Punjab News: ਸੜਕ ਹਾਦਸੇ ਨੇ ਘਰ ’ਚ ਆ ਰਹੀਆਂ ਖੁਸ਼ੀਆਂ ਨੂੰ ਉਸ ਵੇਲੇ ਗਮੀਆਂ ’ਚ ਬਦਲ ਦਿੱਤਾ ਜਦੋਂ 26 ਸਾਲਾ ਇਕ ਨੌਜਵਾਨ ਦੀ ਸੜਕ ਹਾਦਸੇ ’ਚ ਮੌਤ ਹੋ ਗਈ। ਮ੍ਰਿਤਕ ਦੇ ਪਿਤਾ ਨੇ ਦੱਸਿਆ ਕਿ 31 ਅਗਸਤ ਨੂੰ ਪੁੱਤ ਨੂੰ ਸ਼ਗਨ ਪੈਣਾ ਸੀ, ਜਿਸ ਕਰਕੇ ਪੂਰੇ ਪਰਿਵਾਰ ਵਿੱਚ ਜਸ਼ਨ ਦਾ ਮਾਹੌਲ ਛਾਇਆ ਪਿਆ ਸੀ। ਪਰ ਕਿਸੇ ਨੂੰ ਕੀ ਪਤਾ ਸੀ ਖੁਸ਼ੀ ਦਾ ਮਾਹੌਲ ਗਮੀ ਦੇ ਵਿੱਚ ਬਦਲ ਜਾਵੇਗਾ।
ਕਾਰ ਬੇਕਾਬੂ ਹੋ ਕੇ ਸੜਕ ਕਿਨਾਰੇ ਲੱਗੇ ਇਕ ਦਰੱਖਤ ਨਾਲ ਜਾ ਟਕਰਾਈ
ਜਾਣਕਾਰੀ ਮੁਤਾਬਕ ਮ੍ਰਿਤਕ ਪ੍ਰਿਤਪਾਲ ਸਿੰਘ ਉਰਫ ਗੋਰਾ ਪੁੱਤਰ ਰਾਜਬੀਰ ਸਿੰਘ ਵਾਸੀ ਪਿੰਡ ਸੱਖੋਵਾਲ ਆਪਣੀ ਕਾਰ ਸਵਿੱਫਟ ਡਿਜ਼ਾਇਰ ’ਤੇ ਸਵਾਰ ਹੋ ਕੇ ਆਪਣੇ ਪਿੰਡ ਤੋਂ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਸਾਹਿਬ ਵਿਖੇ ਮੱਥਾ ਟੇਕਣ ਲਈ ਜਾ ਰਿਹਾ ਸੀ। ਜਦੋਂ ਉਹ ਬਟਾਲਾ ਸ੍ਰੀ ਹਰਗੋਬਿੰਦਪੁਰ ਰੋਡ ਕਸਬਾ ਊਧਨਵਾਲ ਦੇ ਨਜ਼ਦੀਕ ਪਹੁੰਚਿਆ ਤਾਂ ਉਸ ਦੀ ਕਾਰ ਬੇਕਾਬੂ ਹੋ ਕੇ ਸੜਕ ਕਿਨਾਰੇ ਲੱਗੇ ਇਕ ਦਰੱਖਤ ਨਾਲ ਜਾ ਟਕਰਾਈ, ਜਿਸ ਨਾਲ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਿਆ। ਆਸ ਪਾਸ ਦੇ ਇਕੱਤਰ ਲੋਕਾਂ ਨੇ ਤੁਰੰਤ ਉਸਦੇ ਪਰਿਵਾਰਕ ਮੈਂਬਰਾਂ ਨੂੰ ਸੂਚਿਤ ਕੀਤਾ।
ਰਸਤੇ ’ਚ ਹੀ ਨੌਜਵਾਨ ਦੀ ਮੌਤ ਹੋ ਗਈ
ਮੌਕੇ 'ਤੇ ਪਹੁੰਚੇ ਪਰਿਵਾਰਕ ਮੈਂਬਰ ਜਦੋਂ ਉਸ ਨੂੰ ਹਸਪਤਾਲ ਲਿਜਾਣ ਲੱਗੇ ਤਾਂ ਰਸਤੇ ’ਚ ਹੀ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੇ ਪਿਤਾ ਰਾਜਬੀਰ ਸਿੰਘ ਨੇ ਦੱਸਿਆ ਕਿ 31 ਅਗਸਤ ਨੂੰ ਉਨ੍ਹਾਂ ਦੇ ਨੌਜਵਾਨ ਪੁੱਤ ਦਾ ਸ਼ਗਨ ਸੀ। ਮੌਤ ਦੀ ਖ਼ਬਰ ਸੁਣਦਿਆਂ ਹੀ ਵਿਦੇਸ਼ ’ਚ ਬੈਠੀ ਭੈਣ ਦੀਆਂ ਸ਼ਗਨ ਅਤੇ ਰੱਖੜੀ ਦੀਆਂ ਖ਼ੁਸ਼ੀਆਂ ਗਮੀ ’ਚ ਬਦਲ ਗਈਆਂ। ਭੈਣ ਨੂੰ ਆਪਣੇ ਭਰੇ ਦੇ ਵਿਆਹ ਦਾ ਬਹੁਤ ਹੀ ਚਾਅ ਸੀ।
ਨੌਜਵਾਨ ਦੀ ਹੋਈ ਮੌਤ ’ਤੇ ਕਿਸਾਨ ਮਜ਼ਦੂਰ ਨੌਜਵਾਨ ਏਕਤਾ ਪੰਜਾਬ ਜਥੇਬੰਦੀ ਦੇ ਆਗੂ ਹਰਵਿੰਦਰ ਸਿੰਘ ਖੁਜਾਲਾ ਸਮੇਤ ਸਮੁੱਚੀ ਜਥੇਬੰਦੀ ਅਤੇ ਆਲ ਇੰਡੀਆ ਯੋਧਾ ਸੰਘਰਸ਼ ਦਲ ਦੇ ਸੂਬਾ ਯੂਥ ਪ੍ਰਧਾਨ ਗੁਰਪ੍ਰੀਤ ਸਿੰਘ ਕਾਦੀਆਂ ਵੱਲੋਂ ਪਰਿਵਾਰ ਦੇ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ।
ਹੋਰ ਪੜ੍ਹੋ : ਪੰਜਾਬ ‘ਚ ਲਾਗੂ ਹੋਇਆ ESMA ਐਕਟ, ਅਧਿਕਾਰੀਆਂ ਲਈ ਜਾਰੀ ਹੋਏ ਹੁਕਮ
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।