Happy New Year: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਅੱਜ ਆਪਣੀ ਪਤਨੀ ਤੇ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨਾਲ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕ ਕੇ ਨਵੇਂ ਸਾਲ ਦੀ ਸ਼ੁਰੂਆਤ ਕੀਤੀ। ਇਸ ਮੌਕੇ ਉਨ੍ਹਾਂ ਨੇ ਜਨਤਾ ਨੂੰ ਨਵੇਂ ਸਾਲ ਦੀ ਵਧਾਈ ਦਿੱਤੀ। 


ਸੁਖਬੀਰ ਬਾਦਲ ਨੇ ਟਵੀਟ ਕਰਦਿਆਂ ਲਿਖਿਆ ਵਾਹਿਗੁਰੂ ਜੀ ਦੇ ਚਰਨਾਂ 'ਚ ਅਰਦਾਸ ਬੇਨਤੀ ਕਰਕੇ ਆਏ ਹਾਂ ਕਿ ਨਵੇਂ ਸਾਲ 'ਚ ਪੰਜਾਬ ਅੰਦਰ ਅਮਨ, ਸ਼ਾਂਤੀ ਤੇ ਭਾਈਚਾਰਕ ਸਾਂਝ ਬਣੀ ਰਹੇ। ਸੂਬਾ ਸਰਕਾਰ ਨੂੰ ਵੀ ਸਾਂਝੇ ਤੌਰ 'ਤੇ ਅਪੀਲ ਹੈ ਕਿ ਪਿਛਲੇ ਸਾਲ ਵਾਲੀਆਂ ਗਲਤੀਆਂ ਨਾ ਦੁਹਰਾਉਣ ਤੇ ਕਾਨੂੰਨ ਵਿਵਸਥਾ ਵੱਲ ਧਿਆਨ ਦੇਣ।


 






ਉਨ੍ਹਾਂ ਨੇ ਇੱਕ ਹੋਰ ਟਵੀਟ ਕਰਦਿਆਂ ਲਿਖਿਆ, 2023 ਵਿੱਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕ ਕੇ ਗੁਰੂ ਸਾਹਿਬ ਅੱਗੇ 'ਸਰਬੱਤ ਦੇ ਭਲੇ' ਦੀ ਅਰਦਾਸ ਕੀਤੀ। ਅਸੀਂ ਕਾਮਨਾ ਕਰਦੇ ਹਾਂ ਕਿ ਨਵਾਂ ਸਾਲ ਸਾਰਿਆਂ ਲਈ ਖੁਸ਼ੀਆਂ ਤੇ ਖੁਸ਼ਹਾਲੀ ਲੈ ਕੇ ਆਵੇ। ਦੁਨੀਆ ਭਰ ਦੇ ਪੰਜਾਬੀਆਂ ਨੂੰ ਨਵਾਂ ਸਾਲ ਮੁਬਾਰਕ।