ਪੜਚੋਲ ਕਰੋ

Punjab News: ਪੰਜਾਬ 'ਚ ਝੋਨਾ ਲਾਉਣ 'ਤੇ ਲੱਗੇਗਾ ਬੈਨ! 15 ਡਾਰਕ ਜ਼ੋਨਾਂ 'ਚ ਝੋਨਾ ਨਾ ਲਾਉਣ ਦਾ ਸਿਫਾਰਸ਼

ਪੰਜਾਬ ਦੇ ਜ਼ਮੀਨ ਹੇਠਲੇ ਡਿੱਗਦੇ ਪਾਣੀ ਦੇ ਪੱਧਰ ਨੂੰ ਵੇਖਦਿਆਂ ਕੁਝ ਇਲਾਕਿਆਂ ਵਿੱਚ ਝੋਨੇ ਦੀ ਲੁਆਈ ਉਪਰ ਪਾਬੰਦੀ ਲੱਗ ਸਕਦੀ ਹੈ। ਸੂਬੇ ਵਿੱਚ 15 ਡਾਰਕ ਜ਼ੋਨ ਹਨ ਜਿੱਥੇ ਪਾਣੀ ਦਾ ਪੱਧਰ ਬੇਹੱਦ ਹੇਠਾਂ ਚਲਾ ਗਿਆ ਹੈ।

Punjab Agriculture Policy: ਪੰਜਾਬ ਦੇ ਜ਼ਮੀਨ ਹੇਠਲੇ ਡਿੱਗਦੇ ਪਾਣੀ ਦੇ ਪੱਧਰ ਨੂੰ ਵੇਖਦਿਆਂ ਕੁਝ ਇਲਾਕਿਆਂ ਵਿੱਚ ਝੋਨੇ ਦੀ ਲੁਆਈ ਉਪਰ ਪਾਬੰਦੀ ਲੱਗ ਸਕਦੀ ਹੈ। ਸੂਬੇ ਵਿੱਚ 15 ਡਾਰਕ ਜ਼ੋਨ ਹਨ ਜਿੱਥੇ ਪਾਣੀ ਦਾ ਪੱਧਰ ਬੇਹੱਦ ਹੇਠਾਂ ਚਲਾ ਗਿਆ ਹੈ। ਇਨ੍ਹਾਂ ਇਲਾਕਿਆਂ ਅੰਦਰ ਝੋਨੇ ਦੀ ਲੁਆਈ ਉਪਰ ਬੈਨ ਲੱਗ ਸਕਦਾ ਹੈ। ਉਂਝ ਪੰਜਾਬ ਸਰਕਾਰ ਵੱਲੋਂ ਇਸ ਸਬੰਧੀ ਫੈਸਲਾ ਲੈਣਾ ਸੌਖਾ ਨਹੀਂ ਹੋਏਗਾ। 

ਦਰਅਸਲ ਪੰਜਾਬ ਸਰਕਾਰ ਨੇ ਸੂਬੇ ਦੀ ਪਹਿਲੀ ਖੇਤੀ ਨੀਤੀ-2023 ਦਾ ਖਰੜਾ ਜਾਰੀ ਕਰ ਦਿੱਤਾ ਹੈ। ਇਸ ਸਬੰਧੀ ਰਾਜ ਦੀਆਂ ਕਿਸਾਨ ਜਥੇਬੰਦੀਆਂ ਤੋਂ ਸੁਝਾਅ ਮੰਗੇ ਗਏ ਹਨ। ਖਰੜਾ ਜਾਰੀ ਕਰਨ ਦੇ ਨਾਲ-ਨਾਲ ਖੇਤੀ ਵਿੱਚ ਤਬਦੀਲੀਆਂ ਤੇ ਸੁਧਾਰਾਂ ਲਈ ਕੁਝ ਸਿਫ਼ਾਰਸ਼ਾਂ ਵੀ ਕੀਤੀਆਂ ਗਈਆਂ ਹਨ। ਇਸ ਤਹਿਤ ਹੀ ਪੰਜਾਬ ਰਾਜ ਕਿਸਾਨ ਕਮਿਸ਼ਨ ਦੇ ਚੇਅਰਮੈਨ ਤੇ ਖੇਤੀ ਵਿਗਿਆਨੀ ਡਾ. ਸੁਖਪਾਲ ਸਿੰਘ ਨੇ ਸੂਬੇ ਵਿੱਚ 15 ਡਾਰਕ ਜ਼ੋਨਾਂ ਵਿੱਚ ਝੋਨੇ ਦੀ ਬਿਜਾਈ 'ਤੇ ਮੁਕੰਮਲ ਪਾਬੰਦੀ ਲਾਉਣ ਦੀ ਸਿਫ਼ਾਰਸ਼ ਕੀਤੀ ਹੈ। 

ਇਹ ਵੀ ਪੜ੍ਹੋ: ਪੰਚਾਇਤੀ ਚੋਣਾਂ ਦਾ ਵੱਜਿਆ ਬਿਗੁਲ! ਝੋਨਾ ਵੱਢਣ ਤੋਂ ਪਹਿਲਾਂ ਹੀ ਭਖਿਆ ਮਾਹੌਲ

ਉਨ੍ਹਾਂ ਕਿਹਾ ਹੈ ਕਿ ਇਹ ਡਾਰਕ ਜ਼ੋਨ ਹਨ ਜਿੱਥੇ ਧਰਤੀ ਹੇਠਲੇ ਪਾਣੀ ਦਾ ਪੱਧਰ 400 ਤੋਂ 500 ਫੁੱਟ ਤੱਕ ਹੇਠਾਂ ਚਲਾ ਗਿਆ ਹੈ। ਝੋਨੇ ਦੀ ਬਿਜਾਈ ਕਾਰਨ ਕਿਸਾਨਾਂ ਨੂੰ ਵੱਡੇ ਪੱਧਰ 'ਤੇ ਪਾਣੀ ਦੇ ਸੰਕਟ ਦੇ ਨਾਲ-ਨਾਲ ਝਾੜ ਘਟਣ ਕਾਰਨ ਆਰਥਿਕ ਨੁਕਸਾਨ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਲਈ ਬਿਹਤਰ ਹੈ ਕਿ ਇਨ੍ਹਾਂ ਜ਼ੋਨਾਂ ਦੇ ਕਿਸਾਨ ਹੋਰ ਫ਼ਸਲਾਂ ਪੈਦਾ ਕਰਨ।

ਖੇਤੀ ਨੀਤੀ ਦੇ ਖਰੜੇ ਵਿੱਚ ਇਹ ਵੀ ਸੁਝਾਅ ਦਿੱਤਾ ਗਿਆ ਹੈ ਕਿ ਖੇਤੀ ਸੈਕਟਰ ਵਿੱਚ ਸਬਸਿਡੀ ਵਜੋਂ ਖਰਚੀ ਜਾ ਰਹੀ ਬਿਜਲੀ ਸਬਸਿਡੀ ਨੂੰ ਰੋਕਣ ਲਈ ਤੁਰੰਤ ਕਦਮ ਚੁੱਕੇ ਜਾਣ। ਦਰਅਸਲ ਸੂਬੇ ਵਿੱਚ 14 ਲੱਖ ਖੇਤੀ ਪੰਪਸੈੱਟ ਹਨ ਜਿਨ੍ਹਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ। ਸਲਾਨਾ ਦਿੱਤੀ ਜਾਣ ਵਾਲੀ 10,000 ਕਰੋੜ ਰੁਪਏ ਦੀ ਬਿਜਲੀ ਸਬਸਿਡੀ ਨੂੰ ਖਤਮ ਕਰਨ ਵੱਲ ਇਸ਼ਾਰਾ ਕੀਤਾ ਗਿਆ ਹੈ। 

ਇਹ ਵੀ ਪੜ੍ਹੋ: ਕੰਗਣਾ ਰਨੌਤ ਦਾ ਦਿਮਾਗ ਖਰਾਬ ਹੋ ਗਿਐ, ਇਸ ਲਈ ਦੇ ਰਹੀ ਹੈ ਅਲੂਲ ਜਲੂਲ ਬਿਆਨ: ਰਾਜਾ ਵੜਿੰਗ

ਇਸ ਤੋਂ ਇਲਾਵਾ ਪੰਚਾਇਤੀ ਜ਼ਮੀਨਾਂ 'ਤੇ ਝੋਨੇ ਦੀ ਕਾਸ਼ਤ ਨਾ ਕਰਨ ਲਈ ਵੀ ਕਿਹਾ ਗਿਆ ਹੈ। ਇਹ ਵੀ ਸੁਝਾਅ ਦਿੱਤਾ ਗਿਆ ਹੈ ਕਿ ਜ਼ਿਆਦਾ ਪਾਣੀ ਲੈਣ ਵਾਲੀਆਂ ਫ਼ਸਲਾਂ ਦੇ ਬਜਾਏ ਬਦਲਵੀਆਂ ਫ਼ਸਲਾਂ ਦੀ ਬਿਜਾਈ ਕੀਤੀ ਜਾਵੇ ਤੇ ਸਾਰੀਆਂ ਫਸਲਾਂ ਉਪਰ ਘੱਟੋ-ਘੱਟ ਸਮਰਥਨ ਮੁੱਲ ਦਿੱਤਾ ਜਾਵੇ।

ਨਵੀਂ ਖੇਤੀ ਨੀਤੀ ਤਹਿਤ ਰਾਜ ਸਰਕਾਰ ਨੂੰ ਕਿਹਾ ਗਿਆ ਹੈ ਕਿ ਕੇਂਦਰ ਤੱਕ ਪਹੁੰਚ ਕੀਤੀ ਜਾਏ ਤੇ ਕਿਸਾਨਾਂ ਨੂੰ ਨਾ ਸਿਰਫ਼ ਘੱਟੋ-ਘੱਟ ਸਮਰਥਨ ਮੁੱਲ ਦੇਣਾ ਯਕੀਨੀ ਬਣਾਇਆ ਜਾਏ ਸਗੋਂ ਉਚਿਤ ਮੁੱਲ ਵੀ ਦਿੱਤਾ ਜਾਏ। ਇਸ ਦੇ ਨਾਲ ਹੀ ਜੇਕਰ ਫਸਲਾਂ 'ਤੇ ਘੱਟੋ-ਘੱਟ ਸਮਰਥਨ ਮੁੱਲ ਨਹੀਂ ਮਿਲਦਾ, ਤਾਂ ਘੱਟੋ-ਘੱਟ ਸਮਰਥਨ ਮੁੱਲ ਤੇ ਅਸਲ ਕੀਮਤ ਵਿਚਕਾਰ ਵਿੱਤੀ ਪਾੜੇ ਨੂੰ ਪੂਰਾ ਕਰਨ ਲਈ 1,000 ਕਰੋੜ ਰੁਪਏ ਦਾ ਫੰਡ ਬਣਾਇਆ ਜਾਵੇ। ਇਸ ਦੇ ਨਾਲ ਹੀ ਕਿਹਾ ਗਿਆ ਹੈ ਕਿ ਕਿਸਾਨਾਂ ਤੇ ਖੇਤ ਮਜ਼ਦੂਰਾਂ ਦੀ ਆਮਦਨ ਵਿੱਚ ਵਾਧਾ ਕੀਤਾ ਜਾਵੇ।

ਇਹ ਵੀ ਸੁਝਾਅ ਦਿੱਤਾ ਗਿਆ ਹੈ ਕਿ ਚੰਡੀਗੜ੍ਹ-ਜੈਪੁਰ ਕੋਰੀਡੋਰ ਨੂੰ ਕਾਂਡਲਾ ਬੰਦਰਗਾਹ ਨਾਲ ਜੋੜਨ ਦੇ ਉਦੇਸ਼ ਨਾਲ ਜ਼ੀਰਕਪੁਰ ਤੇ ਮੋਹਾਲੀ ਨੂੰ ਪੰਜਾਬ, ਜੰਮੂ-ਕਸ਼ਮੀਰ, ਲੱਦਾਖ, ਹਿਮਾਚਲ ਪ੍ਰਦੇਸ਼, ਹਰਿਆਣਾ ਤੇ ਹੋਰ ਰਾਜਾਂ ਦੇ ਫਲਾਂ ਤੇ ਸਬਜ਼ੀਆਂ ਦੇ ਮੰਡੀਕਰਨ ਲਈ ਮਾਰਕੀਟ ਹੱਬ ਵਜੋਂ ਵਿਕਸਤ ਕੀਤਾ ਜਾਣਾ ਚਾਹੀਦਾ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਨਾ ਮੈਸੇਜ ਆਇਆ ਤੇ ਨਾ ਹੀ ਆਈ ਕੋਈ ਕਾਲ, ਫਿਰ ਵੀ NRI ਦੇ ਬੈਂਕ ਖਾਤੇ 'ਚੋਂ ਉੱਡ ਗਏ 28 ਲੱਖ
ਨਾ ਮੈਸੇਜ ਆਇਆ ਤੇ ਨਾ ਹੀ ਆਈ ਕੋਈ ਕਾਲ, ਫਿਰ ਵੀ NRI ਦੇ ਬੈਂਕ ਖਾਤੇ 'ਚੋਂ ਉੱਡ ਗਏ 28 ਲੱਖ
Free Education: ਇਨ੍ਹਾਂ ਦੇਸ਼ਾਂ 'ਚ ਮਿਲਦੀ ਹੈ ਮੁਫਤ ਸਿੱਖਿਆ,  ਭਾਰਤੀ ਵਿਦਿਆਰਥੀਆਂ ਲਈ ਬਣੇ ਪਹਿਲੀ ਪਸੰਦ, ਦੇਖੋ ਪੂਰੀ ਸੂਚੀ
Free Education: ਇਨ੍ਹਾਂ ਦੇਸ਼ਾਂ 'ਚ ਮਿਲਦੀ ਹੈ ਮੁਫਤ ਸਿੱਖਿਆ, ਭਾਰਤੀ ਵਿਦਿਆਰਥੀਆਂ ਲਈ ਬਣੇ ਪਹਿਲੀ ਪਸੰਦ, ਦੇਖੋ ਪੂਰੀ ਸੂਚੀ
Air Pollution: ਧੂੰਏ ਨੇ ਕੀਤਾ ਪੰਜਾਬ ਦਾ ਬੁਰਾ ਹਾਲ ! 20 ਲੱਖ ਲੋਕ ਇਲਾਜ ਲਈ ਪਹੁੰਚੇ ਹਸਪਤਾਲ, ਕੈਂਸਰ ਦਾ ਵੀ ਵਧਿਆ ਖ਼ਤਰਾ, ਜਾਣੋ ਤਾਜ਼ਾ ਹਲਾਤ
Air Pollution: ਧੂੰਏ ਨੇ ਕੀਤਾ ਪੰਜਾਬ ਦਾ ਬੁਰਾ ਹਾਲ ! 20 ਲੱਖ ਲੋਕ ਇਲਾਜ ਲਈ ਪਹੁੰਚੇ ਹਸਪਤਾਲ, ਕੈਂਸਰ ਦਾ ਵੀ ਵਧਿਆ ਖ਼ਤਰਾ, ਜਾਣੋ ਤਾਜ਼ਾ ਹਲਾਤ
ਚੰਡੀਗੜ੍ਹ ਨੂੰ ਲੈ ਕੇ ਪੰਜਾਬ ਤੇ ਹਰਿਆਣਾ 'ਚ ਵਧਿਆ ਵਿਵਾਦ, AAP ਨੇ ਕਿਹਾ-ਨਹੀਂ ਦਿਆਂਗੇ 1 ਇੰਚ ਜ਼ਮੀਨ, CM ਸੈਣੀ ਨੇ ਕਿਹਾ-ਸਾਡਾ ਵੀ ਹੱਕ
ਚੰਡੀਗੜ੍ਹ ਨੂੰ ਲੈ ਕੇ ਪੰਜਾਬ ਤੇ ਹਰਿਆਣਾ 'ਚ ਵਧਿਆ ਵਿਵਾਦ, AAP ਨੇ ਕਿਹਾ-ਨਹੀਂ ਦਿਆਂਗੇ 1 ਇੰਚ ਜ਼ਮੀਨ, CM ਸੈਣੀ ਨੇ ਕਿਹਾ-ਸਾਡਾ ਵੀ ਹੱਕ
Advertisement
ABP Premium

ਵੀਡੀਓਜ਼

2 ਸਾਲ ਦੀ ਬੱਚੀ ਨੂੰ ਘਰ ਚੋਂ ਕੀਤਾ ਅਗਵਾ, ਪੁਲਿਸ ਨੇ ਬਚਾਈ ਜਾਨਦਿਲਜੀਤ ਦੇ ਸ਼ੋਅ 'ਚ ਇਸ ਗੱਲ ਤੇ ਲੱਗੀ ਰੋਕ , ਇਸ ਗੀਤ ਨੂੰ ਤਰਸਣਗੇ ਫੈਨਜ਼ਸਾਡੇ ਗੁਰੂ ਸਾਹਿਬ ਨੇ ਸਾਨੂੰ ਸਿਖਾਇਆ ,ਸਰਬਤ ਦਾ ਭਲਾ : ਦਿਲਜੀਤ ਦੋਸਾਂਝਐਸ਼ਵਰਿਆ ਨਾਲ ਤਲਾਕ ਤੇ ਬੋਲੇ ਅਭਿਸ਼ੇਕ ? ਬਹੁਤ ਔਖਾ ਸਮਾਂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਨਾ ਮੈਸੇਜ ਆਇਆ ਤੇ ਨਾ ਹੀ ਆਈ ਕੋਈ ਕਾਲ, ਫਿਰ ਵੀ NRI ਦੇ ਬੈਂਕ ਖਾਤੇ 'ਚੋਂ ਉੱਡ ਗਏ 28 ਲੱਖ
ਨਾ ਮੈਸੇਜ ਆਇਆ ਤੇ ਨਾ ਹੀ ਆਈ ਕੋਈ ਕਾਲ, ਫਿਰ ਵੀ NRI ਦੇ ਬੈਂਕ ਖਾਤੇ 'ਚੋਂ ਉੱਡ ਗਏ 28 ਲੱਖ
Free Education: ਇਨ੍ਹਾਂ ਦੇਸ਼ਾਂ 'ਚ ਮਿਲਦੀ ਹੈ ਮੁਫਤ ਸਿੱਖਿਆ,  ਭਾਰਤੀ ਵਿਦਿਆਰਥੀਆਂ ਲਈ ਬਣੇ ਪਹਿਲੀ ਪਸੰਦ, ਦੇਖੋ ਪੂਰੀ ਸੂਚੀ
Free Education: ਇਨ੍ਹਾਂ ਦੇਸ਼ਾਂ 'ਚ ਮਿਲਦੀ ਹੈ ਮੁਫਤ ਸਿੱਖਿਆ, ਭਾਰਤੀ ਵਿਦਿਆਰਥੀਆਂ ਲਈ ਬਣੇ ਪਹਿਲੀ ਪਸੰਦ, ਦੇਖੋ ਪੂਰੀ ਸੂਚੀ
Air Pollution: ਧੂੰਏ ਨੇ ਕੀਤਾ ਪੰਜਾਬ ਦਾ ਬੁਰਾ ਹਾਲ ! 20 ਲੱਖ ਲੋਕ ਇਲਾਜ ਲਈ ਪਹੁੰਚੇ ਹਸਪਤਾਲ, ਕੈਂਸਰ ਦਾ ਵੀ ਵਧਿਆ ਖ਼ਤਰਾ, ਜਾਣੋ ਤਾਜ਼ਾ ਹਲਾਤ
Air Pollution: ਧੂੰਏ ਨੇ ਕੀਤਾ ਪੰਜਾਬ ਦਾ ਬੁਰਾ ਹਾਲ ! 20 ਲੱਖ ਲੋਕ ਇਲਾਜ ਲਈ ਪਹੁੰਚੇ ਹਸਪਤਾਲ, ਕੈਂਸਰ ਦਾ ਵੀ ਵਧਿਆ ਖ਼ਤਰਾ, ਜਾਣੋ ਤਾਜ਼ਾ ਹਲਾਤ
ਚੰਡੀਗੜ੍ਹ ਨੂੰ ਲੈ ਕੇ ਪੰਜਾਬ ਤੇ ਹਰਿਆਣਾ 'ਚ ਵਧਿਆ ਵਿਵਾਦ, AAP ਨੇ ਕਿਹਾ-ਨਹੀਂ ਦਿਆਂਗੇ 1 ਇੰਚ ਜ਼ਮੀਨ, CM ਸੈਣੀ ਨੇ ਕਿਹਾ-ਸਾਡਾ ਵੀ ਹੱਕ
ਚੰਡੀਗੜ੍ਹ ਨੂੰ ਲੈ ਕੇ ਪੰਜਾਬ ਤੇ ਹਰਿਆਣਾ 'ਚ ਵਧਿਆ ਵਿਵਾਦ, AAP ਨੇ ਕਿਹਾ-ਨਹੀਂ ਦਿਆਂਗੇ 1 ਇੰਚ ਜ਼ਮੀਨ, CM ਸੈਣੀ ਨੇ ਕਿਹਾ-ਸਾਡਾ ਵੀ ਹੱਕ
Champions Trophy 2025:  ਜੇ ਆਕੜਾਂ ਦਿਖਾਉਂਦਾ ਰਿਹਾ ਪਾਕਿਸਤਾਨ ਤਾਂ ਭਾਰਤ ਕਰ ਸਕਦਾ ਹੈ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ, ਜਾਣੋ ਕਿਵੇਂ ?
Champions Trophy 2025: ਜੇ ਆਕੜਾਂ ਦਿਖਾਉਂਦਾ ਰਿਹਾ ਪਾਕਿਸਤਾਨ ਤਾਂ ਭਾਰਤ ਕਰ ਸਕਦਾ ਹੈ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ, ਜਾਣੋ ਕਿਵੇਂ ?
ਲਾਹੌਰ 'ਚ ਲੋਕਾਂ ਦਾ ਸਾਹ ਲੈਣਾ ਵੀ ਹੋਇਆ ਔਖਾ, 1900 ਤੋਂ ਪਾਰ AQI, ਹਸਪਤਾਲ 'ਚ 15 ਹਜ਼ਾਰ ਮਰੀਜ਼ ਭਰਤੀ
ਲਾਹੌਰ 'ਚ ਲੋਕਾਂ ਦਾ ਸਾਹ ਲੈਣਾ ਵੀ ਹੋਇਆ ਔਖਾ, 1900 ਤੋਂ ਪਾਰ AQI, ਹਸਪਤਾਲ 'ਚ 15 ਹਜ਼ਾਰ ਮਰੀਜ਼ ਭਰਤੀ
Ravneet Bittu: ਪਰਾਲੀ ਸਾੜਨ ਵਾਲੇ ਕਿਸਾਨਾਂ ਦੇ ਹੱਕ 'ਚ ਡਟੇ ਰਵਨੀਤ ਬਿੱਟੂ, ਬੋਲੇ...ਕਿਸਾਨਾਂ ਦੀ ਜੇਬ 'ਚ ਕੁਝ ਪਾਉਣਾ ਪਵੇਗਾ
Ravneet Bittu: ਪਰਾਲੀ ਸਾੜਨ ਵਾਲੇ ਕਿਸਾਨਾਂ ਦੇ ਹੱਕ 'ਚ ਡਟੇ ਰਵਨੀਤ ਬਿੱਟੂ, ਬੋਲੇ...ਕਿਸਾਨਾਂ ਦੀ ਜੇਬ 'ਚ ਕੁਝ ਪਾਉਣਾ ਪਵੇਗਾ
Gold Rate: ਸੋਨਾ ਹੋ ਰਿਹਾ ਸਸਤਾ ਅਤੇ ਚਾਂਦੀ ਵੀ 2300 ਰੁਪਏ ਆਈ ਹੇਠਾਂ, ਜਾਣੋ ਸੋਨਾ-ਚਾਂਦੀ ਦੇ ਲੇਟੇਸਟ ਰੇਟ
Gold Rate: ਸੋਨਾ ਹੋ ਰਿਹਾ ਸਸਤਾ ਅਤੇ ਚਾਂਦੀ ਵੀ 2300 ਰੁਪਏ ਆਈ ਹੇਠਾਂ, ਜਾਣੋ ਸੋਨਾ-ਚਾਂਦੀ ਦੇ ਲੇਟੇਸਟ ਰੇਟ
Embed widget