(Source: ECI/ABP News)
Punjab News: ਪੰਜਾਬ 'ਚ ਅੱਜ ਖੁੱਲ੍ਹੇ ਸਾਰੇ ਦਫਤਰ! ਸਰਕਾਰ ਤੇ ਜਨਤਾ ਨੂੰ ਆਇਆ ਸੁੱਖ ਦਾ ਸਾਹ, ਮੁਲਾਜ਼ਮਾਂ ਨੇ ਲਈ ਹੜਤਾਲ ਵਾਪਸ
All offices open in Punjab: ਪੰਜਾਬ ਵਿੱਚ ਡੀਸੀ ਦਫਤਰਾਂ ਤੋਂ ਲੈ ਕੇ ਤਹਿਸੀਲਾਂ ਤੱਕ ਮੁਲਾਜ਼ਮਾਂ ਦੀ ਹੜਤਾਲ ਅੱਜ ਖਤਮ ਹੋ ਗਈ ਹੈ।
![Punjab News: ਪੰਜਾਬ 'ਚ ਅੱਜ ਖੁੱਲ੍ਹੇ ਸਾਰੇ ਦਫਤਰ! ਸਰਕਾਰ ਤੇ ਜਨਤਾ ਨੂੰ ਆਇਆ ਸੁੱਖ ਦਾ ਸਾਹ, ਮੁਲਾਜ਼ਮਾਂ ਨੇ ਲਈ ਹੜਤਾਲ ਵਾਪਸ Punjab News: Today All offices open in Punjab! the strike was called off by the employees Punjab News: ਪੰਜਾਬ 'ਚ ਅੱਜ ਖੁੱਲ੍ਹੇ ਸਾਰੇ ਦਫਤਰ! ਸਰਕਾਰ ਤੇ ਜਨਤਾ ਨੂੰ ਆਇਆ ਸੁੱਖ ਦਾ ਸਾਹ, ਮੁਲਾਜ਼ਮਾਂ ਨੇ ਲਈ ਹੜਤਾਲ ਵਾਪਸ](https://feeds.abplive.com/onecms/images/uploaded-images/2023/07/27/8245b51a50a7be34f829b281086e2ced1690432062480700_original.jpg?impolicy=abp_cdn&imwidth=1200&height=675)
Punjab News: ਪੰਜਾਬ ਸਰਕਾਰ ਤੇ ਸੂਬੇ ਦੀ ਜਨਤਾ ਨੂੰ ਸੁੱਖ ਦਾ ਸਾਹ ਆਇਆ ਹੈ। ਪੰਜਾਬ ਵਿੱਚ ਡੀਸੀ ਦਫਤਰਾਂ ਤੋਂ ਲੈ ਕੇ ਤਹਿਸੀਲਾਂ ਤੱਕ ਮੁਲਾਜ਼ਮਾਂ ਦੀ ਹੜਤਾਲ ਅੱਜ ਖਤਮ ਹੋ ਗਈ ਹੈ। ਮੁਲਾਜ਼ਮਾਂ ਨੇ ਆਪਣੀ ਹੜਤਾਲ ਵਾਪਸ ਲੈ ਲਈ ਹੈ। ਅੱਜ ਤੋਂ ਸਾਰੇ ਦਫ਼ਤਰਾਂ ਵਿੱਚ ਕੰਮਕਾਜ ਸੁਚਾਰੂ ਢੰਗ ਨਾਲ ਸ਼ੁਰੂ ਹੋ ਗਿਆ ਹੈ। ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਦੇ ਵੀਡੀਓ ਸੰਦੇਸ਼ ਤੋਂ ਬਾਅਦ ਮੁਲਾਜ਼ਮਾਂ ਵੱਲੋਂ ਹੜਤਾਲ ਖਤਮ ਕਰਨ ਦਾ ਫੈਸਲਾ ਲਿਆ ਗਿਆ। ਉਨ੍ਹਾਂ ਨੇ ਇਹ ਸੰਦੇਸ਼ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਸ਼ੇਅਰ ਕੀਤਾ ਹੈ।
ਦੱਸ ਦਈਏ ਕਿ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਨੇ ਆਪਣੇ ਵੀਡੀਓ ਸੰਦੇਸ਼ ਵਿੱਚ ਕਿਹਾ ਹੈ ਕਿ ਉਨ੍ਹਾਂ ਦਾ ਮਕਸਦ ਕਿਸੇ ਦੀਆਂ ਭਾਵਨਾਵਾਂ ਜਾਂ ਸਨਮਾਨ ਨੂੰ ਠੇਸ ਪਹੁੰਚਾਉਣਾ ਨਹੀਂ ਸੀ। ਵਿਧਾਇਕ ਦੇ ਵੀਡੀਓ ਸੰਦੇਸ਼ ਤੋਂ ਬਾਅਦ ਮੁਲਾਜ਼ਮ ਆਗੂਆਂ ਨੇ ਕਿਹਾ ਕਿ ਉਨ੍ਹਾਂ ਦਾ ਹੁਣ ਕੋਈ ਵਿਵਾਦ ਨਹੀਂ ਰਿਹਾ। ਦੂਜੇ ਪਾਸੇ ਡੀਸੀ ਦਫ਼ਤਰ ਕਰਮਚਾਰੀ ਐਸੋਸੀਏਸ਼ਨ ਨੇ ਕਿਹਾ ਹੈ ਕਿ ਪੰਜਾਬ ਵਿੱਚ ਹੜ੍ਹਾਂ ਦੀ ਸਥਿਤੀ ਬਣੀ ਹੋਈ ਹੈ। ਅਜਿਹੀ ਤਬਾਹੀ ਦੇ ਹਾਲਾਤ ਨੂੰ ਦੇਖਦੇ ਹੋਏ ਉਹ ਕੰਮ 'ਤੇ ਵਾਪਸ ਪਰਤ ਰਹੇ ਹਨ।
ਉਧਰ, ਵਿਧਾਇਕ ਦਿਨੇਸ਼ ਚੱਢਾ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਪਾਈ ਵੀਡੀਓ 'ਚ ਕਿਹਾ ਹੈ ਕਿ ਪਿਛਲੇ ਦਿਨੀਂ ਤਹਿਸੀਲ 'ਚ ਉਨ੍ਹਾਂ ਵੱਲੋਂ ਕੀਤੀ ਗਈ ਚੈਕਿੰਗ ਲੋਕ ਹਿੱਤ 'ਚ ਸੀ। ਸੇਵਾਵਾਂ ਵਿੱਚ ਸੁਧਾਰ ਕਰਨਾ ਸੀ ਪਰ ਇਸ ਚੈਕਿੰਗ ਨੂੰ ਲੈ ਕੇ ਮੁਲਾਜ਼ਮਾਂ ਵਿੱਚ ਕੁਝ ਗੁੱਸਾ ਵੀ ਸੀ। ਉਹ ਸਪੱਸ਼ਟ ਕਰਨਾ ਚਾਹੁੰਦਾ ਹਨ ਕਿ ਚੈਕਿੰਗ ਦੇ ਬਦਲੇ ਕਿਸੇ ਨੂੰ ਨੁਕਸਾਨ ਪਹੁੰਚਾਉਣ ਦਾ ਉਨ੍ਹਾਂ ਦਾ ਨਾ ਤਾਂ ਕੋਈ ਇਰਾਦਾ ਸੀ ਤੇ ਨਾ ਹੀ ਹੈ।
ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਮਨ ਵਿੱਚ ਸਾਰਿਆਂ ਦਾ ਬਹੁਤ ਸਤਿਕਾਰ ਹੈ। ਸਾਰਿਆਂ ਨੇ ਮਿਲ ਕੇ ਹੀ ਉਨ੍ਹਾਂ ਨੂੰ ਵਿਧਾਇਕ ਬਣਾਇਆ ਹੈ। ਪੰਜਾਬ ਵਿੱਚ ਸਾਡੀ ਪਾਰਟੀ ਦੀ ਸਰਕਾਰ ਬਣੀ ਹੈ। ਤੁਸੀਂ ਸਾਰੇ ਪਹਿਲਾਂ ਵੀ ਸਤਿਕਾਰਯੋਗ ਸੀ, ਅੱਜ ਵੀ ਸਤਿਕਾਰਯੋਗ ਹੋ। ਤੁਸੀਂ ਸਾਰੇ ਕਰਮਚਾਰੀਆਂ ਨੂੰ ਕੰਮ 'ਤੇ ਵਾਪਸ ਪਰਤਣਾ ਚਾਹੀਦਾ ਹੈ, ਤਾਂ ਜੋ ਅਸੀਂ ਮਿਲ ਕੇ ਲੋਕਾਂ ਨੂੰ ਬਿਹਤਰ ਸੇਵਾਵਾਂ ਪ੍ਰਦਾਨ ਕਰ ਸਕੀਏ। ਮੁਲਾਜ਼ਮਾਂ ਬਾਰੇ ਉਨ੍ਹਾਂ ਦੇ ਮਨ ਵਿੱਚ ਪਹਿਲਾਂ ਵੀ ਕੁਝ ਨਹੀਂ ਸੀ ਤੇ ਨਾ ਹੀ ਹੁਣ ਹੈ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)