(Source: ECI/ABP News/ABP Majha)
Punjab News: ਅਣਪਛਾਤੇ ਲੁਟੇਰਿਆਂ ਵੱਲੋਂ ਪੀਐਨਬੀ ਦਾ ATM ਲੁੱਟਣ ਦੀ ਕੋਸ਼ਿਸ਼, ਕੈਬਿਨ 'ਚ ਲੱਗੇ ਕੈਮਰੇ 'ਤੇ ਸਪਰੇਅ ਛਿੜਕ ਕੇ ਮਸ਼ੀਨ ਨੂੰ ਕੱਟਿਆ
Punjab News: ਪੂਰਥਲਾ ਦੇ ਪਿੰਡ ਸ਼ੇਖੂਪੁਰ ਵਿੱਚ ਅਣਪਛਾਤੇ ਲੁਟੇਰਿਆਂ ਵੱਲੋਂ ਪੰਜਾਬ ਨੈਸ਼ਨਲ ਬੈਂਕ (PNB) ਦੇ ਏ.ਟੀ.ਐਮ ਨੂੰ ਲੁੱਟਣ ਦੀ ਕੋਸ਼ਿਸ਼ ਕੀਤੀ ਗਈ ਹੈ। ਵਾਰਦਾਤ ਨੂੰ ਅੰਜਾਮ ਦੇਣ ਆਏ ਲੁਟੇਰਿਆਂ ਨੇ ਬਹੁਤ ਹੀ ਚਲਾਕੀ ਦੇ...
Kapurthala News: ਕਪੂਰਥਲਾ ਦੇ ਪਿੰਡ ਸ਼ੇਖੂਪੁਰ ਵਿੱਚ ਅਣਪਛਾਤੇ ਲੁਟੇਰਿਆਂ ਵੱਲੋਂ ਪੰਜਾਬ ਨੈਸ਼ਨਲ ਬੈਂਕ (PNB) ਦੇ ਏ.ਟੀ.ਐਮ ਨੂੰ ਲੁੱਟਣ ਦੀ ਕੋਸ਼ਿਸ਼ ਕੀਤੀ ਗਈ ਹੈ। ਵਾਰਦਾਤ ਨੂੰ ਅੰਜਾਮ ਦੇਣ ਆਏ ਲੁਟੇਰਿਆਂ ਨੇ ਬਹੁਤ ਹੀ ਚਲਾਕੀ ਦੇ ਨਾਲ ਏ.ਟੀ.ਐਮ (ATM) ਕੈਬਿਨ 'ਚ ਦਾਖਲ ਹੁੰਦੇ ਹੀ ਸੀਸੀਟੀਵੀ ਕੈਮਰੇ 'ਤੇ ਸਪਰੇਅ ਛਿੜਕ ਦਿੱਤਾ। ਫਿਰ ਬਾਅਦ ਦੇ ਵਿੱਚ ਏ.ਟੀ.ਐਮ ਮਸ਼ੀਨ ਨੂੰ ਕੱਟਣਾ ਸ਼ੁਰੂ ਕਰ ਦਿੱਤਾ। ਪਰ ਮਸ਼ੀਨ ਪੂਰੀ ਤਰ੍ਹਾਂ ਕੱਟ ਨਹੀਂ ਸਕੇ, ਜਿਸ ਕਾਰਨ ਪੈਸਿਆਂ ਦਾ ਕੋਈ ਨੁਕਸਾਨ ਨਹੀਂ ਹੋਇਆ।
ਪੁਲਿਸ ਵੱਲੋਂ ਜਾਂਚ ਸ਼ੁਰੂ
ਬੈਂਕ ਮੈਨੇਜਰ ਦੀ ਸ਼ਿਕਾਇਤ 'ਤੇ ਥਾਣਾ ਸਿਟੀ ਪੁਲਿਸ ਨੇ ਮਾਮਲਾ ਦਰਜ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬੈਂਕ ਮੈਨੇਜਰ ਬਲੀਰਾਮ ਨੇ ਪੁਲਿਸ ਨੂੰ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ 9 ਅਗਸਤ ਨੂੰ ਉਸ ਨੂੰ ਜ਼ੋਨਲ ਦਫ਼ਤਰ ਦੇ ਅਧਿਕਾਰੀ ਰਾਹੁਲ ਦਾ ਫ਼ੋਨ ਆਇਆ ਸੀ, ਜਿਸ ਨੇ ਦੱਸਿਆ ਕਿ ਤੁਹਾਡਾ ਏ.ਟੀ.ਐਮ ਲੁੱਟਣ ਦੀ ਕੋਸ਼ਿਸ਼ ਕੀਤੀ ਗਈ ਹੈ। ਉਸ ਨੇ ਮੌਕੇ 'ਤੇ ਪਹੁੰਚ ਕੇ ਦੇਖਿਆ ਤਾਂ ਏ.ਟੀ.ਐਮ ਮਸ਼ੀਨ ਖੁੱਲ੍ਹੀ ਹੋਈ ਸੀ। ਮਸ਼ੀਨ ਨੂੰ ਕੱਟਿਆ ਗਿਆ ਸੀ, ਪਰ ਮਸ਼ੀਨ ਪੂਰੀ ਤਰ੍ਹਾਂ ਕੱਟੀ ਨਹੀਂ ਗਈ ਸੀ, ਜਿਸ ਕਰਕੇ ਕੋਈ ਨੁਕਸਾਨ ਨਹੀਂ ਹੋਇਆ ਹੈ।
ਅਣਪਛਾਤੇ ਲੁਟੇਰਿਆਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ
ਥਾਣਾ ਸਿਟੀ ਪੁਲਿਸ ਨੇ ਬੈਂਕ ਮੈਨੇਜਰ ਬਲੀਰਾਮ ਦੀ ਸ਼ਿਕਾਇਤ ’ਤੇ ਅਣਪਛਾਤੇ ਲੁਟੇਰਿਆਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ। ਇਸ ਦੀ ਪੁਸ਼ਟੀ ਕਰਦਿਆਂ ਤਫ਼ਤੀਸ਼ੀ ਅਫ਼ਸਰ ਏਐਸਆਈ ਈਸ਼ਰੂ ਪ੍ਰਸ਼ਾਦ ਨੇ ਦੱਸਿਆ ਕਿ ਮੁੱਢਲੀ ਜਾਂਚ ਵਿੱਚ ਪਤਾ ਲੱਗਾ ਹੈ ਕਿ ਲੁਟੇਰਿਆਂ ਨੇ ਏਟੀਐਮ ਕੈਬਿਨ ਵਿੱਚ ਦਾਖ਼ਲ ਹੁੰਦੇ ਹੀ ਸੀਸੀਟੀਵੀ ਕੈਮਰਿਆਂ ’ਤੇ ਸਪਰੇਅ ਕਰ ਦਿੱਤੀ। ਏਐਸਆਈ ਈਸ਼ਰੂ ਪ੍ਰਸ਼ਾਦ ਨੇ ਇਹ ਵੀ ਦੱਸਿਆ ਕਿ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਲੁਟੇਰਿਆਂ ਦੀ ਭਾਲ ਕੀਤੀ ਜਾ ਰਹੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।