Breaking: ਸੰਗਰੂਰ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੇ ਘਰ ਸਾਹਮਣੇ ਜ਼ਬਰਦਸਤ ਹੰਗਾਮਾ ਹੋਇਆ ਹੈ। ਬੇਰੁਜ਼ਗਾਰ ਅਧਿਆਪਕ ਯੂਨੀਅਨ ਵੱਲੋਂ ਰੈਗੂਲਰ ਨੌਕਰੀਆਂ ਦੀ ਮੰਗ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ ਜਿਸ ਦੌਰਾਨ ਹੰਗਾਮਾ ਹੋ ਗਿਆ। 


ਹਾਸਲ ਜਾਣਕਾਰੀ ਮੁਤਾਬਕ ਬੀਐੱਡ ਟੈਟ ਪਾਸ ਬੇਰੁਜ਼ਗਾਰ ਅਧਿਆਪਕਾਂ ਨੇ ਰੈਗੂਲਰ ਨੌਕਰੀਆਂ ਦੀ ਮੰਗ ਨੂੰ ਲੈ ਕੇ ਸੰਗਰੂਰ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੇ ਘਰ ਬਾਹਰ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਭਾਰੀ ਗਿਣਤੀ ਵਿੱਚ ਪੁਲਿਸ ਬਲ ਤੇ ਪ੍ਰਦਰਸ਼ਨਕਾਰੀਆਂ ਵਿਚਕਾਰ ਝੜਪ ਹੋ ਗਈ।