Punjab News: ਪੰਜਾਬ ਦੇ ਦਸੂਹਾ ਵਿੱਚ ਅੱਜ ਬਿਜਲੀ ਦਾ ਲੰਬਾ ਕੱਟ ਲੱਗਣ ਦੀ ਸੰਭਾਵਨਾ ਹੈ, ਜਿਸ ਕਾਰਨ ਆਲੇ-ਦੁਆਲੇ ਦੇ ਇਲਾਕਿਆਂ ਵਿੱਚ ਰਹਿਣ ਵਾਲੇ ਲੋਕਾਂ ਨੂੰ ਬਹੁਤ ਸਾਰੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਸਹਾਇਕ ਕਾਰਜਕਾਰੀ ਇੰਜੀਨੀਅਰ ਸੁਰਿੰਦਰ ਸਿੰਘ ਨੇ ਦੱਸਿਆ ਕਿ 11 ਕੇ. ਵੀ. ਦਸੂਹਾ ਫੀਡਰ ਦੀ ਜ਼ਰੂਰੀ ਮੁਰੰਮਤ ਲਈ 25 ਜਨਵਰੀ ਨੂੰ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ। ਜਿਸ ਕਾਰਨ ਵਿਜੇ ਮਾਰਕੀਟ, ਮਿਆਣੀ ਰੋਡ, ਮਹਾਜਨਾ ਮੁਹੱਲਾ, ਮਰਾਸਗੜ੍ਹ, ਕਸਬਾ ਆਦਿ ਇਲਾਕਿਆਂ ਦੀ ਬਿਜਲੀ ਸਪਲਾਈ ਪ੍ਰਭਾਵਿਤ ਹੋਵੇਗੀ।
ਇਸੇ ਤਰ੍ਹਾਂ ਪਾਵਰਕਾਮ 66 ਕੇ. ਸਬ 5 ਸਟੇਸ਼ਨ ਬਸੀ ਕਲਾਂ ਚੱਬੇਵਾਲ ਦੇ ਐਸ.ਡੀ.ਓ. ਸੁਖਜਿੰਦਰ ਸਿੰਘ ਨੇ ਕਿਹਾ ਹੈ ਕਿ 220 ਕੇ. ਵੀ. ਮਾਹਿਲਪੁਰ ਦੀ ਜ਼ਰੂਰੀ ਮੁਰੰਮਤ ਕਾਰਨ ਸਬ-ਸਟੇਸ਼ਨ ਦੇ ਚਲਦਿਆਂ 66 ਕੇ. ਵੀ. ਲਾਈਨ 66 ਕੇ.ਵੀ. ਚੱਬੇਵਾਲ, 66 ਕੇ. ਵੀ. ਬਡਲਾ ਅਤੇ 66 ਕੇ. ਵੀ. ਭਾਮ ਸਟੇਸ਼ਨ ਸੀ ਨੂੰ ਜਾਣ ਵਾਲੇ ਸਾਰੇ 11 ਕੇ.ਵੀ. ਵੀ. ਫੀਡਰ ਅਧੀਨ ਆਉਂਦੇ ਪਿੰਡਾਂ, ਦੁਕਾਨਾਂ, ਫੈਕਟਰੀਆਂ ਅਤੇ ਖੇਤੀਬਾੜੀ ਨੂੰ ਬਿਜਲੀ ਸਪਲਾਈ 25 ਜਨਵਰੀ ਨੂੰ ਬੰਦ ਰਹੇਗੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।