Punjab News: ਪੰਜਾਬ 'ਚ ਡਰਾਈਵਿੰਗ ਟੈਸਟ ਦੇਣ ਵਾਲਿਆਂ ਨੂੰ ਲੱਗੇਗਾ ਝਟਕਾ! ਮੰਤਰੀ ਨੇ ਵਿਧਾਨ ਸਭਾ 'ਚ ਚੁੱਕਿਆ ਮੁੱਦਾ; ਹੁਣ ਨਹੀਂ ਖੈਰ...
Punjab News: ਪੰਜਾਬ ਵਿਧਾਨ ਸਭਾ ਵਿੱਚ ਵਿਧਾਇਕ ਅਵਤਾਰ ਸਿੰਘ ਜੂਨੀਅਰ ਨੇ ਡਰਾਈਵਿੰਗ ਟੈਸਟ ਦਾ ਮੁੱਦਾ ਚੁੱਕਿਆ। ਉਨ੍ਹਾਂ ਪੁੱਛਿਆ ਕਿ ਹੁਸ਼ਿਆਰਪੁਰ, ਜਲੰਧਰ ਅਤੇ ਫਿਲੌਰ ਦੇ ਡਰਾਈਵਿੰਗ ਟੈਸਟ ਸੈਂਟਰਾਂ ਵਿੱਚ ਟੈਸਟਾਂ ਦੌਰਾਨ ਪਾਸ

Punjab News: ਪੰਜਾਬ ਵਿਧਾਨ ਸਭਾ ਵਿੱਚ ਵਿਧਾਇਕ ਅਵਤਾਰ ਸਿੰਘ ਜੂਨੀਅਰ ਨੇ ਡਰਾਈਵਿੰਗ ਟੈਸਟ ਦਾ ਮੁੱਦਾ ਚੁੱਕਿਆ। ਉਨ੍ਹਾਂ ਪੁੱਛਿਆ ਕਿ ਹੁਸ਼ਿਆਰਪੁਰ, ਜਲੰਧਰ ਅਤੇ ਫਿਲੌਰ ਦੇ ਡਰਾਈਵਿੰਗ ਟੈਸਟ ਸੈਂਟਰਾਂ ਵਿੱਚ ਟੈਸਟਾਂ ਦੌਰਾਨ ਪਾਸ ਪ੍ਰਤੀਸ਼ਤਤਾ ਕਿੰਨੀ ਹੈ? ਉਨ੍ਹਾਂ ਕਿਹਾ ਕਿ ਇਹ ਹੈਰਾਨੀ ਵਾਲੀ ਗੱਲ ਹੈ ਕਿ ਆਰ. ਟੀ. ਓ. ਜਲੰਧਰ ਦੇ ਲਗਭਗ 98 ਪ੍ਰਤੀਸ਼ਤ ਅਤੇ ਫਿਲੌਰ ਵਿੱਚ ਪਿਛਲੇ ਛੇ ਮਹੀਨਿਆਂ ਵਿੱਚ ਜਿੰਨੇ ਡਰਾਈਵਿੰਗ ਟੈਸਟ ਦਿੱਤੇ ਗਏ ਹਨ, ਉਨੇ ਹੀ ਪਾਸ ਹੋ ਗਏ।
ਉਨ੍ਹਾਂ ਨੇ ਪੁੱਛਿਆ ਕਿ ਟਰਾਂਸਪੋਰਟ ਮੰਤਰੀ ਇਸ ਟੈਸਟ ਵਿੱਚ ਕੋਈ ਸੋਧ ਕਰਨਗੇ। ਉਨ੍ਹਾਂ ਨੇ ਕਿਹਾ ਕਿ ਫਿਲੌਰ ਵਿੱਚ, ਜੋ ਲੋਕ ਗੱਡੀ ਚਲਾਉਣਾ ਨਹੀਂ ਜਾਣਦੇ, ਉਨ੍ਹਾਂ ਨੂੰ ਵੀ 15,000 ਰੁਪਏ ਵਿੱਚ ਲਾਈਸੈਂਸ ਦੇ ਦਿੱਤਾ ਜਾਂਦਾ ਹੈ ਅਤੇ ਸੀ.ਸੀ. ਟੀਵੀ ਕੈਮਰੇ ਬੰਦ ਕਰ ਦਿੱਤੇ ਜਾਂਦੇ ਹਨ। ਇਸ ਤੋਂ ਇਲਾਵਾ, ਜਲੰਧਰ ਵਿੱਚ ਚੱਲਣ ਵਾਲੇ ਈ-ਰਿਕਸ਼ਾ ਲਈ ਵੀ ਆਰਸੀ ਪਾਸਿੰਗ ਅਤੇ ਬੀਮਾ ਜ਼ਰੂਰੀ ਹੈ ਕਿਉਂਕਿ ਸ਼ਹਿਰਾਂ ਵਿੱਚ ਜ਼ਿਆਦਾਤਰ ਹਾਦਸੇ ਈ-ਰਿਕਸ਼ਾ ਕਾਰਨ ਹੁੰਦੇ ਹਨ।
ਇਸ ਲਈ ਸਰਕਾਰ ਕੀ ਪ੍ਰਬੰਧ ਕਰੇਗੀ? ਇਸ 'ਤੇ ਪ੍ਰਤੀਕਿਰਿਆ ਦਿੰਦੇ ਹੋਏ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਜੇਕਰ ਇਹ ਸੱਚ ਹੈ ਕਿ ਪੈਸਿਆਂ ਦੇ ਬਦਲੇ ਡਰਾਈਵਿੰਗ ਲਾਇਸੈਂਸ ਦਿੱਤੇ ਜਾ ਰਹੇ ਹਨ, ਤਾਂ ਇਸਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇਗੀ ਅਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪਿਛਲੀ ਕੰਪਨੀ ਨੂੰ ਬਲੈਕਲਿਸਟ ਕੀਤਾ ਗਿਆ ਹੈ ਅਤੇ ਹੁਣ ਅਸੀਂ ਆਪਣੇ ਆਪ ਡੀਐਲ ਕਰ ਰਹੇ ਹਾਂ। ਅਤੇ ਆਰ.ਸੀ. ਪ੍ਰਿੰਟਿੰਗ ਕਰ ਰਹੇ ਹਾਂ। ਜੇਕਰ ਕੋਈ ਅਧਿਕਾਰੀ ਕੈਮਰਾ ਬੰਦ ਕਰਦਾ ਹੈ, ਤਾਂ ਉਸ ਵਿਰੁੱਧ ਕਾਰਵਾਈ ਕੀਤੀ ਜਾਵੇਗੀ ਅਤੇ ਉਸਨੂੰ ਮੁਅੱਤਲ ਕਰ ਦਿੱਤਾ ਜਾਵੇਗਾ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















