ਪੜਚੋਲ ਕਰੋ

Punjab News: ਹਰਵਿੰਦਰ ਰਿੰਦਾ ਦੀ ਮੌਤ ਬਾਰੇ ਨਵਾਂ ਖੁਲਾਸਾ, ਮੌਤ ਦੀ ਖਬਰ ਰੱਦ, ਚੜ੍ਹਦੀ ਕਲਾ 'ਚ ਹੋਣ ਦਾ ਦਾਅਵਾ

Punjab News : ਗੈਂਗਸਟਰ ਤੋਂ ਬਣੇ ਖਾਲਿਸਤਾਨੀ ਪੱਖੀ ਹਰਵਿੰਦਰ ਰਿੰਦਾ ਦੀ ਮੌਤ ਬਾਰੇ ਨਵਾਂ ਖੁਲਾਸਾ ਹੋਇਆ ਹੈ। ਸੋਸ਼ਲ ਮੀਡੀਆ ਉੱਪਰ ਪੋਸਟ ਪਾ ਕੇ ਦਾਅਵਾ ਕੀਤਾ ਗਿਆ ਹੈ ਕਿ ਹਰਵਿੰਦਰ ਰਿੰਦਾ ਜ਼ਿੰਦਾ ਹੈ ਤੇ ਚੜ੍ਹਦੀ ਕਲਾ ਵਿੱਚ ਹੈ।

Punjab News : ਗੈਂਗਸਟਰ ਤੋਂ ਬਣੇ ਖਾਲਿਸਤਾਨੀ ਪੱਖੀ ਹਰਵਿੰਦਰ ਰਿੰਦਾ ਦੀ ਮੌਤ ਬਾਰੇ ਨਵਾਂ ਖੁਲਾਸਾ ਹੋਇਆ ਹੈ। ਸੋਸ਼ਲ ਮੀਡੀਆ ਉੱਪਰ ਪੋਸਟ ਪਾ ਕੇ ਦਾਅਵਾ ਕੀਤਾ ਗਿਆ ਹੈ ਕਿ ਹਰਵਿੰਦਰ ਰਿੰਦਾ ਜ਼ਿੰਦਾ ਹੈ ਤੇ ਚੜ੍ਹਦੀ ਕਲਾ ਵਿੱਚ ਹੈ।ਇਸ ਦੇ ਨਾਲ ਹੀ ਹਰਵਿੰਦਰ ਰਿੰਦਾ ਦੀ ਮੌਤ ਬੁਝਾਰਤ ਬਣ ਗਈ ਹੈ। ਇੱਕ ਪਾਸੇ ਪਾਕਿਸਤਾਨ ਵਿੱਚ ਨਸ਼ੇ ਦੀ ਓਵਰਡੋਜ਼ ਨਾਲ ਉਸ ਦੀ ਮੌਤ ਦਾ ਦਾਅਵਾ ਕੀਤਾ ਗਿਆ ਤਾਂ ਦੂਜੇ ਪਾਸੇ ਬੰਬੀਹਾ ਗਰੁੱਪ ਨੇ ਉਸ ਨੂੰ ਮਾਰਨ ਦੀ ਜ਼ਿੰਮੇਵਾਰੀ ਲਈ।
 
ਪੰਜਾਬ ਦੇ ਬਦਨਾਮ ਗੈਂਗਸਟਰ ਅੱਤਵਾਦੀ ਹਰਵਿੰਦਰ ਰਿੰਦਾ (Harvinder Rinda) ਦੀ ਪਾਕਿਸਤਾਨ ਦੇ ਲਾਹੌਰ 'ਚ ਮੌਤ ਹੋ ਗਈ ਹੈ। ਹਾਲਾਂਕਿ ਅੱਤਵਾਦੀ ਹਰਵਿੰਦਰ ਸਿੰਘ ਰਿੰਦਾ ਦੀ ਮੌਤ ਦਾ ਕਾਰਨ ਅਜੇ ਸਪੱਸ਼ਟ ਨਹੀਂ ਹੋਇਆ ਹੈ। ਕੁਝ ਮੀਡੀਆ ਰਿਪੋਰਟਾਂ ਵਿਚ ਕਿਹਾ ਜਾ ਰਿਹਾ ਹੈ ਕਿ ਉਸ ਨੂੰ ਗੋਲੀ ਮਾਰੀ ਗਈ ਹੈ, ਜਦੋਂ ਕਿ ਕੁਝ ਵਿਚ ਇਹ ਕਿਹਾ ਜਾ ਰਿਹਾ ਹੈ ਕਿ ਮੌਤ ਨਸ਼ੇ ਦੀ ਓਵਰਡੋਜ਼ ਕਾਰਨ ਹੋਈ ਹੈ।
 
ਦੂਜੇ ਪਾਸੇ ਬੰਬੀਹਾ ਗਰੁੱਪ ਨੇ ਸੋਸ਼ਲ ਮੀਡੀਆ 'ਤੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਨੇ ਹਰਵਿੰਦਰ ਸਿੰਘ ਰਿੰਦਾ ਨੂੰ ਪਾਕਿਸਤਾਨ 'ਚ ਮਾਰਿਆ ਹੈ। ਰਿੰਦਾ ਦਾ ਨਾਂ ਸਿੱਧੂ ਮੂਸੇਵਾਲਾ ਕਤਲ ਕੇਸ ਅਤੇ ਮੋਹਾਲੀ ਆਰਪੀਜੀ ਹਮਲੇ ਵਿੱਚ ਵੀ ਆਇਆ ਸੀ। ਦੱਸਿਆ ਜਾ ਰਿਹਾ ਹੈ ਕਿ ਰਿੰਦਾ ਨੂੰ ਕਿਡਨੀ ਦੀ ਬੀਮਾਰੀ ਸੀ। ਉਨ੍ਹਾਂ ਦਾ ਲਾਹੌਰ ਦੇ ਹਸਪਤਾਲ 'ਚ ਇਲਾਜ ਚੱਲ ਰਿਹਾ ਸੀ। ਇੱਥੋਂ ਉਸ ਨੂੰ ਮਿਲਟਰੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ। ਸੂਤਰਾਂ ਮੁਤਾਬਕ ਹਸਪਤਾਲ 'ਚ ਰਿੰਦਾ ਨੂੰ ਟੀਕਾ ਲਗਾਇਆ ਗਿਆ, ਜਿਸ ਤੋਂ ਬਾਅਦ ਉਸ ਦੀ ਮੌਤ ਹੋ ਗਈ।
 
ਬੰਬੀਹਾ ਗੈਂਗ ਨੇ ਸੋਸ਼ਲ ਮੀਡੀਆ ਪੋਸਟ ਵਿੱਚ ਲਿਖਿਆ ਕਿ ਉਨ੍ਹਾਂ ਨੇ ਹੀ ਰਿੰਦਾ ਨੂੰ ਪਾਕਿਸਤਾਨ ਵਿੱਚ ਸੈੱਟ ਕਰਵਾਇਆ ਸੀ। ਇਸ ਤੋਂ ਬਾਅਦ ਉਹ ਵਿਰੋਧੀ ਗਰੋਹ ਵਿੱਚ ਸ਼ਾਮਲ ਹੋ ਗਿਆ। ਉਸ ਨੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਵਿੱਚ ਗੈਂਗਸਟਰਾਂ ਲਾਰੈਂਸ ਅਤੇ ਗੋਲਡੀ ਬਰਾੜ ਦਾ ਵੀ ਸਾਥ ਦਿੱਤਾ ਸੀ।  ਰਿੰਦਾ ਖਾਲਿਸਤਾਨੀ ਅੱਤਵਾਦੀ ਸੰਗਠਨ ਬੱਬਰ ਖਾਲਸਾ ਨਾਲ ਵੀ ਜੁੜਿਆ ਹੋਇਆ ਸੀ। ਪੰਜਾਬ ਵਿੱਚ ਟਾਰਗੇਟ ਕਿਲਿੰਗ ਅਤੇ ਦਹਿਸ਼ਤ ਫੈਲਾਉਣ ਪਿੱਛੇ ਰਿੰਦਾ ਦਾ ਹੱਥ ਸੀ।
 
ਜਾਣੋ ਕੌਣ ਹੈ ਹਰਵਿੰਦਰ ਸਿੰਘ ਰਿੰਦਾ

ਅੱਤਵਾਦੀ ਹਰਵਿੰਦਰ ਸਿੰਘ ਰਿੰਦਾ ਪੰਜਾਬ ਦੇ ਤਰਨਤਾਰਨ ਦਾ ਰਹਿਣ ਵਾਲਾ ਸੀ। ਪਿਛਲੇ ਕੁਝ ਸਾਲਾਂ ਤੋਂ ਉਹ ਮਹਾਰਾਸ਼ਟਰ ਦੇ ਨਾਂਦੇੜ ਸਾਹਿਬ ਵਿਖੇ ਸ਼ਿਫਟ ਹੋ ਗਿਆ ਸੀ। ਹਰਵਿੰਦਰ ਸਿੰਘ ਇਸ ਸਮੇਂ ਪਾਕਿਸਤਾਨ ਵਿੱਚ ਲੁਕਿਆ ਹੋਇਆ ਸੀ। ਹਰਵਿੰਦਰ ਸਿੰਘ ਰਿੰਦਾ ਦੀ ਜਾਂਚ ਵਿਚ ਪਤਾ ਲੱਗਾ ਕਿ ਉਹ ਜਾਅਲੀ ਪਾਸਪੋਰਟ ਦੀ ਵਰਤੋਂ ਕਰਕੇ ਨੇਪਾਲ ਰਾਹੀਂ ਪਾਕਿਸਤਾਨ ਪਹੁੰਚਿਆ ਸੀ। ਉਸ ਨੂੰ ਸਤੰਬਰ 2011 ਵਿੱਚ ਤਰਨਤਾਰਨ ਵਿੱਚ ਇੱਕ ਨੌਜਵਾਨ ਦੀ ਮੌਤ ਦੇ ਦੋਸ਼ ਵਿੱਚ ਉਮਰ ਕੈਦ ਦੀ ਸਜ਼ਾ ਹੋਈ ਸੀ।

ਉਸ 'ਤੇ 2014 ਵਿਚ ਪਟਿਆਲਾ ਕੇਂਦਰੀ ਜੇਲ੍ਹ ਦੇ ਅਧਿਕਾਰੀਆਂ ਨਾਲ ਕੁੱਟਮਾਰ ਕਰਨ ਦਾ ਵੀ ਦੋਸ਼ ਸੀ। ਇਸ ਤੋਂ ਇਲਾਵਾ ਰਿੰਦਾ ਨੇ ਅਪ੍ਰੈਲ 2016 'ਚ ਚੰਡੀਗੜ੍ਹ ਦੀ ਪੰਜਾਬ ਯੂਨੀਵਰਸਿਟੀ 'ਚ ਸਟੂਡੈਂਟ ਆਰਗੇਨਾਈਜੇਸ਼ਨ ਆਫ ਇੰਡੀਆ ਦੇ ਪ੍ਰਧਾਨ 'ਤੇ ਵੀ ਗੋਲੀਆਂ ਚਲਾਈਆਂ ਸਨ। ਇਸ ਦੇ ਨਾਲ ਹੀ ਪੁਲਿਸ ਨੇ ISIS ਦੇ ਇੱਕ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ, ਜਿਸ ਵਿੱਚ 3 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਨ੍ਹਾਂ 'ਚੋਂ ਤਿੰਨੋਂ ਅੱਤਵਾਦੀ ਜਿਨ੍ਹਾਂ 'ਚੋਂ ਇਕ ਨਛੱਤਰ ਸਿੰਘ ਪਾਕਿਸਤਾਨ 'ਚ ਰਹਿ ਰਹੇ ਅੱਤਵਾਦੀ ਲਖਬੀਰ ਸਿੰਘ ਲੰਡਾ ਅਤੇ ਹਰਵਿੰਦਰ ਸਿੰਘ ਰਿੰਦਾ ਦੇ ਸੰਪਰਕ 'ਚ ਸੀ।

ਮੋਹਾਲੀ RPG ਹਮਲੇ ਵਿੱਚ ਵਾਂਟੇਡ 

ਅੱਤਵਾਦੀ ਹਰਵਿੰਦਰ ਸਿੰਘ ਰਿੰਦਾ ਮੋਹਾਲੀ ਆਰਪੀਜੀ  (RPG) ਹਮਲੇ ਵਿੱਚ  ਵਾਂਟੇਡ ਸੀ। ਇਸ ਮਾਮਲੇ ਵਿੱਚ ਮੁਲਜ਼ਮ ਕੰਵਰ ਬਾਠ, ਬਲਜੀਤ ਕੌਰ, ਬਲਜਿੰਦਰ ਸਿੰਘ ਰੈਂਬੋ, ਅਨੰਤਦੀਪ ਸੋਨੂੰ, ਜਗਦੀਪ ਕੰਗ, ਨਿਸ਼ਾਨ ਸਿੰਘ ਅਤੇ ਰਾਕੇਟ ਚਲਾਉਣ ਵਾਲੇ ਦੋਵੇਂ ਮੁਲਜ਼ਮ ਅਜੇ ਫੜੇ ਨਹੀਂ ਗਏ। ਪਾਕਿਸਤਾਨ ਤੋਂ ਰਿੰਦਾ ਅਤੇ ਕੈਨੇਡਾ ਤੋਂ ਲਖਵਿੰਦਰ ਨੇ ਇਹ ਸਾਜ਼ਿਸ਼ ਰਚੀ ਸੀ।

ਪੁਲੀਸ ਅਨੁਸਾਰ ਉਸ ਨੇ ਲੁਧਿਆਣਾ ਦੀ ਅਦਾਲਤ ਵਿੱਚ ਇਹ ਧਮਾਕਾ ਕਰਵਾਇਆ ਸੀ। ਰਿੰਦਾ ਪਾਕਿਸਤਾਨ ਤੋਂ ਡਰੋਨਾਂ ਰਾਹੀਂ ਲਗਾਤਾਰ ਹਥਿਆਰ ਅਤੇ ਨਸ਼ੀਲੇ ਪਦਾਰਥ ਪੰਜਾਬ ਭੇਜ ਰਿਹਾ ਸੀ। ਉਹ ਪੰਜਾਬ, ਹਰਿਆਣਾ, ਮਹਾਰਾਸ਼ਟਰ, ਚੰਡੀਗੜ੍ਹ ਵਿੱਚ ਕਤਲ, ਫਿਰੌਤੀ, ਲੁੱਟ-ਖੋਹ ਅਤੇ ਕਾਤਲਾਨਾ ਹਮਲੇ ਦੇ 25 ਤੋਂ ਵੱਧ ਮਾਮਲਿਆਂ ਵਿੱਚ ਲੋੜੀਂਦਾ ਸੀ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Embed widget