ਪੜਚੋਲ ਕਰੋ

Punjab News: ਹਮਲੇ ਤੋਂ ਬਾਅਦ ਵੀ ਨਹੀਂ ਰੁਕੀ ਸੁਖਬੀਰ ਬਾਦਲ ਦੀ ਸਜ਼ਾ, ਅੱਜ ਸ੍ਰੀ ਕੇਸਗੜ੍ਹ ਸਾਹਿਬ ਪੁੱਜੇ, ਸੇਵਾਦਾਰ ਦੀ ਕਰ ਰਹੇ ਡਿਊਟੀ

Punjab News: ਅੰਮ੍ਰਿਤਸਰ 'ਚ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਵਾਪਰੀ ਘਟਨਾ ਤੋਂ ਬਾਅਦ ਵੀ ਸੁਖਬੀਰ ਬਾਦਲ ਦੀ ਸਜ਼ਾ 'ਚ ਕੋਈ ਬਦਲਾਅ ਨਹੀਂ ਕੀਤਾ ਗਿਆ। ਸੁਖਬੀਰ ਬਾਦਲ ਅੱਜ ਯਾਨੀ ਵੀਰਵਾਰ ਨੂੰ ਸ੍ਰੀ ਕੇਸਗੜ੍ਹ ਸਾਹਿਬ ਪੁੱਜੇ ਹਨ,

Punjab News: ਅੰਮ੍ਰਿਤਸਰ 'ਚ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਵਾਪਰੀ ਘਟਨਾ ਤੋਂ ਬਾਅਦ ਵੀ ਸੁਖਬੀਰ ਬਾਦਲ ਦੀ ਸਜ਼ਾ 'ਚ ਕੋਈ ਬਦਲਾਅ ਨਹੀਂ ਕੀਤਾ ਗਿਆ। ਸੁਖਬੀਰ ਬਾਦਲ ਅੱਜ ਯਾਨੀ ਵੀਰਵਾਰ ਨੂੰ ਸ੍ਰੀ ਕੇਸਗੜ੍ਹ ਸਾਹਿਬ ਪੁੱਜੇ ਹਨ, ਜਿੱਥੇ ਉਹ ਦੋ ਦਿਨ ਸੇਵਾਦਾਰ ਦੀ ਭੂਮਿਕਾ ਨਿਭਾਉਣਗੇ। ਸੁਖਬੀਰ ਸੇਵਾਦਾਰ ਦੇ ਪਹਿਰਾਵੇ ਵਿੱਚ, ਹੱਥਾਂ ਵਿੱਚ ਬਰਛੀ ਫੜ ਕੇ ਤੇ ਗਲ ਵਿੱਚ ਤਖ਼ਤੀ ਪਾ ਕੇ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸੇਵਾ ਨਿਭਾਏ ਰਹੇ ਹਨ। 


ਸੁਖਬੀਰ ਬਾਦਲ ਹਰਿਮੰਦਰ ਸਾਹਿਬ ਵਿਖੇ ਆਪਣੀ ਦੋ ਦਿਨ ਦੀ ਸਜ਼ਾ ਪੂਰੀ ਕਰਨ ਤੋਂ ਬਾਅਦ ਤੀਜੇ ਦਿਨ ਸ੍ਰੀ ਕੇਸਗੜ੍ਹ ਸਾਹਿਬ ਪਹੁੰਚੇ। ਇੱਥੇ ਵੀ ਅੱਜ ਤੇ ਕੱਲ੍ਹ ਸੁਖਬੀਰ ਬਾਦਲ ਸੇਵਾਦਾਰ ਦੀ ਵਰਦੀ ਪਾ ਕੇ ਡਿਉਟੀ ਦੇਣਗੇ। ਉਨ੍ਹਾਂ ਦੀ ਸੇਵਾ ਅੱਜ ਸਮੇਤ 8 ਦਿਨ ਜਾਰੀ ਰਹੇਗੀ। ਉਹ ਦੋ ਦਿਨ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਉਪਰੰਤ ਦੋ ਦਿਨ ਤਖ਼ਤ ਸ੍ਰੀ ਦਮਦਮਾ ਸਾਹਿਬ, ਦੋ ਦਿਨ ਸ੍ਰੀ ਦਰਬਾਰ ਸਾਹਿਬ ਸ੍ਰੀ ਮੁਕਤਸਰ ਸਾਹਿਬ ਤੇ ਦੋ ਦਿਨ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਸੇਵਾ ਕਰਨਗੇ।

ਹਾਲਾਂਕਿ ਪੰਜਾਬ ਪੁਲਿਸ ਨੇ ਸੁਰੱਖਿਆ ਸਖ਼ਤ ਕਰ ਦਿੱਤੀ ਹੈ। ਹਾਸਲ ਜਾਣਕਾਰੀ ਮੁਤਾਬਕ ਪੰਜਾਬ ਪੁਲਿਸ ਨੇ ਸੁਖਬੀਰ ਬਾਦਲ ਦੇ ਆਲੇ-ਦੁਆਲੇ ਤਿੰਨ ਪਰਤਾਂ ਦੀ ਸੁਰੱਖਿਆ ਲਾਈ ਹੈ ਜਿਸ ਵਿੱਚ ਦੋ ਐਸਪੀ ਰੈਂਕ ਦੇ ਅਧਿਕਾਰੀ ਤਾਇਨਾਤ ਹਨ। ਇਸ ਦੇ ਨਾਲ ਹੀ ਸੁਖਬੀਰ ਬਾਦਲ ਦੇ ਆਲੇ-ਦੁਆਲੇ ਸ਼੍ਰੋਮਣੀ ਕਮੇਟੀ ਦੀ ਟਾਸਕ ਫੋਰਸ ਵੀ ਤਾਇਨਾਤ ਹੈ ਤਾਂ ਜੋ ਭਵਿੱਖ ਵਿੱਚ ਕਿਸੇ ਵੀ ਘਟਨਾ ਨੂੰ ਰੋਕਿਆ ਜਾ ਸਕੇ।

 

ਦੱਸ ਦਈਏ ਕਿ ਸ਼੍ਰੀ ਅਕਾਲ ਤਖਤ ਸਾਹਿਬ ਤੋਂ ਤਨਖਾਹੀਆ ਐਲਾਨੇ ਜਾਣ ਮਗਰੋਂ ਸੁਖਬੀਰ ਬਾਦਲ ਨੇ ਅਕਾਲੀ ਦਲ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਸੁਖਬੀਰ ਬਾਦਲ ਦਾ ਅਸਤੀਫਾ ਅਜੇ ਤੱਕ ਪ੍ਰਵਾਨ ਨਹੀਂ ਹੋਇਆ। ਉਨ੍ਹਾਂ ਤੋਂ ਇਲਾਵਾ ਕਈ ਹੋਰ ਲੀਡਰਾਂ ਦੇ ਅਸਤੀਫੇ ਵੀ ਪੈਂਡਿੰਗ ਹਨ। ਦੋ ਦਸੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਅਕਾਲੀ ਦਲ ਦੀ ਕਾਰਜਕਾਰਨੀ ਨੂੰ ਪੈਂਡਿੰਗ ਅਸਤੀਫ਼ੇ ਪ੍ਰਵਾਨ ਕਰਕੇ ਪੰਜ ਦਸੰਬਰ ਤੱਕ ਰਿਪੋਰਟ ਸੌਂਪਣ ਦੇ ਹੁਕਮ ਦਿੱਤੇ ਸਨ। 


ਇਸ ਬਾਰੇ ਅਕਾਲੀ ਦਲ ਦੇ ਬੁਲਾਰੇ ਡਾ.ਦਲਜੀਤ ਸਿੰਘ ਚੀਮਾ ਨੇ ਕਿਹਾ ਹੈ ਕਿ ਇਸ ਸਮੇਂ ਹਰ ਕੋਈ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸੁਣਾਈ ਗਈ ਸਜ਼ਾ ਨੂੰ ਪੂਰਾ ਕਰਨ ਵਿੱਚ ਰੁੱਝਿਆ ਹੋਇਆ ਹੈ। ਇਸ ਕਾਰਨ ਅਕਾਲੀ ਦਲ ਨੇ ਅਸਤੀਫਾ ਪ੍ਰਵਾਨ ਕਰਨ ਬਾਰੇ ਫੈਸਲਾ ਲੈਣ ਲਈ ਕੁਝ ਹੋਰ ਸਮਾਂ ਮੰਗਿਆ ਸੀ, ਜਿਸ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਪ੍ਰਵਾਨ ਕਰ ਲਿਆ ਹੈ। ਸਜ਼ਾ ਪੂਰੀ ਹੋਣ ਤੋਂ ਬਾਅਦ ਕੁਝ ਦਿਨਾਂ 'ਚ ਫੈਸਲਾ ਲਿਆ ਜਾਵੇਗਾ।

 

ਦੱਸ ਦਈਏ ਕਿ ਖਾਲਿਸਤਾਨੀ ਪੱਖੀ ਨਰਾਇਣ ਸਿੰਘ ਚੌੜਾ ਨੇ ਬੁੱਧਵਾਰ ਨੂੰ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੁਖਬੀਰ  ਬਾਦਲ 'ਤੇ ਫਾਇਰਿੰਗ ਕੀਤੀ ਸੀ। ਘਟਨਾ ਦੇ ਸਮੇਂ ਜਿਵੇਂ ਹੀ ਹਮਲਾਵਰ ਨੇ ਉਨ੍ਹਾਂ 'ਤੇ ਫਾਇਰਿੰਗ ਕੀਤੀ ਤਾਂ ਸਿਵਲ ਵਰਦੀ 'ਚ ਤਾਇਨਾਤ ਉਨ੍ਹਾਂ ਦੇ ਸੁਰੱਖਿਆ ਕਰਮਚਾਰੀ ਜਸਬੀਰ ਸਿੰਘ ਨੇ ਹਮਲਾਵਰ ਦਾ ਹੱਥ ਫੜ ਕੇ ਉਸ ਨੂੰ ਉੱਪਰ ਚੁੱਕ ਦਿੱਤਾ। ਇਸ ਕਾਰਨ ਗੋਲੀ ਹਰਿਮੰਦਰ ਸਾਹਿਬ ਦੀ ਕੰਧ ਨਾਲ ਲੱਗ ਗਈ। ਸੁਖਬੀਰ ਬਾਦਲ ਵਾਲ-ਵਾਲ ਬਚ ਗਏ। ਇਸ ਤੋਂ ਬਾਅਦ ਹਮਲਾਵਰ ਨੇ ਭੱਜਣ ਦੀ ਕੋਸ਼ਿਸ਼ ਕੀਤੀ ਪਰ ਪੁਲਿਸ ਮੁਲਾਜ਼ਮਾਂ ਨੇ ਉਸ ਨੂੰ ਫੜ ਲਿਆ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Punjab News: ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
Advertisement
ABP Premium

ਵੀਡੀਓਜ਼

ਕਿਸਾਨ ਮਹਾਂਪੰਚਾਇਤ 'ਚ Rakesh Tikait ਦਾ ਵੱਡਾ ਬਿਆਨ| Tohana SKM Kisan Mahapanchayatਦਿਲਜੀਤ ਦੀ PM ਨਾਲ ਮੀਟਿੰਗ ਤੇ ਸਿਆਸਤ , ਕੌਣ ਲੈ ਰਿਹਾ ਹੈ ਦਿਲਜੀਤ ਦੋਸਾਂਝ ਨਾਲ ਪੰਗਾਚੰਡੀਗੜ੍ਹ 'ਚ ਵੇਖੋ ਕੀ ਕਰ ਗਏ ਸਰਤਾਜ , ਲੋਕ ਹੋਏ ਸਤਿੰਦਰ ਸਰਤਾਜ ਦੇ ਦੀਵਾਨੇPM ਮੋਦੀ ਤੋਂ ਬਾਅਦ ਕਿਸਨੂੰ ਮਿਲੇ ਦਿਲਜੀਤ , ਮੁਲਾਕਾਤ ਦੀ ਹੋ ਰਹੀ ਪੂਰੀ ਚਰਚਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Punjab News: ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
Punjab News: ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
Embed widget