(Source: ECI/ABP News)
Punjab News: ਪੰਜਾਬ ਭਰ 'ਚ ਪਲੇਸਮੈਂਟ ਮੁਹਿੰਮ ਨੂੰ ਮਿਲਿਆ ਹੁੰਗਾਰਾ, ਨੌਕਰੀਆਂ ਲੈਣ ਪਹੁੰਚੇ 11 ਹਜ਼ਾਰ ਤੋਂ ਵੱਧ ਨੌਜਵਾਨ
ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਤੇ ਸਿਖਲਾਈ ਵਿਭਾਗ ਵੱਲੋਂ ਬੁੱਧਵਾਰ ਨੂੰ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਕਰਾਈ ਗਈ ਪਲੇਸਮੈਂਟ ਮੁਹਿੰਮ ਵਿੱਚ ਨੌਕਰੀ ਹਾਸਲ ਕਰਨ ਲਈ ਤਕਰੀਬਨ 11,268 ਚਾਹਵਾਨ ਨੌਜਵਾਨਾਂ ਨੇ ਹਿੱਸਾ ਲਿਆ।
![Punjab News: ਪੰਜਾਬ ਭਰ 'ਚ ਪਲੇਸਮੈਂਟ ਮੁਹਿੰਮ ਨੂੰ ਮਿਲਿਆ ਹੁੰਗਾਰਾ, ਨੌਕਰੀਆਂ ਲੈਣ ਪਹੁੰਚੇ 11 ਹਜ਼ਾਰ ਤੋਂ ਵੱਧ ਨੌਜਵਾਨ Punjab News: The placement campaign got response across Punjab, more than 11 thousand youth came to get jobs Punjab News: ਪੰਜਾਬ ਭਰ 'ਚ ਪਲੇਸਮੈਂਟ ਮੁਹਿੰਮ ਨੂੰ ਮਿਲਿਆ ਹੁੰਗਾਰਾ, ਨੌਕਰੀਆਂ ਲੈਣ ਪਹੁੰਚੇ 11 ਹਜ਼ਾਰ ਤੋਂ ਵੱਧ ਨੌਜਵਾਨ](https://feeds.abplive.com/onecms/images/uploaded-images/2023/06/08/ea10fa7bc1e4f4b0b77447b4a91880291686194981177700_original.jpg?impolicy=abp_cdn&imwidth=1200&height=675)
Punjab News: ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਤੇ ਸਿਖਲਾਈ ਵਿਭਾਗ ਵੱਲੋਂ ਬੁੱਧਵਾਰ ਨੂੰ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਕਰਾਈ ਗਈ ਪਲੇਸਮੈਂਟ ਮੁਹਿੰਮ ਵਿੱਚ ਨੌਕਰੀ ਹਾਸਲ ਕਰਨ ਲਈ ਤਕਰੀਬਨ 11,268 ਚਾਹਵਾਨ ਨੌਜਵਾਨਾਂ ਨੇ ਹਿੱਸਾ ਲਿਆ। ਇਸ ਮੁਹਿੰਮ ਦੌਰਾਨ ਨੌਕਰੀਆਂ ਹਾਸਲ ਕਰਨ ਲਈ ਨੌਜਵਾਨਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ।
ਪਲੇਸਮੈਂਟ ਮੁਹਿੰਮ ਨੂੰ ਸਫ਼ਲ ਕਰਾਰ ਦਿੰਦਿਆਂ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਤੇ ਸਿਖਲਾਈ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਸੂਬੇ ਦੇ ਨੌਜਵਾਨਾਂ ਵਿੱਚ ਅਥਾਹ ਸਮਰੱਥਾ ਹੈ ਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਵਚਨਬੱਧ ਹੈ ਤਾਂ ਜੋ ਸੂਬੇ ਦੇ ਪੜ੍ਹੇ-ਲਿਖੇ ਨੌਜਵਾਨਾਂ ਨੂੰ ਭਵਿੱਖ ਵਿੱਚ ਰੋਜ਼ਗਾਰ ਲਈ ਦੂਜੇ ਸੂਬਿਆਂ ਜਾਂ ਹੋਰ ਦੇਸ਼ਾਂ ਵਿੱਚ ਜਾਣ ਦੀ ਲੋੜ ਮਹਿਸੂਸ ਨਾ ਹੋਵੇ। ਉਨ੍ਹਾਂ ਕਿਹਾ ਕਿ ਹੋਣਹਾਰ ਨੌਜਵਾਨਾਂ ਦੇ ਵਿਦੇਸ਼ ਜਾਣ ਦੇ ਰੁਝਾਨ ਨੂੰ ਠੱਲ੍ਹ ਪਾਉਣ ਲਈ ਇਸ ਤਰ੍ਹਾਂ ਦੀਆਂ ਪਲੇਸਮੈਂਟ ਮੁਹਿੰਮਾਂ ਸਮੇਂ ਦੀ ਲੋੜ ਹਨ।
ਅੱਜ ਪਲੇਸਮੈਂਟ ਮੁਹਿੰਮ ਵਿੱਚ ਵਰਧਮਾਨ, ਰਿਲਾਇੰਸ ਇੰਡਸਟਰੀਜ਼, ਸਪੋਰਟਸਕਿੰਗ, ਏਅਰਟੈੱਲ, ਐਸ.ਬੀ.ਆਈ. ਲਾਈਫ, ਆਦਿਤਿਆ ਬਿਰਲਾ ਲਾਈਫ, ਐਚ.ਡੀ.ਐਫ.ਸੀ. ਬੈਂਕ, ਐਕਸਿਸ ਬੈਂਕ, ਆਈ.ਸੀ.ਆਈ.ਸੀ.ਆਈ. ਬੈਂਕ, ਯੈੱਸ ਬੈਂਕ, ਸਵਰਾਜ ਅਤੇ ਸੋਨਾਲੀਕਾ ਸਮੇਤ ਕੁੱਲ 419 ਪ੍ਰਮੁੱਖ ਰੋਜ਼ਗਾਰਦਾਤਾ ਸ਼ਾਮਲ ਹੋਏ। ਇਸ ਵਿਸ਼ਾਲ ਪਲੇਸਮੈਂਟ ਮੁਹਿੰਮ ਦੌਰਾਨ ਚਾਹਵਾਨ ਨੌਜਵਾਨਾਂ ਨੂੰ 8,000 ਰੁਪਏ ਤੋਂ ਲੈ ਕੇ 60,000 ਰੁਪਏ ਤੱਕ ਤਨਖ਼ਾਹ ਵਾਲੀਆਂ ਕੁੱਲ 10,317 ਨੌਕਰੀਆਂ ਦੀ ਪੇਸ਼ਕਸ਼ ਕੀਤੀ ਗਈ ਹੈ।
ਅਮਨ ਅਰੋੜਾ ਨੇ ਕਿਹਾ ਕਿ ਰੋਜ਼ਗਾਰ ਉਤਪਤੀ ਵਿਭਾਗ ਵੱਲੋਂ ਨੌਕਰੀ ਹਾਸਲ ਕਰਨ ਦੇ ਚਾਹਵਾਨ ਨੌਜਵਾਨਾਂ ਅਤੇ ਰੋਜ਼ਗਾਰਦਾਤਾਵਾਂ ਦੀ ਸਹੂਲਤ ਲਈ ਸਾਰੇ ਜ਼ਿਲ੍ਹਿਆਂ ਵਿੱਚ ਢੁਕਵੇਂ ਪ੍ਰਬੰਧ ਕੀਤੇ ਗਏ ਸਨ ਤੇ ਇਸ ਮੁਹਿੰਮ ਨੇ ਰੋਜ਼ਗਾਰਦਾਤਾਵਾਂ ਦੇ ਨਾਲ-ਨਾਲ ਨੌਜਵਾਨਾਂ ਨੂੰ ਇੱਕ ਮੰਚ ਮੁਹੱਈਆ ਕਰਵਾਇਆ ਹੈ। ਇਸ ਭਰਤੀ ਮੁਹਿੰਮ ਜ਼ਰੀਏ ਪੰਜਾਬ ਦੇ ਲੋਕਾਂ ਪ੍ਰਤੀ ਸੂਬਾ ਸਰਕਾਰ ਦੀ ਵਚਨਬੱਧਤਾ ਤਹਿਤ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ’ਤੇ ਵਿਸ਼ੇਸ਼ ਧਿਆਨ ਕੇਂਦਰਿਤ ਕੀਤਾ ਗਿਆ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)