ਚੰਡੀਗੜ੍ਹ ਨੂੰ ਲੈ ਕੇ ਸੰਸਦ ਦੇ ਆਗਾਮੀ ਸਰਦ ਰੁੱਤ ਸੈਸ਼ਨ ਵਿਚ 131ਵਾਂ ਸੰਵਿਧਾਨਕ ਸੋਧ ਬਿੱਲ ਨੂੰ ਲੈ ਕੇ ਪੰਜਾਬ ਵਿੱਚ ਸਿਆਸੀ ਹੰਗਾਮਾ ਮਚ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਨੇ ਇਸਦਾ ਸਖਤ ਵਿਰੋਧ ਕੀਤਾ ਹੈ। ਇਹ ਸੋਧ ਬਿੱਲ 1 ਦਸੰਬਰ ਤੋਂ 19 ਦਸੰਬਰ ਤੱਕ ਹੋਣ ਵਾਲੇ ਸੰਸਦ ਦੇ ਸਰਦ ਰੁੱਤ ਸੈਸ਼ਨ ਵਿੱਚ ਪੇਸ਼ ਕੀਤਾ ਜਾ ਰਿਹਾ ਹੈ। ਇਸ ਬਿੱਲ ਦੇ ਤਹਿਤ ਕੇਂਦਰ ਸਰਕਾਰ ਚੰਡੀਗੜ੍ਹ ਨੂੰ ਸੰਵਿਧਾਨ ਦੀ ਧਾਰਾ 240 ਦੇ ਤਹਿਤ ਸ਼ਾਮਲ ਕਰਨ ਜਾ ਰਹੀ ਹੈ। ਸ਼੍ਰੋਮਣੀ ਅਕਾਲੀ ਦਲ ਵੱਲੋਂ ਇਸਦਾ ਸਖਤ ਵਿਰੋਧ ਕੀਤਾ ਜਾ ਰਿਹਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕੋਰ ਕਮੇਟੀ ਦੀ ਐਮਰਜੈਂਸੀ ਮੀਟਿੰਗ ਵੀ ਸੱਦ ਲਈ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ ਉੱਤੇ ਪੋਸਟ ਪਾ ਕੇ ਇਸ ਦੇ ਖਿਲਾਫ ਸਖਤ ਸ਼ਬਦਾਂ ਦੇ ਵਿੱਚ ਨਿੰਦਾ ਕੀਤੀ ਹੈ।
ਉਨ੍ਹਾਂ ਨੇ ਲਿਖਿਆ ਹੈ- ''ਪੰਜਾਬ ਦੇ ਹੱਕਾਂ ‘ਤੇ ਸਿੱਧਾ ਹਮਲਾ ਕਰਨ ਵਾਲੇ ਅਤੇ ਚੰਡੀਗੜ੍ਹ ‘ਤੇ ਪੰਜਾਬ ਦੇ ਹੱਕ ਨੂੰ ਖਤਮ ਕਰਨ ਲਈ ਲਿਆਂਦੇ ਜਾ ਰਹੇ ਪੰਜਾਬ ਵਿਰੋਧੀ ਸੰਵਿਧਾਨ (131ਵੇਂ ਸੋਧ) ਬਿੱਲ ਦੇ ਖਿਲਾਫ਼ ਫੈਸਲਾਕੁੰਨ ਜਵਾਬ ਦੀ ਤਿਆਰੀ ਲਈ, ਮੈਂ ਸੋਮਵਾਰ ਦੁਪਹਿਰ 2 ਵਜੇ ਪਾਰਟੀ ਦੇ ਮੁੱਖ ਦਫ਼ਤਰ, ਚੰਡੀਗੜ੍ਹ ਵਿਖੇ ਪਾਰਟੀ ਦੀ ਕੋਰ ਕਮੇਟੀ ਦੀ ਐਮਰਜੈਂਸੀ ਮੀਟਿੰਗ ਬੁਲਾ ਰਿਹਾ ਹਾਂ।''
ਉਨ੍ਹਾਂ ਨੇ ਅੱਗੇ ਲਿਖਿਆ ਹੈ- ''ਮੈਂ ਪੰਜਾਬ ਦੇ ਲੋਕਾਂ ਨੂੰ ਭਰੋਸਾ ਦਿਵਾਉਂਦਾ ਹਾਂ ਕਿ ਇਹ ਪੰਜਾਬ ਵਿਰੋਧੀ ਸੋਧ ਬਿੱਲ ਅਤੇ ਕੇਂਦਰ ਵੱਲੋਂ ਫੈਡਰਲ ਢਾਂਚੇ ‘ਤੇ ਕੀਤਾ ਜਾ ਰਹੇ ਸਿੱਧੇ ਹਮਲੇ ਦਾ ਸ਼੍ਰੋਮਣੀ ਅਕਾਲੀ ਦਲ ਵੱਲੋਂ ਹਰ ਪੱਧਰ ‘ਤੇ ਡਟ ਕੇ ਮੁਕਾਬਲਾ ਕੀਤਾ ਜਾਵੇਗਾ ਅਤੇ ਇਸਨੂੰ ਕਿਸੇ ਵੀ ਕੀਮਤ ‘ਤੇ ਲਾਗੂ ਨਹੀਂ ਹੋਣ ਦਿੱਤਾ ਜਾਵੇਗਾ। ਮੈਂ ਮੁੜ ਦੁਹਰਾਉਂਦਾ ਹਾਂ ਕਿ ਚੰਡੀਗੜ੍ਹ ‘ਤੇ ਪੰਜਾਬ ਦਾ ਹੱਕ ਅਟੱਲ ਹੈ ਤੇ ਇਸ ਦੇ ਲਈ ਕਿਸੇ ਕਿਸਮ ਦਾ ਕੋਈ ਸਮਝੌਤਾ ਮਨਜ਼ੂਰ ਨਹੀਂ।''
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।