Punjab News: ਵਿਭਾਗ ਵੱਲੋਂ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨੂੰ ਸਖਤ ਨਿਰਦੇਸ਼, ਇਸ ਸਮੱਸਿਆਵਾਂ ਦੇ ਹੱਲ ਲਈ ਚੁੱਕਿਆ ਇਹ ਕਦਮ
Punjab News: ਪੰਜਾਬ ਵਿੱਚ ਸਿੱਖਿਆ ਵਿਭਾਗ ਵੱਲੋਂ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ। ਦਰਅਸਲ, ਵਿਭਾਗ ਵੱਲੋਂ ਪੇਡਾ ਅਤੇ ਸਕੂਲ ਮੁਖੀਆਂ ਦੀਆਂ ਜ਼ਿਲ੍ਹਾਵਾਰ ਮੀਟਿੰਗਾਂ ਕਰਨ ਸੰਬੰਧੀ ਹਦਾਇਤਾਂ
Punjab News: ਪੰਜਾਬ ਵਿੱਚ ਸਿੱਖਿਆ ਵਿਭਾਗ ਵੱਲੋਂ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ। ਦਰਅਸਲ, ਵਿਭਾਗ ਵੱਲੋਂ ਪੇਡਾ ਅਤੇ ਸਕੂਲ ਮੁਖੀਆਂ ਦੀਆਂ ਜ਼ਿਲ੍ਹਾਵਾਰ ਮੀਟਿੰਗਾਂ ਕਰਨ ਸੰਬੰਧੀ ਹਦਾਇਤਾਂ ਜਾਰੀ ਕੀਤੀਆਂ ਹਨ। ਇੱਕ ਪੱਤਰ ਜਾਰੀ ਕਰਦਿਆਂ, ਵਿਭਾਗ ਨੇ ਕਿਹਾ ਹੈ ਕਿ ਪੇਡਾ ਦੁਆਰਾ ਸਕੂਲਾਂ ਵਿੱਚ ਛੱਤਾਂ 'ਤੇ ਸੋਲਰ ਪੈਨਲ ਸਿਸਟਮ ਲਗਾਏ ਗਏ ਹਨ। ਪਰ ਇਹਨਾਂ ਵਿੱਚੋਂ ਬਹੁਤ ਸਾਰੇ ਸਕੂਲਾਂ ਦੇ ਮੁਖੀਆਂ ਦੁਆਰਾ ਵਿਭਾਗ ਦੇ ਧਿਆਨ ਵਿੱਚ ਲਿਆਂਦਾ ਗਿਆ ਹੈ ਕਿ ਪੇਡਾ ਦੁਆਰਾ ਲਗਾਏ ਗਏ ਛੱਤਾਂ ਵਾਲੇ ਸੋਲਰ ਪੈਨਲ ਸਿਸਟਮ ਸਹੀ ਢੰਗ ਨਾਲ ਕੰਮ ਨਹੀਂ ਕਰ ਰਹੇ ਹਨ।
ਜਿਸ ਤਹਿਤ ਜਿਨ੍ਹਾਂ ਸਕੂਲਾਂ ਵਿੱਚ ਛੱਤਾਂ 'ਤੇ ਸੋਲਰ ਪੈਨਲ ਸਿਸਟਮ ਲਗਾਏ ਗਏ ਹਨ, ਉਨ੍ਹਾਂ ਸਕੂਲਾਂ ਦੇ ਮੁਖੀਆਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਪੇਡਾ ਅਧਿਕਾਰੀਆਂ ਨਾਲ ਸਕੂਲ ਮੁਖੀਆਂ ਦੀਆਂ ਔਨਲਾਈਨ ਮੀਟਿੰਗਾਂ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।
Read More: Punjab News: ਪੰਜਾਬ ਦੇ ਹਾਲਾਤ ਖਰਾਬ, ਦਿਨ-ਦਿਹਾੜੇ ਚੱਲੀਆਂ ਗੋਲੀਆਂ; ਇਲਾਕੇ 'ਚ ਫੈਲੀ ਦਹਿਸ਼ਤ...
Read MOre: Punjab News: ਗਦਗਦ ਹੋਣਗੇ ਪੰਜਾਬੀ, ਲੋਹੜੀ ਮੌਕੇ ਸਰਕਾਰ ਦੇਣ ਜਾ ਰਹੀ ਨਵਾਂ ਤੋਹਫ਼ਾ, ਜਾਣੋ ਲੋਕਾਂ ਲਈ ਕਿਉਂ ਖਾਸ...?
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।