CM Channi On Illegal Mining: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਵੀਰਵਾਰ ਨੂੰ ਐਲਾਨ ਕੀਤਾ ਕਿ ਗੈਰ ਕਾਨੂੰਨੀ ਮਾਈਨਿੰਗ ਬਾਰੇ ਜਾਣਕਾਰੀ ਦੇਣ ਵਾਲੇ ਨੂੰ 25,000 ਰੁਪਏ ਦਾ ਇਨਾਮ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਨਾਜਾਇਜ਼ ਮਾਈਨਿੰਗ ਸਬੰਧੀ ਸਬੂਤਾਂ ਸਮੇਤ ਸਬੰਧਤ ਅਧਿਕਾਰੀਆਂ ਨੂੰ 25 ਹਜ਼ਾਰ ਰੁਪਏ ਨਕਦ ਦਿੱਤੇ ਜਾਣਗੇ।


ਉਨ੍ਹਾਂ ਡਿਪਟੀ ਕਮਿਸ਼ਨਰਾਂ ਨੂੰ ਮਾਈਨਿੰਗ ਵਾਲੀਆਂ ਥਾਵਾਂ 'ਤੇ ਸਖ਼ਤ ਨਜ਼ਰ ਰੱਖਣ ਲਈ ਵੀ ਕਿਹਾ ਤਾਂ ਜੋ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਰੋਕਿਆ ਜਾ ਸਕੇ ਅਤੇ ਰੇਤਾ 5.50 ਰੁਪਏ ਪ੍ਰਤੀ ਕਿਊਬਿਕ ਫੁੱਟ ਦੇ ਹਿਸਾਬ ਨਾਲ ਉਪਲਬਧ ਕਰਵਾਇਆ ਜਾ ਸਕੇ।


 







ਇੱਕ ਅਧਿਕਾਰਤ ਪ੍ਰੈਸ ਰਿਲੀਜ਼ ਮੁਤਾਬਕ ਚੰਨੀ ਨੇ ਡਿਪਟੀ ਕਮਿਸ਼ਨਰਾਂ ਨੂੰ ਹਦਾਇਤ ਕੀਤੀ ਹੈ ਕਿ ਇਸ ਸਬੰਧੀ ਨਿਯਮਾਂ ਦੀ ਉਲੰਘਣਾ ਸਬੰਧੀ ਵੀਡੀਓ ਜਾਂ ਹੋਰ ਸਬੂਤ ਪੇਸ਼ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ 25,000 ਰੁਪਏ ਦਾ ਇਨਾਮ ਦਿੱਤਾ ਜਾਵੇ।


ਕਿਸਾਨਾਂ ਨੂੰ ਇਤਿਹਾਸਕ ਜਿੱਤ ਦੀ ਵਧਾਈ


ਇਸ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਨੇ ਕਿਸਾਨਾਂ ਨੂੰ ਤਿੰਨ ਖੇਤੀ ਕਾਨੂੰਨਾਂ ਵਿਰੁੱਧ ਇਤਿਹਾਸਕ ਜਿੱਤ 'ਤੇ ਵਧਾਈ ਦਿੱਤੀ। ਉਨ੍ਹਾਂ ਟਵੀਟ ਕੀਤਾ ਕਿ ਕਿਸਾਨ ਅੰਦੋਲਨ ਦੀ ਇਤਿਹਾਸਕ ਜਿੱਤ ਅਤੇ ਕੇਂਦਰ ਸਰਕਾਰ ਨੂੰ ਕਿਸਾਨਾਂ ਦੀਆਂ ਸਾਰੀਆਂ ਮੰਗਾਂ ਮੰਨਣ ਲਈ ਮਜਬੂਰ ਕਰਨ 'ਤੇ ਸਾਰਿਆਂ ਨੂੰ ਵਧਾਈ।


ਉਨ੍ਹਾਂ ਅੱਗੇ ਕਿਹਾ ਕਿ ਲਗਪਗ ਇੱਕ ਸਾਲ ਤੱਕ ਚੱਲਿਆ ਇਹ ਧਰਨਾ ਸਾਡੇ ਲੋਕਤੰਤਰ ਦੀ ਇਤਿਹਾਸਕ ਜਿੱਤ ਦਾ ਪ੍ਰਤੀਕ ਹੈ। ਪਰ ਇਹ ਜ਼ਰੂਰੀ ਹੈ ਕਿ ਅਸੀਂ ਉਨ੍ਹਾਂ ਸ਼ਹੀਦਾਂ ਨੂੰ ਯਾਦ ਕਰੀਏ ਜਿਨ੍ਹਾਂ ਨੇ ਇਸ ਸੰਘਰਸ਼ ਵਿੱਚ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ।


ਸੀਐਮ ਚੰਨੀ ਨੇ ਬਾਬਾ ਮਹਾਰਾਜ ਸਿੰਘ ਦੇ ਬੁੱਤ ਦਾ ਕੀਤਾ ਉਦਘਾਟਨ


ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਵੀਰਵਾਰ ਨੂੰ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਰੱਬੋ ਉਚੀ ਵਿਖੇ ਮਹਾਨ ਸਿੱਖ ਕ੍ਰਾਂਤੀਕਾਰੀ ਬਾਬਾ ਮਹਾਰਾਜ ਸਿੰਘ ਦੇ ਬੁੱਤ ਦਾ ਉਦਘਾਟਨ ਕੀਤਾ। ਇਸ ਉਪਰੰਤ ਉਨ੍ਹਾਂ ਪਿੰਡ ਦੇ ਗੁਰਦੁਆਰਾ ਦਮਦਮਾ ਸਾਹਿਬ ਵਿਖੇ ਵੀ ਮੱਥਾ ਟੇਕਿਆ। ਇਸ ਦੌਰਾਨ ਚੰਨੀ ਦੇ ਨਾਲ ਸਾਂਸਦ ਅਮਰ ਸਿੰਘ ਅਤੇ ਵਿਧਾਇਕ ਪਾਇਲ ਲਖਬੀਰ ਸਿੰਘ ਲੱਖਾ ਵੀ ਮੌਜੂਦ ਸੀ।



ਇਹ ਵੀ ਪੜ੍ਹੋ: Smartphone Tips: ਜੇ ਤੁਹਾਡਾ ਸਮਾਰਟਫੋਨ ਵੀ ਗਰਮ ਹੁੰਦਾ ਹੈ ਤਾਂ ਜਾਣੋ ਇਹ 3 ਵੱਡੇ ਕਾਰਨ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/apps/details?id=com.winit.starnews.hin


https://apps.apple.com/in/app/abp-live-news/id811114904