Sukhbir Badal Attacked: ਸੁਖਬੀਰ ਬਾਦਲ 'ਤੇ ਹਮਲੇ ਦੇ ਮਾਮਲੇ ਨੂੰ ਲੈ ਵੱਡਾ ਅਪਡੇਟ, ਮਜੀਠੀਆ ਬੋਲੇ- ਹੱਥ 'ਤੇ 150 ਟਾਂਕੇ, ਹੱਡੀ ਹੋਈ ਫ੍ਰੈਕਚਰ; ਨਿਹੰਗ ਦਾ ਦਾਅਵਾ- ਵਾਹਿਗੁਰੂ ਦੇ ਹੁਕਮ 'ਤੇ...
Sukhbir Badal Attacked News: ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ 'ਤੇ ਮਹਾਰਾਸ਼ਟਰ ਦੇ ਨਾਂਦੇੜ ਸਥਿਤ ਗੁਰਦੁਆਰਾ ਮਾਤਾ ਸਾਹਿਬ ਵਿੱਚ ਹਮਲਾ ਕਰਨ ਵਾਲੇ ਨਿਹੰਗ ਜਸਪਾਲ ਸਿੰਘ...

Sukhbir Badal Attacked News: ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ 'ਤੇ ਮਹਾਰਾਸ਼ਟਰ ਦੇ ਨਾਂਦੇੜ ਸਥਿਤ ਗੁਰਦੁਆਰਾ ਮਾਤਾ ਸਾਹਿਬ ਵਿੱਚ ਹਮਲਾ ਕਰਨ ਵਾਲੇ ਨਿਹੰਗ ਜਸਪਾਲ ਸਿੰਘ ਨੇ ਦਾਅਵਾ ਕੀਤਾ ਹੈ ਕਿ ਉਸ ਨੂੰ ਹਮਲਾ ਕਰਨ ਦਾ ਹੁਕਮ ਗੁਰੂ ਸਾਹਿਬ ਤੋਂ ਮਿਲਿਆ ਸੀ।
ਉਨ੍ਹਾਂ ਨੇ ਕਿਹਾ ਕਿ ਜਦੋਂ ਉਹ ਨਾਂਦੇੜ ਵਿੱਚ ਗੁਰਦੁਆਰਾ ਸਾਹਿਬ ਵਿੱਚ ਅਰਦਾਸ ਕਰ ਰਿਹਾ ਸੀ, ਉਸ ਸਮੇਂ ਉਸਨੂੰ ਹੁਕਮ ਮਿਲਿਆ। ਉਸ ਤੋਂ ਬਾਅਦ ਜਦੋਂ ਸੁਖਬੀਰ ਬਾਦਲ ਉਸਦੇ ਸਾਹਮਣੇ ਆਇਆ ਤਾਂ ਉਸਨੇ ਛੁਰਾ ਕੱਢਿਆ ਅਤੇ ਉਸ 'ਤੇ ਹਮਲਾ ਕਰ ਦਿੱਤਾ।
ਦੂਜੇ ਪਾਸੇ, ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਦਾਅਵਾ ਕੀਤਾ ਕਿ ਸੁਖਬੀਰ ਬਾਦਲ ਦੇ ਹੱਥ ਵਿੱਚ ਸੱਤ ਜਾਂ ਅੱਠ ਟਾਂਕੇ ਨਹੀਂ, ਸਗੋਂ ਲਗਭਗ 150 ਟਾਂਕੇ ਲੱਗੇ ਹਨ ਅਤੇ ਉਨ੍ਹਾਂ ਦੇ ਹੱਥ ਦੀ ਹੱਡੀ ਵੀ ਫ੍ਰੈਕਚਰ ਹੋਈ ਹੈ। ਮਜੀਠੀਆ ਦਾ ਕਹਿਣਾ ਹੈ ਕਿ ਸੁਖਬੀਰ ਬਾਦਲ ਨੂੰ ਗੁਰੂਗ੍ਰਾਮ ਦੇ ਮੇਦਾਂਤਾ ਹਸਪਤਾਲ ਵਿੱਚ ਦਿਖਾਇਆ ਗਿਆ ਹੈ।
ਬਿਕਰਮ ਮਜੀਠੀਆ ਨੇ ਕਹਿਣਾ ਹੈ ਕਿ ਜਲਦੀ ਹੀ ਅਕਾਲੀ ਦਲ ਦਾ ਇੱਕ ਵਫ਼ਦ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲੇਗਾ ਅਤੇ ਸੁਖਬੀਰ ਬਾਦਲ 'ਤੇ ਹੋ ਰਹੇ ਹਮਲਿਆਂ ਦੀ ਐਨਆਈਏ ਜਾਂਚ ਦੀ ਮੰਗ ਕਰੇਗਾ। ਸੁਖਬੀਰ ਬਾਦਲ 'ਤੇ 13 ਅਗਸਤ ਨੂੰ ਹਮਲਾ ਹੋਇਆ ਸੀ।
ਵਾਹਿਗੁਰੂ ਦਾ ਹੁਕਮ
ਪੁਲਿਸ ਪੁੱਛਗਿੱਛ ਵਿੱਚ, ਨਿਹੰਗ ਜਸਪਾਲ ਸਿੰਘ ਨੇ ਦਾਅਵਾ ਕੀਤਾ ਕਿ ਘਟਨਾ ਵਾਲੇ ਦਿਨ, ਜਦੋਂ ਉਹ ਗੁਰਦੁਆਰਾ ਸਾਹਿਬ ਵਿੱਚ ਅਰਦਾਸ ਕਰ ਰਿਹਾ ਸੀ, ਉਦੋਂ ਉਸਨੂੰ ਆਪਣੇ ਅੰਤਰਆਤਮਾ ਤੋਂ ਵਾਹਿਗੂਰੁ ਦਾ ਹੁਕਮ ਮਿਲਿਆ। ਵਾਹਿਗੁਰੂ ਦੇ ਹੁਕਮ ਤੋਂ ਬਾਅਦ ਹੀ ਉਸਨੇ ਇਹ ਕਦਮ ਚੁੱਕਿਆ ਹੈ।
ਪੰਜਾਬ ਦੇ ਹਾਲਾਤ ਅਤੇ ਨਸ਼ੇ ਦੀ ਲਤ 'ਤੇ ਗੁੱਸਾ
ਉਸਨੇ ਪੁਲਿਸ ਅਧਿਕਾਰੀਆਂ ਨੂੰ ਪੁੱਛਗਿੱਛ ਦੌਰਾਨ ਦੱਸਿਆ ਕਿ ਪੰਜਾਬ ਵਿੱਚ ਲਗਾਤਾਰ ਵਿਗੜਦੇ ਹਾਲਾਤ ਅਤੇ ਨੌਜਵਾਨਾਂ ਵਿੱਚ ਤੇਜ਼ੀ ਨਾਲ ਵੱਧ ਰਹੇ ਨਸ਼ੇ ਦੀ ਲਤ ਤੋਂ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਅਤੇ ਗੁੱਸੇ ਵਿੱਚ ਸੀ। ਇਸ ਲਈ ਉਹ ਸੁਖਬੀਰ ਬਾਦਲ ਨੂੰ ਜ਼ਿੰਮੇਵਾਰ ਜ਼ਿੰਮੇਵਾਰ ਮੰਨਦੇ ਹਨ।
ਕਿਸੇ ਦੇ ਪ੍ਰਭਾਵ ਜਾਂ ਦਬਾਅ ਹੇਠ ਨਹੀਂ ਕੀਤਾ ਇਹ ਹਮਲਾ
ਨਿਹੰਗ ਨੇ ਦੱਸਿਆ ਕਿ ਉਸਨੇ ਇਸ ਹਮਲੇ ਨੂੰ ਕਿਸੇ ਹੋਰ ਦੇ ਪ੍ਰਭਾਵ ਹੇਠ, ਬਾਹਰੀ ਦਬਾਅ ਜਾਂ ਪੈਸੇ ਦੇ ਲਾਲਚ ਵਿੱਚ ਨਹੀਂ ਕੀਤਾ ਹੈ। ਉਸਦਾ ਕਿਸੇ ਨਾਲ ਕੋਈ ਸਬੰਧ ਨਹੀਂ ਹੈ।
ਟ੍ਰੈਂਡਿੰਗ ਟੌਪਿਕ






















