ਬਠਿੰਡਾ ਵਿੱਚ ਸ਼ਰਾਬ ਦੇ ਠੇਕੇ ਬੰਦ ਰਹਿਣ ਦੀ ਸੂਚਨਾ ਹੈ। ਦੱਸਿਆ ਜਾ ਰਿਹਾ ਹੈ ਕਿ ਜ਼ਿਲ੍ਹਾ ਮੈਜਿਸਟਰੇਟ ਰਾਜੇਸ਼ ਧੀਮਾਨ ਨੇ 27 ਤੋਂ 29 ਸਤੰਬਰ 2025 ਤੱਕ ਪਿੰਡ ਮਾਇਸਰਖਾਨਾ ਦੀ ਸੀਮਾ ਅੰਦਰ ਦੇਸੀ ਅਤੇ ਅੰਗਰੇਜ਼ੀ ਸ਼ਰਾਬ ਦੇ ਠੇਕੇ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਹਨ। ਇਨ੍ਹਾਂ ਹੁਕਮਾਂ ਅਨੁਸਾਰ, ਇਨ੍ਹਾਂ ਤਿੰਨ ਦਿਨਾਂ ਦੌਰਾਨ ਕਿਸੇ ਨੂੰ ਵੀ ਸ਼ਰਾਬ ਦਾ ਭੰਡਾਰਨ ਜਾਂ ਵੇਚਣ ਦੀ ਇਜਾਜ਼ਤ ਨਹੀਂ ਹੋਵੇਗੀ।
ਪ੍ਰਸ਼ਾਸਨ ਨੇ ਲੋਕਾਂ ਨੂੰ ਸੂਚਿਤ ਕੀਤਾ ਹੈ ਕਿ ਇਹ ਕਦਮ ਸਥਾਨਕ ਨਿਯਮਾਂ ਦੀ ਪਾਲਨਾ ਅਤੇ ਸ਼ਾਂਤੀ ਕਾਇਮ ਰੱਖਣ ਲਈ ਚੁੱਕਿਆ ਗਿਆ ਹੈ। ਇਸ ਦੌਰਾਨ, ਜ਼ਿਲ੍ਹਾ ਪ੍ਰਸ਼ਾਸਨ ਦੀ ਨਿਗਰਾਨੀ 'ਤੇ ਜ਼ੋਰ ਦਿੱਤਾ ਗਿਆ ਹੈ ਤਾਂ ਕਿ ਹੁਕਮਾਂ ਦੀ ਪਾਲਨਾ ਸਹੀ ਢੰਗ ਨਾਲ ਕੀਤੀ ਜਾ ਸਕੇ ਅਤੇ ਕਿਸੇ ਕਿਸਮ ਦੀ ਗੜਬੜ ਨਾ ਹੋਵੇ।
ਇਸ ਵਜ੍ਹਾ ਕਰਕੇ ਰਹੇਗੀ ਪਾਬੰਦੀ
ਉਨ੍ਹਾਂ ਕਿਹਾ ਕਿ 27 ਸਤੰਬਰ ਤੋਂ 29 ਸਤੰਬਰ ਤੱਕ ਤਿੰਨ ਦਿਨਾਂ ਲਈ ਮੌੜ ਤਹਿਸੀਲ ਦੇ ਪਿੰਡ ਮਾਇਸਰਖਾਨਾ ਵਿੱਚ ਧਾਰਮਿਕ ਮੇਲਾ ਕਰਵਾਇਆ ਜਾਵੇਗਾ। ਮੇਲੇ ਦੌਰਾਨ ਲੋਕ ਸ਼ਰਾਬ ਅਤੇ ਨਸ਼ੇ ਦਾ ਸੇਵਨ ਕਰ ਸਕਦੇ ਹਨ, ਜਿਸ ਨਾਲ ਮੇਲੇ ਦਾ ਮਾਹੌਲ ਖਰਾਬ ਹੋ ਸਕਦਾ ਹੈ। ਸ਼ਰਧਾਲੂਆਂ ਅਤੇ ਆਮ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਵੀ ਠੇਸ ਪਹੁੰਚ ਸਕਦੀਆਂ ਹਨ, ਜਿਸ ਕਾਰਨ ਅਮਨ-ਸ਼ਾਂਤੀ ਭੰਗ ਹੋ ਸਕਦੀ ਹੈ। ਇਸ ਲਈ ਸ਼ਰਾਬ ਦੀ ਵਿਕਰੀ ’ਤੇ ਪਾਬੰਦੀ ਲਗਾਈ ਗਈ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।