Punjab News: ਸੁਖਬੀਰ ਬਾਦਲ ਵੱਲੋਂ ਪਾਰਟੀ ਦੇ 15 ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ
Punjab News: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਜਥੇਬੰਦਕ ਢਾਂਚੇ ਵਿੱਚ ਵਾਧਾ ਕਰਦਿਆਂ ਅੱਜ ਪਾਰਟੀ ਦੇ 15 ਜਿਲਾ ਪ੍ਰਧਾਨਾਂ ਦਾ ਐਲਾਨ ਕਰ ਦਿੱਤਾ
Punjab News: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਜਥੇਬੰਦਕ ਢਾਂਚੇ ਵਿੱਚ ਵਾਧਾ ਕਰਦਿਆਂ ਅੱਜ ਪਾਰਟੀ ਦੇ 15 ਜਿਲਾ ਪ੍ਰਧਾਨਾਂ ਦਾ ਐਲਾਨ ਕਰ ਦਿੱਤਾ।
ਹੋਰ ਪੜ੍ਹੋ : ਕੇਂਦਰ ਸਰਕਾਰ ਦਾ ਵੱਡਾ ਫੈਸਲਾ, ਵਕਫ਼ ਬੋਰਡ ਦੀਆਂ 123 ਜਾਇਦਾਦਾਂ ਵਾਪਸ ਲਈਆਂ ਜਾਣਗੀਆਂ
ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਜਾਰੀ ਸੂਚੀ ਅਨੁਸਾਰ ਜਿਨ੍ਹਾਂ ਆਗੂਆਂ ਨੂੰ ਜ਼ਿਲ੍ਹਾਵਾਰ ਪ੍ਰਧਾਨ ਬਣਾਇਆ ਗਿਆ ਹੈ, ਉਨ੍ਹਾਂ ਵਿੱਚ ਬਾਬਾ ਟੇਕ ਸਿੰਘ ਧਨੌਲਾ ਨੂੰ ਜ਼ਿਲ੍ਹਾ ਬਰਨਾਲਾ, ਤਜਿੰਦਰ ਸਿੰਘ ਸੰਘਰੇੜੀ ਨੂੰ ਜ਼ਿਲ੍ਹਾ ਸੰਗਰੂਰ, ਤਰਲੋਚਨ ਸਿੰਘ ਧਲੇਰ ਨੂੰ ਜ਼ਿਲ੍ਹਾ ਮਲੇਰਕੋਟਲਾ, ਬਲਕਾਰ ਸਿੰਘ ਗੋਨਿਆਣਾ ਨੂੰ ਜ਼ਿਲ੍ਹਾ ਬਠਿੰਡਾ ਪ੍ਰਧਾਨ ਲਾਇਆ ਹੈ।
ਇਸੇ ਤਰ੍ਹਾਂ ਗੁਰਮੇਲ ਸਿੰਘ ਫਫੜੇ ਭਾਈਕੇ ਨੂੰ ਜ਼ਿਲ੍ਹਾ ਮਾਨਸਾ, ਪ੍ਰੀਤਇੰਦਰ ਸਿੰਘ ਸੰਮੇਵਾਲੀ ਨੂੰ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ, ਸ਼ਰਨਜੀਤ ਸਿੰਘ ਚਨਾਰਥਲ ਜ਼ਿਲ੍ਹਾ ਸ੍ਰੀ ਫਤਿਹਗੜ੍ਹ ਸਾਹਿਬ, ਸ. ਲਖਵਿੰਦਰ ਸਿੰਘ ਲੱਖੀ ਨੂੰ ਜ਼ਿਲ੍ਹਾ ਹੁਸ਼ਿਆਰਪੁਰ, ਜਸਮੇਲ ਸਿੰਘ ਬੌਂਦਲੀ ਨੂੰ ਪੁਲਿਸ ਜ਼ਿਲ੍ਹਾ ਖੰਨਾ ਦਾ ਪ੍ਰਧਾਨ ਲਾਇਆ ਹੈ।
ਸ਼੍ਰੋਮਣੀ ਅਕਾਲੀ ਦਲ ਵੱਲੋਂ ਜੱਥੇਬੰਧਕ ਢਾਂਚੇ ਨੂੰ ਮਜਬੂਤ ਕਰਦੇ ਹੋਏ ਸ . ਸੁਖਬੀਰ ਸਿੰਘ ਬਾਦਲ ਪ੍ਰਧਾਨ, ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਦੇ 15 ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤੇ ਗਏ ਹਨ| ਨਵ ਨਿਯੁਕਤ ਜ਼ਿਲ੍ਹਾ ਪ੍ਰਧਾਨ ਸਹਿਬਾਨ ਨੂੰ ਬਹੁਤ ਬਹੁਤ ਮੁਬਾਰਕਾਂ, ਆਸ ਕਰਦੇ ਹਾਂ ਕਿ ਇਹ ਪਾਰਟੀ ਨੂੰ ਚੜ੍ਹਦੀ ਕਲਾ 'ਚ ਲਿਜਾਣ ਲਈ ਦਿਨ ਰਾਤ ਇੱਕ… pic.twitter.com/WErpTHTXS8
— Shiromani Akali Dal (@Akali_Dal_) August 30, 2023
ਸੂਚੀ ਮੁਤਾਬਕ ਸੁਖਦੀਪ ਸਿੰਘ ਸੁਕਾਰ ਨੂੰ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ, ਅਮਰਜੀਤ ਸਿੰਘ ਲੰਢੇਕੇ ਨੂੰ ਜ਼ਿਲ੍ਹਾ ਮੋਗਾ, ਭੁਪਿੰਦਰ ਸਿੰਘ ਭਿੰਦਾ ਨੂੰ ਜ਼ਿਲ੍ਹਾ ਲੁਧਿਆਣਾ (ਸ਼ਹਿਰੀ), ਸਰਵਣ ਸਿੰਘ ਕੁਲਾਰ ਨੂੰ ਜ਼ਿਲ੍ਹਾ ਕਪੂਰਥਲਾ, ਚਮਕੌਰ ਸਿੰਘ ਟਿੱਬੀ ਜ਼ਿਲ੍ਹਾ ਫਿਰੋਜਪੁਰ ਤੇ ਸ਼ਤੀਸ਼ ਕੁਮਾਰ ਗਰੋਵਰ ਨੂੰ ਜ਼ਿਲ੍ਹਾ ਪ੍ਰਧਾਨ ਫਰੀਦਕੋਟ (ਸ਼ਹਿਰੀ) ਬਣਾਇਆ ਗਿਆ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।