Punjab News: ਪੰਜਾਬ ਦੇ ਸਕੂਲਾਂ ਲਈ ਸਖਤ ਹੁਕਮ, 31 ਤੱਕ ਰਿਪੋਰਟ ਜਮ੍ਹਾਂ ਕਰਨੀ ਹੋਵੇਗੀ
ਪੰਜਾਬ ਸਰਕਾਰ ਨੇ ਬੱਚਿਆਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਇੱਕ ਵੱਡਾ ਕਦਮ ਚੁੱਕਿਆ ਹੈ ਅਤੇ ਸੂਬੇ ਦੇ ਸਾਰੇ ਸਰਕਾਰੀ, ਸਹਾਇਕ ਸਰਕਾਰੀ ਅਤੇ ਨਿੱਜੀ ਸਕੂਲਾਂ ਨੂੰ ਸਖ਼ਤ ਨਿਰਦੇਸ਼ ਜਾਰੀ ਕੀਤੇ ਹਨ। ਸਿੱਖਿਆ ਵਿਭਾਗ ਵੱਲੋਂ ਜਾਰੀ ਹੁਕਮ ਅਨੁਸਾਰ

ਪੰਜਾਬ ਸਰਕਾਰ ਨੇ ਬੱਚਿਆਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਇੱਕ ਵੱਡਾ ਕਦਮ ਚੁੱਕਿਆ ਹੈ ਅਤੇ ਸੂਬੇ ਦੇ ਸਾਰੇ ਸਰਕਾਰੀ, ਸਹਾਇਕ ਸਰਕਾਰੀ ਅਤੇ ਨਿੱਜੀ ਸਕੂਲਾਂ ਨੂੰ ਸਖ਼ਤ ਨਿਰਦੇਸ਼ ਜਾਰੀ ਕੀਤੇ ਹਨ। ਸਿੱਖਿਆ ਵਿਭਾਗ ਵੱਲੋਂ ਜਾਰੀ ਹੁਕਮ ਅਨੁਸਾਰ ਹਰ ਸਕੂਲ ਨੂੰ 31 ਅਕਤੂਬਰ ਤੱਕ ਸੁਰੱਖਿਆ ਆਡਿਟ ਕਰਵਾਉਣਾ ਹੋਵੇਗਾ ਅਤੇ ਇਸ ਦੀ ਰਿਪੋਰਟ ਜਮ੍ਹਾਂ ਕਰਵਾਉਣੀ ਹੋਵੇਗੀ। ਇਸਦੇ ਨਾਲ ਹੀ ਡਿਪਟੀ ਐਜੂਕੇਸ਼ਨ ਅਫਸਰਾਂ (DEOs) ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਖੁਦ ਫੀਲਡ ‘ਚ ਜਾ ਕੇ ਅਜਿਹਾ ਸਕੂਲਾਂ ਦੀ ਜਾਂਚ ਕਰਨ ਅਤੇ ਇਹ ਪੱਕਾ ਕਰਨ ਕਿ ਕੋਈ ਵੀ ਸਕੂਲ ਜਾਂ ਬਿਲਡਿੰਗ ਅਜਿਹੀ ਤਾਂ ਨਹੀਂ ਜਿੱਥੇ ਬੱਚੇ ਅਸੁਰੱਖਿਅਤ ਇਮਾਰਤਾਂ ਵਿੱਚ ਪੜ੍ਹਾਈ ਕਰ ਰਹੇ ਹਨ। ਇਹ ਕਦਮ ਬੱਚਿਆਂ ਦੀ ਸੁਰੱਖਿਆ ਯਕੀਨੀ ਬਣਾਉਣ ਅਤੇ ਸਕੂਲਾਂ ਵਿੱਚ ਸੁਰੱਖਿਆ ਮਿਆਰਾਂ ਦਾ ਪਾਲਣ ਹੋਣ ਨੂੰ ਯਕੀਨੀ ਬਣਾਉਣ ਲਈ ਲਿਆ ਗਿਆ ਹੈ।
ਡੀਪੀ ਆਈ ਗੁਰਿੰਦਰ ਸਿੰਘ ਸੋਢੀ ਵੱਲੋਂ ਜਾਰੀ ਪੱਤਰ ਵਿੱਚ ਸਿੱਖਿਆ ਵਿਭਾਗ ਨੇ ਸਾਫ਼ ਕੀਤਾ ਹੈ ਕਿ ਕਿਸੇ ਵੀ ਸਕੂਲ ਭਵਨ ਦਾ ਖਰਾਬ ਜਾਂ ਅਸੁਰੱਖਿਅਤ ਹਿੱਸਾ ਤੁਰੰਤ ਤੋੜਿਆ ਜਾਣਾ ਚਾਹੀਦਾ ਹੈ। ਇਹ ਵੀ ਦੱਸਣਾ ਜਰੂਰੀ ਹੈ ਕਿ ਵਿਭਾਗ ਪਹਿਲਾਂ ਵੀ ਇਸ ਸਬੰਧੀ ਸਕੂਲਾਂ ਨੂੰ ਪੱਤਰ ਜਾਰੀ ਕਰ ਚੁੱਕਾ ਹੈ। ਪਰ ਹੁਣ ਸਕੂਲ ਪ੍ਰਧਾਨਾਂ ਨੂੰ ਚੇਤਾਵਨੀ ਦਿੱਤੀ ਗਈ ਹੈ ਕਿ ਵਿਦਿਆਰਥੀ ਕਿਸੇ ਵੀ ਹਾਲਤ ਵਿੱਚ ਅਸੁਰੱਖਿਅਤ ਭਵਨਾਂ ਵਿੱਚ ਪੜ੍ਹਾਈ ਨਾ ਕਰਨ। ਹੁਕਮਾਂ ਦੇ ਅਨੁਸਾਰ ਸਾਰੇ ਸਕੂਲਾਂ ਵਿੱਚ ਸਮੇਂ-ਸਮੇਂ ‘ਤੇ ਇਵੈਕਯੂਏਸ਼ਨ ਡ੍ਰਿਲਜ਼, ਫ਼ਰਸਟ ਏਡ, ਫਾਇਰ ਸੇਫ਼ਟੀ ਅਤੇ ਹੋਰ ਪ੍ਰੋਟੋਕੋਲਾਂ ‘ਤੇ ਟਰੇਨਿੰਗ ਅਤੇ ਮੌਕ ਡ੍ਰਿਲ ਕਰਵਾਈਆਂ ਜਾਣਗੀਆਂ।
ਬੱਚਿਆਂ ਨੂੰ ਸਿਖਾਈ ਜਾਣ ਇਹ ਚੀਜ਼ਾਂ
ਇਸ ਲਈ ਐਨਡੀਐਮਏ, ਫਾਇਰ ਸਰਵਿਸ, ਪੁਲਿਸ ਅਤੇ ਮੈਡੀਕਲ ਏਜੰਸੀਆਂ ਸਕੂਲਾਂ ਨਾਲ ਮਿਲ ਕੇ ਕੰਮ ਕਰਨਗੀਆਂ। ਸਕੂਲਾਂ ਨੂੰ ਇਹ ਵੀ ਨਿਰਦੇਸ਼ ਦਿੱਤੇ ਗਏ ਹਨ ਕਿ ਵਿਦਿਆਰਥੀਆਂ ਅਤੇ ਮਾਪਿਆਂ ਵਿੱਚ ਸੁਰੱਖਿਆ ਅਤੇ ਆਫ਼ਤ ਪ੍ਰਬੰਧਨ ਬਾਰੇ ਜਾਗਰੂਕਤਾ ਫੈਲਾਉਣ ਲਈ ਵਰਕਸ਼ਾਪਾਂ, ਸੈਮੀਨਾਰ ਅਤੇ ਜਾਗਰੂਕਤਾ ਪ੍ਰੋਗਰਾਮ ਆਯੋਜਿਤ ਕੀਤੇ ਜਾਣ। ਵਿਭਾਗ ਨੇ ਕਿਹਾ ਕਿ ਬੱਚਿਆਂ ਦੀ ਸੁਰੱਖਿਆ ਸਭ ਤੋਂ ਵੱਡੀ ਤਰਜੀਹ ਹੈ ਅਤੇ ਇਸ ਮਾਮਲੇ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















