Punjab News: ਸਿੱਧੂ ਮੂਸੇਵਾਲਾ ਦੇ ਕਤਲ ਮਗਰੋਂ ਹੁਣ ਖੰਨਾ ਦੇ ਵਪਾਰੀਆਂ ਵੱਲੋਂ ਐੱਸਐੱਸਪੀ ਨੂੂੰ ਸ਼ਿਕਾਇਤ ਦਰਜ ਕਰਵਾਈ ਗਈ ਹੈ। ਵਪਾਰੀਆਂ ਦਾ ਕਹਿਣਾ ਹੈ ਕਿ ਉਹਨਾਂ ਨੂੰ ਵਿਦੇਸ਼ੀ ਨੰਬਰਾਂ ਤੋਂ ਧਮਕੀਆਂ ਮਿਲ ਰਹੀਆਂ ਹਨ ਅਤੇ ਖੁਦ ਨੂੰ ਗੋਲਡੀ ਬਰਾੜ ਦੱਸ ਕੇ ਉਹਨਾਂ ਤੋਂ ਪੈਸੇ ਮੰਗੇ ਜਾ ਰਹੇ ਹਨ। ਮੰਡੀ ਗੋਬਿੰਦਗੜ੍ਹ 'ਚ 3 ਤੋਂ 5 ਵਪਾਰੀਆਂ ਵੱਲੋਂ ਐਸਐਸਪੀ ਕੋਲ ਸ਼ਿਕਾਇਤਾਂ ਦਰਜ ਕਰਵਾਈਆਂ ਗਈਆਂ ਹਨ ਜਿਸ ਤੋਂ ਬਾਅਦ ਪੁਲਿਸ ਹਰਕਤ 'ਚ ਹੈ ਅਤੇ ਇਹਨਾਂ ਨੰਬਰਾਂ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ । ਇਸ ਨੂੰ ਲੈ ਕੇ ਵਪਾਰੀਆਂ ਚ ਡਰ ਦਾ ਮਾਹੌਲ ਬਣਿਆ ਹੋਇਆ ਹੈ ਉਹਨਾਂ ਵੱਲੋਂ ਕੈਮਰਾ ਸਾਹਮਣੇ ਵੀ ਆਉਣ ਤੋਂ ਇਨਕਾਰ ਕੀਤਾ ਗਿਆ।