Punjab News: ਵਿਧਾਇਕਾਂ ਦੀ ਨਾਰਾਜ਼ਗੀ ਤੋਂ ਬਾਅਦ ਬਾਰਡਰ ਏਰੀਆ ਦੇ ਚਾਰ DSP ਦਾ ਤਬਾਦਲਾ, IPS ਅਲਕਾ ਮੀਣਾ ਦਾ ਵੀ Transfer
ਪੰਜਾਬ ਵਿੱਚ ਵਿਧਾਇਕਾਂ ਦੀ ਨਾਰਾਜ਼ਗੀ ਤੋਂ ਬਾਅਦ ਬਾਰਡਰ ਏਰੀਆ ਦੇ ਚਾਰ DSP ਦਾ ਤਬਾਦਲਾ ਕੀਤਾ ਗਿਆ ਹੈ। ਇਨ੍ਹਾਂ ਵਿੱਚ ਅੰਮ੍ਰਿਤਸਰ, ਬਟਾਲਾ, ਤਰਨਤਾਰਨ ਅਤੇ ਕਪੂਰਥਲਾ ਦੇ DSP ਸ਼ਾਮਲ ਹਨ।

ਪੰਜਾਬ ਵਿੱਚ ਵਿਧਾਇਕਾਂ ਦੀ ਨਾਰਾਜ਼ਗੀ ਤੋਂ ਬਾਅਦ ਬਾਰਡਰ ਏਰੀਆ ਦੇ ਚਾਰ DSP ਦਾ ਤਬਾਦਲਾ ਕੀਤਾ ਗਿਆ ਹੈ। ਇਨ੍ਹਾਂ ਵਿੱਚ ਅੰਮ੍ਰਿਤਸਰ, ਬਟਾਲਾ, ਤਰਨਤਾਰਨ ਅਤੇ ਕਪੂਰਥਲਾ ਦੇ DSP ਸ਼ਾਮਲ ਹਨ। IPS ਅਲਕਾ ਮੀਣਾ ਦਾ ਵੀ ਤਬਾਦਲਾ ਕਰ ਦਿੱਤਾ ਗਿਆ ਹੈ।
ਬੁੱਧਵਾਰ ਨੂੰ ਪੁਲਿਸ ਵਿਭਾਗ ਵਿੱਚ ਕਾਂਸਟੇਬਲ ਤੋਂ ਲੈਕੇ ਇੰਸਪੈਕਟਰ ਰੈਂਕ ਤੱਕ ਦੇ 52 ਅਧਿਕਾਰੀਆਂ ‘ਤੇ ਕਾਰਵਾਈ ਹੋਣ ਤੋਂ ਬਾਅਦ ਪ੍ਰਸ਼ਾਸਨਕ ਗਲਿਆਰੇ ‘ਚ ਹਲਚਲ ਮਚ ਗਈ ਸੀ। ਬਿਊਰੋਕ੍ਰੇਸੀ ਨਾਲ ਨਾਰਾਜ਼ ਚੱਲ ਰਹੇ 12 ਵਿਧਾਇਕਾਂ ਨੇ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਖਿਲਾਫ ਮੋਰਚਾ ਖੋਲ੍ਹ ਦਿੱਤਾ ਹੈ।
ਕਈ ਵਿਧਾਇਕਾਂ ਨੇ IPS ਪੱਧਰ ਦੇ ਅਧਿਕਾਰੀਆਂ ਵਿਰੁੱਧ ਵੀ ਸ਼ਿਕਾਇਤਾਂ ਭੇਜੀਆਂ ਹਨ। ਨਾਰਾਜ਼ ਵਿਧਾਇਕਾਂ ਦੀ ਇਹਨਾਂ ਸ਼ਿਕਾਇਤਾਂ CM ਭਗਵੰਤ ਮਾਨ ਅਤੇ ਮੁੱਖ ਸਕੱਤਰ ਕੇੇਏਪੀ ਸਿਨਹਾ ਤੱਕ ਪਹੁੰਚ ਚੁੱਕੀਆਂ ਹਨ।
ਸੂਤਰਾਂ ਮੁਤਾਬਕ, ਵਿਧਾਇਕ ਕੁੰਵਰ ਵਿਜੈ ਪ੍ਰਤਾਪ ਸਿੰਘ ਨੇ ਉੱਤਰੀ ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਦੇ ਕਾਰੋਬਾਰ ਵਿੱਚ ਸ਼ਾਮਲ ਕੁਝ ਪੁਲਿਸ ਅਧਿਕਾਰੀਆਂ ਅਤੇ ਭ੍ਰਿਸ਼ਟਾਚਾਰ ‘ਚ ਲਿਪਤ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਖ਼ਿਲਾਫ਼ CM ਭਗਵੰਤ ਮਾਨ ਅਤੇ ਮੁੱਖ ਸਕੱਤਰ ਨੂੰ ਸ਼ਿਕਾਇਤਾਂ ਭੇਜੀਆਂ ਸਨ।
ਹੁਣ ਸਰਕਾਰੀ ਕੰਮਕਾਜ ਵਿੱਚ ਰੁਕਾਵਟ ਪੈਦਾ ਕਰਨ ਵਾਲੇ ਅਧਿਕਾਰੀ ਹੋਣਗੇ ਕਾਰਵਾਈ ਦਾ ਸ਼ਿਕਾਰ
ਪੁਲਿਸ ਵਿਭਾਗ ‘ਚ 52 ਕਰਮਚਾਰੀਆਂ ਦੀ ਬਰਖਾਸ਼ਤਗੀ ਦੇ ਵਿਚਕਾਰ, ਮੁੱਖ ਸਕੱਤਰ ਕੇੇਏਪੀ ਸਿਨਹਾ ਨੇ ਸਭ ਵਿਭਾਗਾਂ ਦੇ ਸਕੱਤਰਾਂ ਅਤੇ ਮੁੱਖ ਅਧਿਕਾਰੀਆਂ ਨੂੰ ਇੱਕ ਪੱਤਰ ਜਾਰੀ ਕੀਤਾ ਹੈ।
ਇਸ ਪੱਤਰ ‘ਚ ਉਨ੍ਹਾਂ ਨੇ IAS, PCS ਅਤੇ ਹੋਰ ਜੂਨਿਅਰ ਰੈਂਕ ਦੇ ਅਧਿਕਾਰੀਆਂ ਨੂੰ ਚੇਤਾਵਨੀ ਦਿੱਤੀ ਹੈ ਕਿ ਜੇਕਰ ਉਹ ਸਰਕਾਰੀ ਕੰਮ ‘ਚ ਜਾਣਬੁੱਝ ਕੇ ਰੁਕਾਵਟ ਪੈਦਾ ਕਰਦੇ ਹਨ ਜਾਂ ਫਾਇਲਾਂ ਪੈਂਡਿੰਗ ਰੱਖਦੇ ਹਨ, ਤਾਂ ਉਨ੍ਹਾਂ ‘ਤੇ ਸਖ਼ਤ ਕਾਰਵਾਈ ਹੋਵੇਗੀ। ਮੁੱਖ ਸਕੱਤਰ ਨੇ ਸਭ ਵਿਭਾਗਾਂ ਦੇ ਮੁਖੀਆਂ ਨੂੰ ਆਦੇਸ਼ ਦਿੱਤੇ ਹਨ ਕਿ ਅਜਿਹੇ ਅਧਿਕਾਰੀਆਂ ਦੀ ਪਛਾਣ ਕਰਕੇ ਉਨ੍ਹਾਂ ਦੀ ACR ਤਿਆਰ ਕੀਤੀ ਜਾਵੇ ਅਤੇ ਤੁਰੰਤ ਕਾਰਵਾਈ ਲਈ ਪੇਸ਼ਕਸ਼ ਕੀਤੀ ਜਾਵੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















