(Source: ECI/ABP News)
Sukhbir Badal: ਸੁਖਬੀਰ ਬਾਦਲ ਦੇ ਧਾਰਮਿਕ-ਸਿਆਸੀ ਭਵਿੱਖ ਤੇ ਅੱਜ ਹੋਏਗਾ ਵਿਚਾਰ, ਅਕਾਲ ਤਖ਼ਤ ਸਾਹਿਬ ਵਿਖੇ ਮੀਟਿੰਗ ਤੋਂ ਬਾਅਦ ਸੁਣਾਈ ਜਾਏਗੀ ਸਜ਼ਾ
SAD on Sukhbir Badal: ਸ਼੍ਰੋਮਣੀ ਅਕਾਲੀ ਦਲ (SAD) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਧਾਰਮਿਕ ਅਤੇ ਸਿਆਸੀ ਭਵਿੱਖ ਬਾਰੇ ਫੈਸਲਾ ਅੱਜ ਵਿਚਾਰਿਆ ਜਾਵੇਗਾ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ
![Sukhbir Badal: ਸੁਖਬੀਰ ਬਾਦਲ ਦੇ ਧਾਰਮਿਕ-ਸਿਆਸੀ ਭਵਿੱਖ ਤੇ ਅੱਜ ਹੋਏਗਾ ਵਿਚਾਰ, ਅਕਾਲ ਤਖ਼ਤ ਸਾਹਿਬ ਵਿਖੇ ਮੀਟਿੰਗ ਤੋਂ ਬਾਅਦ ਸੁਣਾਈ ਜਾਏਗੀ ਸਜ਼ਾ Punjab News The religio-political future of Sukhbir Badal will be discussed today details inside Sukhbir Badal: ਸੁਖਬੀਰ ਬਾਦਲ ਦੇ ਧਾਰਮਿਕ-ਸਿਆਸੀ ਭਵਿੱਖ ਤੇ ਅੱਜ ਹੋਏਗਾ ਵਿਚਾਰ, ਅਕਾਲ ਤਖ਼ਤ ਸਾਹਿਬ ਵਿਖੇ ਮੀਟਿੰਗ ਤੋਂ ਬਾਅਦ ਸੁਣਾਈ ਜਾਏਗੀ ਸਜ਼ਾ](https://feeds.abplive.com/onecms/images/uploaded-images/2024/11/06/0c128754f1f4dd42b2b586ebdf02fc661730870038796709_original.jpg?impolicy=abp_cdn&imwidth=1200&height=675)
SAD on Sukhbir Badal: ਸ਼੍ਰੋਮਣੀ ਅਕਾਲੀ ਦਲ (SAD) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਧਾਰਮਿਕ ਅਤੇ ਸਿਆਸੀ ਭਵਿੱਖ ਬਾਰੇ ਫੈਸਲਾ ਅੱਜ ਵਿਚਾਰਿਆ ਜਾਵੇਗਾ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਦਫ਼ਤਰ ਵਿਖੇ ਇੱਕ ਅਹਿਮ ਮੀਟਿੰਗ ਸੱਦੀ ਹੈ, ਜਿਸ ਵਿੱਚ ਸਿੱਖ ਵਿਦਵਾਨਾਂ ਤੇ ਬੁੱਧੀਜੀਵੀਆਂ ਨਾਲ ਮਿਲ ਕੇ ਸੁਖਬੀਰ ਬਾਦਲ ਵੱਲੋਂ ‘ਤਨਖਾਹੀਆ’ ਮਾਮਲੇ ਬਾਰੇ ਵਿਚਾਰ ਵਟਾਂਦਰਾ ਕੀਤਾ ਜਾਵੇਗਾ।
ਇਸ ਮੀਟਿੰਗ ਵਿੱਚ ਉਨ੍ਹਾਂ ਨੂੰ ਦਿੱਤੀ ਜਾਣ ਵਾਲੀ ਸੰਭਾਵੀ ਧਾਰਮਿਕ ਸਜ਼ਾ ਬਾਰੇ ਵਿਚਾਰ ਕੀਤਾ ਜਾਵੇਗਾ। ਇਸ ਵਿਚਾਰ ਚਰਚਾ ਵਿੱਚ ਕੁੱਲ 18 ਸਿੱਖ ਵਿਦਵਾਨ ਅਤੇ ਬੁੱਧੀਜੀਵੀ ਹਿੱਸਾ ਲੈਣਗੇ। ਇਨ੍ਹਾਂ ਮੈਂਬਰਾਂ ਵਿੱਚ ਅਕਾਲ ਤਖ਼ਤ ਦੇ ਸਾਬਕਾ ਜਥੇਦਾਰ ਮਨਜੀਤ ਸਿੰਘ, ਪੰਜਾਬੀ ਯੂਨੀਵਰਸਿਟੀ ਦੇ ਸਾਬਕਾ ਵੀਸੀ ਜਸਪਾਲ ਸਿੰਘ, ਇੰਦਰਜੀਤ ਸਿੰਘ ਗੋਗੋਆਣੀ, ਅਮਰਜੀਤ ਸਿੰਘ, ਹਰਸਿਮਰਨ ਸਿੰਘ, ਜਸਪਾਲ ਸਿੰਘ ਸਿੱਧੂ ਅਤੇ ਹਮੀਰ ਸਿੰਘ ਸ਼ਾਮਲ ਹਨ। ਇਨ੍ਹਾਂ ਤੋਂ ਇਲਾਵਾ ਕੁਝ ਸੀਨੀਅਰ ਪੱਤਰਕਾਰਾਂ ਨੂੰ ਵੀ ਸੱਦਿਆ ਗਿਆ ਹੈ।
ਸੁਖਬੀਰ ਬਾਦਲ 'ਤੇ ਲੱਗੇ ਇਲਜ਼ਾਮ ਅਤੇ "ਤਨਖਾਹੀਆ" ਮਾਮਲਾ
ਅਕਾਲੀ ਦਲ ਨਾਲ ਜੁੜੇ ਅਸੰਤੁਸ਼ਟ ਆਗੂਆਂ ਨੇ ਅਕਾਲੀ ਸਰਕਾਰ (2007-2017) ਦੌਰਾਨ ਲਏ ਗਏ ਕੁਝ ਧਾਰਮਿਕ ਫੈਸਲਿਆਂ 'ਤੇ ਸਵਾਲ ਉਠਾਏ ਸਨ, ਜੋ ਉਨ੍ਹਾਂ ਨੇ ਕਿਹਾ ਸੀ ਕਿ ਇਹ ਸਿੱਖ ਧਰਮ ਦੇ ਹਿੱਤਾਂ ਦੇ ਖਿਲਾਫ ਹਨ। ਇਸ ਤੋਂ ਬਾਅਦ 30 ਅਗਸਤ 2024 ਨੂੰ ਅਕਾਲ ਤਖ਼ਤ ਨੇ ਸੁਖਬੀਰ ਬਾਦਲ ਨੂੰ ਤਨਖਾਹੀਆ ਕਰਾਰ ਦਿੱਤਾ ਸੀ, ਪਰ ਅੱਜ ਤੱਕ ਕੋਈ ਸਜ਼ਾ ਨਹੀਂ ਦਿੱਤੀ ਗਈ।
ਤਨਖਾਹੀਆ ਐਲਾਨੇ ਜਾਣ ਕਾਰਨ ਸੁਖਬੀਰ ਸਿੰਘ ਬਾਦਲ ਨੂੰ ਵਿਧਾਨ ਸਭਾ ਉਪ ਚੋਣਾਂ ਵਿਚ ਪ੍ਰਚਾਰ ਕਰਨ ਜਾਂ ਹਿੱਸਾ ਲੈਣ ਦੀ ਇਜਾਜ਼ਤ ਨਹੀਂ ਦਿੱਤੀ ਗਈ। ਇਸ ਕਾਰਨ ਅਕਾਲੀ ਦਲ ਨੇ ਜ਼ਿਮਨੀ ਚੋਣਾਂ ਤੋਂ ਦੂਰੀ ਬਣਾ ਲਈ ਸੀ। ਉਂਜ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੀਆਂ ਚੋਣਾਂ ਵਿੱਚ ਅਕਾਲੀ ਦਲ ਦਾ ਸਮਰਥਨ ਪ੍ਰਾਪਤ ਉਮੀਦਵਾਰ ਪ੍ਰਧਾਨ ਬਣ ਗਿਆ ਹੈ।
ਕਿਸ ਕਿਸਮ ਦੀ ਸਜ਼ਾ ਦਿੱਤੀ ਜਾ ਸਕਦੀ ਹੈ?
ਅਕਾਲ ਤਖ਼ਤ ਦੇ ਦਿਸ਼ਾ-ਨਿਰਦੇਸ਼ਾਂ ਦੇ ਤਹਿਤ, ਤਨਖਾਈਏ ਐਲਾਨੇ ਵਿਅਕਤੀ ਨੂੰ ਅਕਸਰ ਗੁਰਦੁਆਰੇ ਵਿੱਚ ਸੇਵਾ ਕਰਨ ਵਰਗੇ ਕੰਮ ਸੌਂਪੇ ਜਾਂਦੇ ਹਨ। ਜਿਵੇਂ ਕਿ ਜੁੱਤੀਆਂ ਜਾਂ ਫਰਸ਼ਾਂ ਦੀ ਸਫਾਈ। ਅੱਜ ਦੀ ਮੀਟਿੰਗ 'ਚ ਇਸ ਗੱਲ 'ਤੇ ਵਿਚਾਰ ਕੀਤਾ ਜਾਵੇਗਾ ਕਿ ਸੁਖਬੀਰ ਬਾਦਲ ਨੂੰ ਕਿਸ ਤਰ੍ਹਾਂ ਦੀ ਧਾਰਮਿਕ ਸਜ਼ਾ ਦਿੱਤੀ ਜਾ ਸਕਦੀ ਹੈ।
ਇਸ ਫੈਸਲੇ ਤੋਂ ਪਹਿਲਾਂ ਜਥੇਦਾਰਾਂ ਦੀ ਮੀਟਿੰਗ ਹੋਵੇਗੀ, ਜਿਸ ਵਿੱਚ ਸੁਖਬੀਰ ਬਾਦਲ ਵੀ ਮੌਜੂਦ ਹੋ ਸਕਦੇ ਹਨ। ਇਸ ਫੈਸਲੇ ਦੇ ਚੱਲਦਿਆਂ ਸੁਖਬੀਰ ਬਾਦਲ ਦੀ ਧਾਰਮਿਕ ਅਤੇ ਸਿਆਸੀ ਯਾਤਰਾ 'ਤੇ ਵੱਡਾ ਅਸਰ ਪੈ ਸਕਦਾ ਹੈ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)