ਪੰਜਾਬ ਵਿੱਚ 5 ਆਈ.ਪੀ.ਐੱਸ. ਅਧਿਕਾਰੀਆਂ ਦੇ ਤਬਾਦਲਿਆਂ ਦੀ ਜਾਣਕਾਰੀ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਮੁਤਾਬਕ, ਪੰਜਾਬ ਸਰਕਾਰ ਨੇ ਪ੍ਰਸ਼ਾਸਨਿਕ ਫੇਰਬਦਲ ਕਰਦਿਆਂ 3 ਜ਼ਿਲਿਆਂ ਦੇ ਐੱਸ.ਐੱਸ.ਪੀ. ਸਮੇਤ 2 ਹੋਰ ਆਈ.ਪੀ.ਐੱਸ. ਅਧਿਕਾਰੀਆਂ ਦਾ ਟਰਾਂਸਫਰ ਕੀਤਾ ਗਿਆ ਹੈ। ਇਸ ਫ਼ੈਸਲੇ ਨਾਲ ਰਾਜ ਵਿੱਚ ਕਾਨੂੰਨ-ਵਿਵਸਥਾ ਅਤੇ ਪ੍ਰਸ਼ਾਸਨਿਕ ਕੰਮਕਾਜ ਨੂੰ ਹੋਰ ਮਜ਼ਬੂਤ ਬਣਾਉਣ ਦੀ ਕੋਸ਼ਿਸ਼ ਕੀਤੀ ਗਈ ਹੈ। ਸਰਕਾਰ ਵੱਲੋਂ ਜਿਨ੍ਹਾਂ ਅਧਿਕਾਰੀਆਂ ਦਾ ਤਬਾਦਲਾ ਕੀਤਾ ਗਿਆ ਹੈ, ਉਨ੍ਹਾਂ ਦੇ ਨਾਮ ਅਤੇ ਨਵੀਆਂ ਤਾਇਨਾਤੀਆਂ ਦੀ ਸੂਚੀ ਵੀ ਜਾਰੀ ਕਰ ਦਿੱਤੀ ਗਈ ਹੈ।
ਇਹ ਤਬਾਦਲੇ ਰੂਟੀਨ ਪ੍ਰਸ਼ਾਸਨਿਕ ਪ੍ਰਕਿਰਿਆ ਦਾ ਹਿੱਸਾ ਹਨ, ਪਰ ਕਈ ਜ਼ਿਲਿਆਂ ਵਿੱਚ ਇਹ ਬਦਲਾਅ ਸਿੱਧੇ ਤੌਰ ‘ਤੇ ਕਾਨੂੰਨੀ ਪ੍ਰਬੰਧਾਂ ਨੂੰ ਪ੍ਰਭਾਵਿਤ ਕਰਨਗੇ। ਨਵੇਂ ਐੱਸ.ਐੱਸ.ਪੀ. ਅਤੇ ਆਈ.ਪੀ.ਐੱਸ. ਅਧਿਕਾਰੀ ਆਪਣੇ-ਆਪਣੇ ਖੇਤਰਾਂ ਵਿੱਚ ਜਲਦੀ ਹੀ ਚਾਰਜ ਸੰਭਾਲਣਗੇ ਅਤੇ ਕਾਨੂੰਨ-ਵਿਵਸਥਾ ਨੂੰ ਹੋਰ ਬਿਹਤਰ ਬਣਾਉਣ ਲਈ ਕੰਮ ਸ਼ੁਰੂ ਕਰਨਗੇ।
ਤਿੰਨ ਜ਼ਿਲਿਆਂ ਦੇ ਐੱਸ.ਐੱਸ.ਪੀ. ਬਦਲੇ ਗਏ ਹਨ। ਜਾਰੀ ਹੁਕਮਾਂ ਅਨੁਸਾਰ, ਸ਼੍ਰੀ ਮੁਕਤਸਰ ਸਾਹਿਬ ਦੇ ਐੱਸ.ਐੱਸ.ਪੀ. ਅਖਿਲ ਚੌਧਰੀ ਨੂੰ ਉਨ੍ਹਾਂ ਦੇ ਮੌਜੂਦਾ ਅਹੁਦੇ ਤੋਂ ਤਬਾਦਲਾ ਕਰਦੇ ਹੋਏ ਏ.ਆਈ.ਜੀ. ਐਡਮਿਨ, ਏ.ਐੱਨ.ਟੀ.ਐੱਫ. ਮੋਹਾਲੀ ਨਿਯੁਕਤ ਕੀਤਾ ਗਿਆ ਹੈ।
ਉੱਧਰ ਬਟਾਲਾ ਦੇ ਐੱਸ.ਐੱਸ.ਪੀ. ਸੋਹੇਲ ਕਾਸਿਮ ਮੀਰ ਨੂੰ ਅੰਮ੍ਰਿਤਸਰ ਰੁਰਲ ਦਾ ਨਵਾਂ ਐੱਸ.ਐੱਸ.ਪੀ. ਬਣਾਇਆ ਗਿਆ ਹੈ। ਐੱਸ.ਐੱਸ.ਪੀ. ਐਸ.ਬੀ.ਐੱਸ. ਨਗਰ ਡਾ. ਮਹਿਤਾਬ ਸਿੰਘ ਨੂੰ ਹੁਣ ਬਟਾਲਾ ਦੀ ਕਮਾਨ ਸੌਂਪੀ ਗਈ ਹੈ। ਇਸ ਤੋਂ ਇਲਾਵਾ, ਜਾਇੰਟ ਡਾਇਰੈਕਟਰ ਕ੍ਰਾਈਮ, ਵਿਜੀਲੈਂਸ ਬਿਉਰੋ ਮੋਹਾਲੀ ਦੇ ਅਹੁਦੇ ‘ਤੇ ਤਾਇਨਾਤ ਆਈ.ਪੀ.ਐੱਸ. ਤੁਸ਼ਾਰ ਗੁਪਤਾ ਨੂੰ ਐਸ.ਬੀ.ਐੱਸ. ਨਗਰ ਦਾ ਨਵਾਂ ਐੱਸ.ਐੱਸ.ਪੀ. ਬਣਾਇਆ ਗਿਆ ਹੈ।ਇਸੇ ਤਰ੍ਹਾਂ, ਅਭਿਮਨਯੂ ਰਾਣਾ ਜੋ ਇਸ ਵੇਲੇ ਮੋਹਾਲੀ ਵਿੱਚ ਏ.ਆਈ.ਜੀ. ਇੰਟੈਲੀਜੈਂਸ ਦੇ ਅਹੁਦੇ ‘ਤੇ ਸਨ, ਉਨ੍ਹਾਂ ਨੂੰ ਸ਼੍ਰੀ ਮੁਕਤਸਰ ਸਾਹਿਬ ਦਾ ਨਵਾਂ ਐੱਸ.ਐੱਸ.ਪੀ. ਨਿਯੁਕਤ ਕੀਤਾ ਗਿਆ ਹੈ। ਪੰਜਾਬ ਪੁਲਿਸ ਦੇ ਇਹ ਤਬਾਦਲੇ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਏ ਹਨ ਅਤੇ ਸਾਰੇ ਅਧਿਕਾਰੀਆਂ ਨੂੰ ਆਪਣੇ ਨਵੇਂ ਅਹੁਦਿਆਂ ‘ਤੇ ਤੁਰੰਤ ਚਾਰਜ ਸੰਭਾਲਣ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।