Punjab News: ਸੁਰੱਖਿਆ 'ਚ ਕਟੌਤੀ ਦੇ ਮੁੱਦੇ 'ਤੇ ਸ਼ੁੱਕਰਵਾਰ ਨੂੰ ਹਾਈਕੋਰਟ 'ਚ ਸੁਣਵਾਈ ਹੋਵੇਗੀ। ਪੰਜਾਬ ਸਰਕਾਰ 424 ਅਹਿਮ ਵਿਅਕਤੀਆਂ ਦੀ ਸੁਰੱਖਿਆ ਵਿੱਚ ਕਟੌਤੀਆਂ ਦੀ ਸੂਚੀ ਲੀਕ ਹੋਣ ਦੇ ਮਾਮਲੇ ਵਿੱਚ ਅੱਜ ਹਾਈ ਕੋਰਟ ਵਿੱਚ ਸੀਲਬੰਦ ਰਿਪੋਰਟ ਪੇਸ਼ ਕਰੇਗੀ। ਇਸ ਸਬੰਧੀ ਸਾਬਕਾ ਡਿਪਟੀ ਸੀਐਮ ਓਪੀ ਸੋਨੀ, ਸਾਬਕਾ ਵਿਧਾਇਕ ਪਰਮਿੰਦਰ ਪਿੰਕੀ, ਕੇਵਲ ਢਿੱਲੋਂ, ਸੋਹਣ ਸਿੰਘ ਠੰਡਲ ਨੇ ਵੀ ਵੱਖ-ਵੱਖ ਪਟੀਸ਼ਨਾਂ ਦਾਇਰ ਕੀਤੀਆਂ ਹਨ। ਕੁੱਲ ਮਿਲਾ ਕੇ ਲਗਭਗ 24 ਪਟੀਸ਼ਨਾਂ ਹਨ।


ਪਿਛਲੀ ਸੁਣਵਾਈ  'ਚ ਹਾਈਕੋਰਟ ਨੇ ਪੁੱਛਿਆ ਇਕ ਹਫ਼ਤੇ ਅੰਦਰ ਦੱਸਿਆ ਜਾਵੇ ਜਾਣਕਾਰੀ ਕਿਵੇਂ ਲੀਕ ਹੋਈ।ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਕੁੱਝ ਵੀਆਈਪੀਜ਼ ਦੀ ਸੁਰੱਖਿਆ ਘੱਟ ਕੀਤੀ ਗਈ ਸੀ ਜਿਸ ਮਗਰੋਂ ਇਹ ਖ਼ਬਰ ਮੀਡੀਆ ਵਿੱਚ ਫੈਲ ਗਈ।ਇਸ ਵਿੱਚ ਸਿੱਧੂ ਮੂਸੇਵਾਲਾ ਦੀ ਸੁਰੱਖਿਆ ਵੀ ਘਟਾਈ ਗਈ ਸੀ।ਜਿਸ ਤੋਂ ਬਾਅਦ ਹੀ ਉਸਨੂੰ ਗੋਲੀਆਂ ਮਾਰ ਕਤਲ ਕਰ ਦਿੱਤਾ ਗਿਆ ਸੀ।

 

ਸੁਣਵਾਈ ਦੌਰਾਨ ਸਰਕਾਰੀ ਵਕੀਲ ਨੇ ਕਿਹਾ ਕਿ ਅਸੀਂ ਜਾਂਚ ਕਰ ਰਹੇ ਹਾਂ ਅਤੇ ਜ਼ਿੰਮੇਵਾਰੀ ਵੀ ਤੈਅ ਕਰਾਂਗੇ। ਸਰਕਾਰੀ ਵਕੀਲ ਨੇ ਸੀਲਬੰਦ ਰਿਪੋਰਟ 2 ਹਫ਼ਤਿਆਂ ਵਿੱਚ ਪੇਸ਼ ਕਰਨ ਲਈ ਸਮਾਂ ਮੰਗਿਆ ਸੀ। ਪਰ ਅਦਾਲਤ ਨੇ 1 ਹਫ਼ਤੇ ਦਾ ਸਮਾਂ ਦਿੱਤਾ। ਹੁਣ ਇਸ ਮਾਮਲੇ ਦੀ ਸੁਣਵਾਈ ਅਗਲੇ ਹਫ਼ਤੇ ਹੋਵੇਗੀ। 

 

ਸਿੱਧੂ ਮੁਸੇਵਾਲਾ ਦੀ ਸੁਰੱਖਿਆ ਵਿੱਚ ਕੀਤੀ ਗਈ ਕਟੌਤੀ ਬਾਅਦ ਉਸਦਾ ਕਤਲ ਹੋ ਗਿਆ ਸੀ ਜਿਸ ਤੋਂ ਬਾਅਦ ਸਰਕਾਰ ਘਿਰੀ ਸੀ। ਇਸ ਦੇ ਨਾਲ ਹੀ ਸੁਰੱਖਿਆ ਦੀ ਮੰਗ ਨੂੰ ਲੈ ਕੇ ਹਾਈ ਕੋਰਟ ਵਿੱਚ ਕੁੱਲ 28 ਪਟੀਸ਼ਨਾਂ ਦਾਇਰ ਕੀਤੀਆਂ ਗਈਆਂ ਹਨ।ਅਦਾਲਤ ਨੇ ਹੁਕਮ ਦਿੱਤਾ, ਜਿਨ੍ਹਾਂ ਕੋਲ ਇਕ ਵੀ ਸੁਰੱਖਿਆ ਗਾਰਡ ਨਹੀਂ ਹੈ, ਉਨ੍ਹਾਂ ਸਾਰਿਆਂ ਨੂੰ ਇਕ ਮੁਲਾਜ਼ਿਮ ਦਿੱਤਾ ਜਾਵੇ।