Punjab News: ਯੂਏਈ ਵਿੱਚ ਪੰਜਾਬ ਦੀਆਂ ਦੋ ਹੋਰ ਲੜਕੀਆਂ ਲਾਪਤਾ ਹੋ ਗਈਆਂ ਹਨ। ਲੜਕੀਆਂ ਦੇ ਮਾਪਿਆਂ ਦਾ ਵੀ ਪਿਛਲੇ ਇੱਕ ਹਫ਼ਤੇ ਤੋਂ ਉਨ੍ਹਾਂ ਨਾਲ ਸੰਪਰਕ ਨਹੀਂ ਹੋ ਸਕਿਆ। ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਇਹ ਜਾਣਕਾਰੀ ਦਿੱਤੀ ਹੈ। ਉਨ੍ਹਾਂ ਨੇ ਆਬੂ ਧਾਬੀ ਵਿੱਚ ਭਾਰਤੀ ਅੰਬੈਸੀ ਨੂੰ ਅਪੀਲ ਕੀਤੀ ਹੈ ਕਿ ਉਹ ਜਲਦੀ ਤੋਂ ਜਲਦੀ ਇਨ੍ਹਾਂ ਲੜਕੀਆਂ ਦੀ ਜਾਣਕਾਰੀ ਸਾਂਝੀ ਕਰਨ।


 






ਹੋਰ ਪੜ੍ਹੋ : Punjab News: ਪਾਕਿਸਤਾਨ 'ਚ 3 ਹਿੰਦੂ ਕੁੜੀਆਂ ਨੂੰ ਅਗਵਾ ਕਰ ਇਸਲਾਮ ਕਬੂਲ ਕਰਵਾਇਆ, ਮਨਜਿੰਦਰ ਸਿਰਸਾ ਨੇ ਮੰਗਿਆ ਭਾਰਤ ਸਰਕਾਰ ਦਾ ਦਖਲ


ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਦੀਆਂ ਦੋਵੇਂ ਲੜਕੀਆਂ ਦੀ ਪਛਾਣ ਮਨਪ੍ਰੀਤ ਕੌਰ (25) ਤੇ ਹਰਪ੍ਰੀਤ ਕੌਰ (21) ਵਜੋਂ ਹੋਈ ਹੈ। ਇਹ ਦੋਵੇਂ ਲੜਕੀਆਂ 2 ਮਈ 2023 ਨੂੰ ਕੰਮ ਲਈ ਯੂਏਈ ਦੇ ਸ਼ਾਰਜਾਹ ਗਈਆਂ ਸਨ। ਕਰੀਬ ਡੇਢ ਮਹੀਨੇ ਤੋਂ ਦੋਵੇਂ ਲੜਕੀਆਂ ਆਪਣੇ ਪਰਿਵਾਰਾਂ ਨਾਲ ਗੱਲਬਾਤ ਕਰ ਰਹੀਆਂ ਸਨ ਪਰ ਪਿਛਲੇ ਇੱਕ ਹਫਤੇ ਤੋਂ ਉਨ੍ਹਾਂ ਦਾ ਫੋਨ 'ਤੇ ਕੋਈ ਸੰਪਰਕ ਨਹੀਂ ਹੋ ਰਿਹਾ, ਜਿਸ ਕਾਰਨ ਪਰਿਵਾਰ ਚਿੰਤਾ 'ਚ ਹਨ।


ਪ੍ਰਾਪਤ ਜਾਣਕਾਰੀ ਅਨੁਸਾਰ ਇਹ ਦੋਵੇਂ ਲੜਕੀਆਂ ਦੋ ਮਈ ਨੂੰ ਯੂਏਈ ਪਹੁੰਚੀਆਂ ਸਨ। ਦੋਵਾਂ ਕੋਲ ਟੂਰਿਸਟ ਵੀਜ਼ਾ ਸੀ, ਜੋ ਸਿਰਫ਼ ਇੱਕ ਮਹੀਨੇ ਲਈ ਵੈਧ ਸੀ। ਇਨ੍ਹਾਂ ਕੁੜੀਆਂ ਨੂੰ 2 ਜੂਨ ਤੱਕ ਵਾਪਸ ਆਉਣਾ ਚਾਹੀਦਾ ਸੀ। ਪਰਿਵਾਰ ਨੂੰ ਖਦਸ਼ਾ ਹੈ ਕਿ ਇਹ ਦੋਵੇਂ ਲੜਕੀਆਂ ਗਲਤ ਹੱਥਾਂ 'ਚ ਗਈਆਂ ਹੋ ਸਕਦੀਆਂ ਹਨ।


ਦੁਬਈ ਵਿੱਚ ਲਾਪਤਾ ਹੋਣ ਜਾਂ ਅਗਵਾ ਹੋਣ ਵਾਲੀਆਂ ਇਹ ਪਹਿਲੀਆਂ ਕੁੜੀਆਂ ਨਹੀਂ। ਪੰਜਾਬ ਦੇ ਗਲਤ ਏਜੰਟਾਂ ਦੀ ਆੜ ਵਿੱਚ ਕਈ ਮੁਟਿਆਰਾਂ ਤੇ ਨੌਜਵਾਨ ਦੁਬਈ ਪਹੁੰਚ ਜਾਂਦੇ ਹਨ, ਜਿੱਥੇ ਉਨ੍ਹਾਂ ਦਾ ਸ਼ੋਸ਼ਣ ਹੁੰਦਾ ਹੈ। ਹਾਲ ਹੀ ਵਿੱਚ ਕੁਲਦੀਪ ਧਾਰੀਵਾਲ ਨੇ ਦੁਬਈ ਤੋਂ ਇੱਕ ਲੜਕੀ ਨੂੰ ਛੁਡਵਾਇਆ ਤੇ ਪਰਿਵਾਰ ਨਾਲ ਮਿਲਾਇਆ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।