ਪੜਚੋਲ ਕਰੋ

Sukhbir Badal: ਸੁਖਬੀਰ ਬਾਦਲ ਨੂੰ ਵੱਡਾ ਝਟਕਾ! ਅਕਾਲੀ ਦਲ ਨੂੰ ਨਹੀਂ ਸੁੱਝ ਰਿਹਾ ਕੋਈ ਰਾਹ, ਭੂੰਦੜ ਦੀ ਕਮਾਨ ਹੇਠ ਹੋਏਗਾ ਵੱਡਾ ਫੈਸਲਾ

Sukhbir Badal: ਪਿਛਲੇ ਕਈ ਸਾਲਾਂ ਤੋਂ ਲਗਾਤਾਰ ਸੰਕਟ ਨਾਲ ਜੂਝ ਰਹੇ ਸ਼੍ਰੋਮਣੀ ਅਕਾਲੀ ਦਲ ਸਾਹਮਣੇ ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ਉਪਰ ਹੋ ਰਹੀਆਂ ਜ਼ਿਮਨੀ ਚੋਣਾਂ ਨੂੰ ਲੈ ਕੇ ਨਵੀਂ ਮੁਸੀਬਤ ਖੜ੍ਹੀ ਹੋ ਗਈ ਹੈ। ਹਾਲਾਤ

Sukhbir Badal: ਪਿਛਲੇ ਕਈ ਸਾਲਾਂ ਤੋਂ ਲਗਾਤਾਰ ਸੰਕਟ ਨਾਲ ਜੂਝ ਰਹੇ ਸ਼੍ਰੋਮਣੀ ਅਕਾਲੀ ਦਲ ਸਾਹਮਣੇ ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ਉਪਰ ਹੋ ਰਹੀਆਂ ਜ਼ਿਮਨੀ ਚੋਣਾਂ ਨੂੰ ਲੈ ਕੇ ਨਵੀਂ ਮੁਸੀਬਤ ਖੜ੍ਹੀ ਹੋ ਗਈ ਹੈ। ਹਾਲਾਤ ਇਹ ਬਣ ਗਏ ਹਨ ਕਿ ਅਕਾਲੀ ਦਲ ਦੇ ਕਈ ਲੀਡਰ ਜ਼ਿਮਨੀ ਚੋਣਾਂ ਨਾ ਲੜਨ ਤੱਕ ਦੀ ਸਲਾਹ ਦੇਣ ਲੱਗੇ ਹਨ। ਇਸ ਨੂੰ ਲੈ ਕੇ ਪਿਛਲੇ ਕਈ ਦਿਨਾਂ ਤੋਂ ਮੀਟਿੰਗਾਂ ਦਾ ਦੌਰ ਜਾਰੀ ਹੈ ਪਰ ਅਕਾਲੀ ਦਲ ਨੂੰ ਕੋਈ ਰਾਹ ਨਹੀਂ ਲੱਭ ਰਿਹਾ। 

ਦਰਅਸਲ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਫਿਲਹਾਲ ਕੋਈ ਛੋਟ ਨਹੀਂ ਮਿਲੀ। ਇਸ ਕਾਰਨ ਉਹ ਅਗਲੇ ਫੈਸਲੇ ਤੱਕ ਪਾਰਟੀ ਗਤੀਵਿਧੀਆਂ ਵਿੱਚ ਸਰਗਰਮ ਨਹੀਂ ਹੋ ਸਕਣਗੇ। ਸ਼੍ਰੋਮਣੀ ਅਕਾਲੀ ਦਲ ਦੇ ਇੱਕ ਵਫਦ ਨੇ ਲੰਘੇ ਦਿਨ ਇਸ ਸਬੰਧ ਵਿੱਚ ਸ੍ਰੀ ਅਕਾਲ ਤਖਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਮੁਲਾਕਾਤ ਕੀਤੀ ਸੀ। ਉਨ੍ਹਾਂ ਨੇ ਇੱਕ ਮੰਗ ਪੱਤਰ ਦੇ ਕੇ ਇਸ ਮਾਮਲੇ ਵਿੱਚ ਜ਼ਿਮਨੀ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਸੁਖਬੀਰ ਬਾਦਲ ਨੂੰ ਛੋਟ ਦੇਣ ਦੀ ਅਪੀਲ ਕੀਤੀ ਸੀ।

ਸ਼੍ਰੋਮਣੀ ਅਕਾਲੀ ਦਲ ਚਾਹੁੰਦਾ ਹੈ ਕਿ ਸੁਖਬੀਰ ਬਾਦਲ ਇਨ੍ਹਾਂ ਜ਼ਿਮਨੀ ਚੋਣਾਂ ਵਿੱਚ ਪਾਰਟੀ ਦੀ ਅਗਵਾਈ ਕਰਨ ਤੇ  ਗਿੱਦੜਬਾਹਾ ਹਲਕੇ ਤੋਂ ਉਨ੍ਹਾਂ ਵੱਲੋਂ ਚੋਣ ਲੜਨ ਦੀ ਵੀ ਸੰਭਾਵਨਾ ਹੈ। ਇਸੇ ਦੇ ਮੱਦੇਨਜ਼ਰ ਹੀ ਸ਼੍ਰੋਮਣੀ ਅਕਾਲੀ ਦਲ ਦੇ ਵਫਦ ਨੇ ਜਥੇਦਾਰ ਨਾਲ ਮੁਲਾਕਾਤ ਕੀਤੀ ਸੀ ਪਰ ਸ੍ਰੀ ਅਕਾਲ ਤਖਤ ਤੋਂ ਕੋਈ ਵੀ ਛੋਟ ਨਾ ਮਿਲਣ ਕਾਰਨ ਹੁਣ ਸੁਖਬੀਰ ਬਾਦਲ ਨਾ ਤਾਂ ਪਾਰਟੀ ਦੀ ਅਗਵਾਈ ਕਰ ਸਕਣਗੇ ਤੇ ਨਾ ਹੀ ਚੋਣ ਲੜ ਸਕਣਗੇ, ਕਿਉਂਕਿ ਇਸ ਸਬੰਧੀ ਨਾਮਜ਼ਦਗੀ ਪੱਤਰ ਭਰਨ ਵਾਸਤੇ ਕੁਝ ਹੀ ਦਿਨ ਬਾਕੀ ਹਨ।

ਇਸ ਕਰਕੇ ਸ਼੍ਰੋਮਣੀ ਅਕਾਲੀ ਦਲ ਅੱਜ (ਵੀਰਵਾਰ) ਵਰਕਿੰਗ ਕਮੇਟੀ ਦੀ ਹੰਗਾਮੀ ਮੀਟਿੰਗ ਕਰਨ ਜਾ ਰਿਹਾ ਹੈ। ਮੀਟਿੰਗ ਵਿੱਚ ਸਾਰੇ ਜ਼ਿਲ੍ਹਾ ਮੁਖੀ ਵੀ ਸ਼ਾਮਲ ਹੋਣਗੇ। ਮੀਟਿੰਗ ਦੀ ਪ੍ਰਧਾਨਗੀ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਕਰਨਗੇ। ਮੀਟਿੰਗ ਵਿੱਚ ਚਾਰ ਸੀਟਾਂ 'ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਬਾਰੇ ਫੈਸਲਾ ਲਿਆ ਜਾਵੇਗਾ। 

ਦੱਸਣਯੋਗ ਹੈ ਕਿ ਸ੍ਰੀ ਅਕਾਲ ਤਖਤ ਤੋਂ ਪੰਜ ਸਿੰਘ ਸਾਹਿਬਾਨ ਵੱਲੋਂ ਸੁਖਬੀਰ ਬਾਦਲ ਨੂੰ ਤਨਖ਼ਾਹੀਆ ਕਰਾਰ ਦਿੱਤਾ ਹੋਇਆ। ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਬੁੱਧਵਾਰ ਨੂੰ ਮੀਡੀਆ ਨਾਲ ਗੱਲ ਕਰਦਿਆਂ ਇਸ ਸਬੰਧੀ ਇੱਕ ਸਵਾਲ ਦੇ ਜਵਾਬ ਵਿੱਚ ਆਖਿਆ ਕਿ ਇਸ ਮਾਮਲੇ ਨੂੰ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਸੱਦ ਕੇ ਵਿਚਾਰਿਆ ਜਾਵੇਗਾ। ਇਹ ਮੀਟਿੰਗ ਦੀਵਾਲੀ ਤੋਂ ਬਾਅਦ ਹੀ ਸੱਦੇ ਜਾਣ ਦੀ ਸੰਭਾਵਨਾ ਹੈ।

ਜਥੇਦਾਰ ਨੇ ਆਖਿਆ ਕਿ ਜਦੋਂ ਤੱਕ ਤਨਖ਼ਾਹੀਆ ਕਰਾਰ ਦਿੱਤਾ ਵਿਅਕਤੀ ਸ੍ਰੀ ਅਕਾਲ ਤਖ਼ਤ ਦੀ ਫਸੀਲ ਤੋਂ ਜਥੇਦਾਰਾਂ ਕੋਲੋਂ ਤਨਖ਼ਾਹ ਨਹੀਂ ਲਵਾ ਲੈਂਦਾ ਤੇ ਇਸ ਨੂੰ ਪੂਰੀ ਨਹੀਂ ਕਰ ਲੈਂਦਾ, ਉਹ ਤਨਖ਼ਾਹੀਆ  ਰਹਿੰਦਾ ਹੈ। ਉਨ੍ਹਾਂ ਕਿਹਾ ਕਿ ਤਨਖ਼ਾਹੀਏ ਦੀ ਇੱਕ ਪਰਿਭਾਸ਼ਾ ਹੈ ਤੇ ਇਸ ਪਰਿਭਾਸ਼ਾ ਦੇ ਘੇਰੇ  ਵਿੱਚ ਰਹਿਣਾ ਜ਼ਰੂਰੀ ਹੈ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਦਾ ਵਫਦ ਉਨ੍ਹਾਂ ਨੂੰ ਮਿਲਣ ਲਈ ਆਇਆ ਸੀ। ਉਨ੍ਹਾਂ ਇੱਕ ਮੰਗ ਪੱਤਰ ਵੀ ਦਿੱਤਾ ਹੈ, ਜਿਸ ਨੂੰ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਸੱਦ ਕੇ ਵਿਚਾਰਿਆ ਜਾਵੇਗਾ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab Politics:  ਅਕਾਲੀ ਦਲ ਲਈ ਇੱਕ ਹੋਰ ਵੱਡਾ ਝਟਕਾ ! ਸਾਬਕਾ ਮੰਤਰੀ ਨੇ ਛੱਡਿਆ ਪਾਰਟੀ ਦਾ ਸਾਥ, ਹੁਣ ਭਾਜਪਾ ਨਾਲ ਜੁੜੀਆਂ ਮੋਹ ਦੀਆਂ ਤੰਦਾਂ
Punjab Politics: ਅਕਾਲੀ ਦਲ ਲਈ ਇੱਕ ਹੋਰ ਵੱਡਾ ਝਟਕਾ ! ਸਾਬਕਾ ਮੰਤਰੀ ਨੇ ਛੱਡਿਆ ਪਾਰਟੀ ਦਾ ਸਾਥ, ਹੁਣ ਭਾਜਪਾ ਨਾਲ ਜੁੜੀਆਂ ਮੋਹ ਦੀਆਂ ਤੰਦਾਂ
SHO Arshpreet Kaur Grewal: ਕੈਪਟਨ ਅਮਰਿੰਦਰ ਨੇ ਜਿਸ ਮਹਿਲਾ ਥਾਣੇਦਾਰ ਦੀਆਂ ਤਾਰੀਫਾਂ ਦੇ ਬੰਨ੍ਹੇ ਸੀ ਪੁਲ, ਉਹੀ ਨਿਕਲੀ ਰਿਸ਼ਵਤਖੋਰ? SHO ਅਰਸ਼ਦੀਪ ਗਰੇਵਾਲ ਖਿਲਾਫ ਐਕਸ਼ਨ
SHO Arshpreet Kaur Grewal: ਕੈਪਟਨ ਅਮਰਿੰਦਰ ਨੇ ਜਿਸ ਮਹਿਲਾ ਥਾਣੇਦਾਰ ਦੀਆਂ ਤਾਰੀਫਾਂ ਦੇ ਬੰਨ੍ਹੇ ਸੀ ਪੁਲ, ਉਹੀ ਨਿਕਲੀ ਰਿਸ਼ਵਤਖੋਰ? SHO ਅਰਸ਼ਦੀਪ ਗਰੇਵਾਲ ਖਿਲਾਫ ਐਕਸ਼ਨ
Paddy Procurement: ਝੋਨੇ ਦੀ ਫਸਲ ਨੂੰ ਲੈ ਕੇ ਮੰਡੀਆਂ 'ਚ ਰੁਲ ਰਹੇ ਕਿਸਾਨਾਂ ਲਈ ਵੱਡੀ ਰਾਹਤ, ਕੇਂਦਰ ਸਰਕਾਰ ਨੇ ਕੀਤਾ ਐਲਾਨ
Paddy Procurement: ਝੋਨੇ ਦੀ ਫਸਲ ਨੂੰ ਲੈ ਕੇ ਮੰਡੀਆਂ 'ਚ ਰੁਲ ਰਹੇ ਕਿਸਾਨਾਂ ਲਈ ਵੱਡੀ ਰਾਹਤ, ਕੇਂਦਰ ਸਰਕਾਰ ਨੇ ਕੀਤਾ ਐਲਾਨ
Sukhbir Badal: ਸੁਖਬੀਰ ਬਾਦਲ ਨੂੰ ਵੱਡਾ ਝਟਕਾ! ਅਕਾਲੀ ਦਲ ਨੂੰ ਨਹੀਂ ਸੁੱਝ ਰਿਹਾ ਕੋਈ ਰਾਹ, ਭੂੰਦੜ ਦੀ ਕਮਾਨ ਹੇਠ ਹੋਏਗਾ ਵੱਡਾ ਫੈਸਲਾ
ਸੁਖਬੀਰ ਬਾਦਲ ਨੂੰ ਵੱਡਾ ਝਟਕਾ! ਅਕਾਲੀ ਦਲ ਨੂੰ ਨਹੀਂ ਸੁੱਝ ਰਿਹਾ ਕੋਈ ਰਾਹ, ਭੂੰਦੜ ਦੀ ਕਮਾਨ ਹੇਠ ਹੋਏਗਾ ਵੱਡਾ ਫੈਸਲਾ
Advertisement
ABP Premium

ਵੀਡੀਓਜ਼

ਅਕਾਲੀ ਲੀਡਰ Sohan Singh Thandal ਬੀਜੇਪੀ 'ਚ ਸ਼ਾਮਿਲਪੰਜਾਬ ਸਰਕਾਰ ਨੂੰ ਜਗਜੀਤ ਸਿੰਘ ਡੱਲੇਵਾਲ ਨੇ ਦਿੱਤਾ 2 ਦਿਨ ਦਾ ਸਮਾਂ..ਨਹੀਂ ਤਾਂ.....ਅੰਮ੍ਰਿਤਸਰ 'ਚ ਤਸਕਰਾਂ ਤੇ ਪੁਲਿਸ ਵਿਚਾਲੇ ਹੋਇਆ EncounterAAP | ਡਰੱਗ ਮਾਮਲੇ 'ਚ ਕਾਂਗਰਸ ਵਿਧਾਇਕਾਂ ਗਿਰਫ਼ਤਾਰ ! 'ਆਪ' ਨੇ ਕੀਤੇ ਖ਼ੁਲਾਸੇ | Durgs | Congress | Punjab

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Politics:  ਅਕਾਲੀ ਦਲ ਲਈ ਇੱਕ ਹੋਰ ਵੱਡਾ ਝਟਕਾ ! ਸਾਬਕਾ ਮੰਤਰੀ ਨੇ ਛੱਡਿਆ ਪਾਰਟੀ ਦਾ ਸਾਥ, ਹੁਣ ਭਾਜਪਾ ਨਾਲ ਜੁੜੀਆਂ ਮੋਹ ਦੀਆਂ ਤੰਦਾਂ
Punjab Politics: ਅਕਾਲੀ ਦਲ ਲਈ ਇੱਕ ਹੋਰ ਵੱਡਾ ਝਟਕਾ ! ਸਾਬਕਾ ਮੰਤਰੀ ਨੇ ਛੱਡਿਆ ਪਾਰਟੀ ਦਾ ਸਾਥ, ਹੁਣ ਭਾਜਪਾ ਨਾਲ ਜੁੜੀਆਂ ਮੋਹ ਦੀਆਂ ਤੰਦਾਂ
SHO Arshpreet Kaur Grewal: ਕੈਪਟਨ ਅਮਰਿੰਦਰ ਨੇ ਜਿਸ ਮਹਿਲਾ ਥਾਣੇਦਾਰ ਦੀਆਂ ਤਾਰੀਫਾਂ ਦੇ ਬੰਨ੍ਹੇ ਸੀ ਪੁਲ, ਉਹੀ ਨਿਕਲੀ ਰਿਸ਼ਵਤਖੋਰ? SHO ਅਰਸ਼ਦੀਪ ਗਰੇਵਾਲ ਖਿਲਾਫ ਐਕਸ਼ਨ
SHO Arshpreet Kaur Grewal: ਕੈਪਟਨ ਅਮਰਿੰਦਰ ਨੇ ਜਿਸ ਮਹਿਲਾ ਥਾਣੇਦਾਰ ਦੀਆਂ ਤਾਰੀਫਾਂ ਦੇ ਬੰਨ੍ਹੇ ਸੀ ਪੁਲ, ਉਹੀ ਨਿਕਲੀ ਰਿਸ਼ਵਤਖੋਰ? SHO ਅਰਸ਼ਦੀਪ ਗਰੇਵਾਲ ਖਿਲਾਫ ਐਕਸ਼ਨ
Paddy Procurement: ਝੋਨੇ ਦੀ ਫਸਲ ਨੂੰ ਲੈ ਕੇ ਮੰਡੀਆਂ 'ਚ ਰੁਲ ਰਹੇ ਕਿਸਾਨਾਂ ਲਈ ਵੱਡੀ ਰਾਹਤ, ਕੇਂਦਰ ਸਰਕਾਰ ਨੇ ਕੀਤਾ ਐਲਾਨ
Paddy Procurement: ਝੋਨੇ ਦੀ ਫਸਲ ਨੂੰ ਲੈ ਕੇ ਮੰਡੀਆਂ 'ਚ ਰੁਲ ਰਹੇ ਕਿਸਾਨਾਂ ਲਈ ਵੱਡੀ ਰਾਹਤ, ਕੇਂਦਰ ਸਰਕਾਰ ਨੇ ਕੀਤਾ ਐਲਾਨ
Sukhbir Badal: ਸੁਖਬੀਰ ਬਾਦਲ ਨੂੰ ਵੱਡਾ ਝਟਕਾ! ਅਕਾਲੀ ਦਲ ਨੂੰ ਨਹੀਂ ਸੁੱਝ ਰਿਹਾ ਕੋਈ ਰਾਹ, ਭੂੰਦੜ ਦੀ ਕਮਾਨ ਹੇਠ ਹੋਏਗਾ ਵੱਡਾ ਫੈਸਲਾ
ਸੁਖਬੀਰ ਬਾਦਲ ਨੂੰ ਵੱਡਾ ਝਟਕਾ! ਅਕਾਲੀ ਦਲ ਨੂੰ ਨਹੀਂ ਸੁੱਝ ਰਿਹਾ ਕੋਈ ਰਾਹ, ਭੂੰਦੜ ਦੀ ਕਮਾਨ ਹੇਠ ਹੋਏਗਾ ਵੱਡਾ ਫੈਸਲਾ
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ! iPhone 15 Pro ਦੀ ਕੀਮਤ 'ਚ 30900 ਰੁਪਏ ਕਟੌਤੀ, ਇੰਨਾ ਸਸਤਾ ਮਿਲ ਰਿਹਾ ਫੋਨ
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ! iPhone 15 Pro ਦੀ ਕੀਮਤ 'ਚ 30900 ਰੁਪਏ ਕਟੌਤੀ, ਇੰਨਾ ਸਸਤਾ ਮਿਲ ਰਿਹਾ ਫੋਨ
Terrorist Attack: ਜੰਮੂ-ਕਸ਼ਮੀਰ 'ਚ ਦੂਜੇ ਸੂਬਿਆਂ ਦੇ ਲੋਕਾਂ ਨੂੰ ਬਣਾਇਆ ਜਾ ਰਿਹਾ ਨਿਸ਼ਾਨਾ, ਮਜ਼ਦੂਰ 'ਤੇ ਹੋਈ ਫਾਇਰਿੰਗ
ਜੰਮੂ-ਕਸ਼ਮੀਰ 'ਚ ਦੂਜੇ ਸੂਬਿਆਂ ਦੇ ਲੋਕਾਂ ਨੂੰ ਬਣਾਇਆ ਜਾ ਰਿਹਾ ਨਿਸ਼ਾਨਾ, ਮਜ਼ਦੂਰ 'ਤੇ ਹੋਈ ਫਾਇਰਿੰਗ
Diwali Holiday: ਦੀਵਾਲੀ ਮੌਕੇ ਕਿਸ ਸੂਬੇ ਦੇ ਸਕੂਲਾਂ 'ਚ ਕਿੰਨੇ ਦਿਨਾਂ ਦੀ ਛੁੱਟੀ? ਜਾਣੋ ਕਦੋਂ ਤੱਕ ਬੰਦ ਰਹਿਣਗੇ ਸਰਕਾਰੀ ਦਫ਼ਤਰ
ਦੀਵਾਲੀ ਮੌਕੇ ਕਿਸ ਸੂਬੇ ਦੇ ਸਕੂਲਾਂ 'ਚ ਕਿੰਨੇ ਦਿਨਾਂ ਦੀ ਛੁੱਟੀ? ਜਾਣੋ ਕਦੋਂ ਤੱਕ ਬੰਦ ਰਹਿਣਗੇ ਸਰਕਾਰੀ ਦਫ਼ਤਰ
ਪੰਜਾਬ-ਚੰਡੀਗੜ੍ਹ ਦੇ ਤਾਪਮਾਨ 'ਚ ਹੋਇਆ ਵਾਧਾ, ਪ੍ਰਦੂਸ਼ਣ ਨੂੰ ਲੈਕੇ ਜਾਰੀ ਕੀਤਾ ਆਰੇਂਜ ਅਲਰਟ
ਪੰਜਾਬ-ਚੰਡੀਗੜ੍ਹ ਦੇ ਤਾਪਮਾਨ 'ਚ ਹੋਇਆ ਵਾਧਾ, ਪ੍ਰਦੂਸ਼ਣ ਨੂੰ ਲੈਕੇ ਜਾਰੀ ਕੀਤਾ ਆਰੇਂਜ ਅਲਰਟ
Embed widget