਂ ਸਮੇਤ 7 ਵਿਅਕਤੀਆਂ ਨੂੰ ਸ੍ਰੀ ਅਨੰਦਪੁਰ ਸਾਹਿਬ ਪੁਲਿਸ ਨੇ ਕੀਤਾ ਕਾਬੂ
ਸ੍ਰੀ ਅਨੰਦਪੁਰ ਸਾਹਿਬ: ਪੰਜਾਬ ਦੀ ਕਾਨੂੰਨ ਵਿਵਸਥਾ ਕਾਇਮ ਕਰਨ ਲਈ ਛੇੜੀ ਮੁਹਿੰਮ ਤਹਿਤ ਪੰਜਾਬ ਪੁਲਿਸ ਦੀ ਕਾਰਵਾਈ ਜਾਰੀ ਹੈ। ਇਸੇ ਤਹਿਤ ਅੱਜ ਸ੍ਰੀ ਅਨੰਦਪੁਰ ਸਾਹਿਬ ਪੁਲਿਸ ਨੇ 7 ਵਿਅਕਤੀਆਂ ਨੂੰ ਭਾਰੀ ਮਾਤਰਾ ਵਿੱਚ ਹਥਿਆਰਾਂ ਸਮੇਤ ਕਾਬੂ ਕੀਤਾ ਹੈ
ਸ੍ਰੀ ਅਨੰਦਪੁਰ ਸਾਹਿਬ ਪੁਲਿਸ ਨੇ 6 ਵੱਡੇ ਹਥਿਆਰਾਂ ਸਮੇਤ 7 ਵਿਅਕਤੀਆਂ ਨੂੰ ਕੀਤਾ ਕਾਬੂ। ਕਾਬੂ ਕੀਤੇ ਅਸਲੇ ਵਿੱਚ ਦੋ ਗੋਲਾ ਬੰਦੂਕ 12 ਬੋਰ 30 ਬੋਰ 315 ਬੋਰ ਆਦਿ ਹਥਿਆਰ ਸ਼ਾਮਲ ਹਨ।
ਸ੍ਰੀ ਅਨੰਦਪੁਰ ਸਾਹਿਬ: ਪੰਜਾਬ ਦੀ ਕਾਨੂੰਨ ਵਿਵਸਥਾ ਕਾਇਮ ਕਰਨ ਲਈ ਛੇੜੀ ਮੁਹਿੰਮ ਤਹਿਤ ਪੰਜਾਬ ਪੁਲਿਸ ਦੀ ਕਾਰਵਾਈ ਜਾਰੀ ਹੈ। ਇਸੇ ਤਹਿਤ ਅੱਜ ਸ੍ਰੀ ਅਨੰਦਪੁਰ ਸਾਹਿਬ ਪੁਲਿਸ ਨੇ 7 ਵਿਅਕਤੀਆਂ ਨੂੰ ਭਾਰੀ ਮਾਤਰਾ ਵਿੱਚ ਹਥਿਆਰਾਂ ਸਮੇਤ ਕਾਬੂ ਕੀਤਾ ਹੈ। ਇਨ੍ਹਾਂ 7 ਵਿਅਕਤੀਆਂ ਪਾਸੋਂ ਫੜੇ ਅਸਲਾ ਵਿੱਚ ਦੋ ਡਰੇਨ ਬੰਦੂਕਾਂ 12 ਬੋਰ 30 ਬੋਰ 315 ਬੋਰ ਸ਼ਾਮਲ ਹਨ।
ਪੁਲਿਸ ਵੱਲੋਂ ਇਹਨਾਂ 7 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਜਿੱਥੇ ਮਾਣਯੋਗ ਅਦਾਲਤ ਨੇ 3 ਵਿਅਕਤੀਆਂ ਨੂੰ ਜੁਡੀਸ਼ੀਅਲ ਰਿਮਾਂਡ ਤੇ 4 ਨੂੰ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਹੈ।
ਇਸ ਸਬੰਧੀ ਥਾਣਾ ਸਦਰ ਦੇ ਮੁਖੀ ਸਿਮਰਨਜੀਤ ਸਿੰਘ ਅਨੁਸਾਰ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਇੱਕ ਚਿੱਟੇ ਰੰਗ ਦੀ ਅਰਟਿਗਾ ਗੱਡੀ ਪੀ.ਬੀ.08 ਸੀ.ਆਰ.2205 ਵਿੱਚ ਹਥਿਆਰ ਲੈ ਕੇ ਕੁਝ ਵਿਅਕਤੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਮੌਜੂਦ ਡੇਰੇ ਦੇ ਨਜ਼ਦੀਕ ਘੁੰਮ ਰਹੇ ਹਨ, ਜਿਸ ਦੀ ਜਾਣਕਾਰੀ 'ਤੇ ਪੁਲਿਸ ਨੇ ਨਾਕੇਬੰਦੀ ਕਰ ਉਨ੍ਹਾਂ ਨੂੰ ਗੱਡੀ ਸਮੇਤ ਕਾਬੂ ਕਰ ਲਿਆ। ਜਿਹਨਾਂ ਪਾਸੋਂ ਅਸਲਾ ਵੀ ਬਰਾਮਦ ਹੋਇਆ, ਉਨ੍ਹਾਂ ਦੱਸਿਆ ਕਿ ਬਰਾਮਦ ਕੀਤੇ ਗਏ ਅਸਲੇ 'ਚੋਂ ਜ਼ਿਆਦਾਤਰ ਲਾਇਸੈਂਸੀ ਹੈ ਜਿਸ ਤੋਂ ਬਾਅਦ ਪੁਲਿਸ ਵੱਲੋਂ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ।
ਜ਼ਿਕਰਯੋਗ ਹੈ ਕਿ ਇਹਨਾਂ ਵਿਅਕਤੀਆਂ ਦਾ ਇੱਥੇ ਹੋਣਾ ਪਵਿੱਤਰ ਨਗਰੀ ਸ੍ਰੀ ਅਨੰਦਪੁਰ ਸਾਹਿਬ ਜਾਂ ਆਸ-ਪਾਸ ਅਣਸੁਖਾਵੀਂ ਘਟਨਾ ਵਾਪਰਨ ਦਾ ਇਸ਼ਾਰਾ ਦਿੰਦਾ ਹੈ, ਹੁਣ ਦੇਖਣਾ ਹੋਵੇਗਾ ਕਿ ਪੁਲਿਸ ਇਨ੍ਹਾਂ ਤੱਥਾਂ ਦੇ ਆਧਾਰ 'ਤੇ ਕੀ ਕਾਰਵਾਈ ਕਰਦੀ ਹੈ।
ਇਹ ਵੀ ਪੜ੍ਹੋ : Punjab Congress: ਹਰੀਸ਼ ਚੌਧਰੀ ਨੇ ਸੋਨੀਆ ਗਾਂਧੀ ਨੂੰ ਲਾਈ ਨਵਜੋਤ ਸਿੱਧੂ ਦੀ ਸ਼ਿਕਾਇਤ, ਪੁੱਛਿਆ ਕਿਉਂ ਨਾ ਕੀਤੀ ਜਾਵੇ ਕਾਰਵਾਈ