Punjab News: ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ (Harbhajan Singh ETO) ਨੇ ਕਿਹਾ ਕਿ ਗਰਮੀਆਂ ਦੌਰਾਨ ਸੂਬੇ ਦੇ ਲੋਕਾਂ ਨੂੰ 24 ਘੰਟੇ ਤੇ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਰੋਜ਼ਾਨਾ 8 ਘੰਟੇ ਨਿਰਵਿਘਨ ਬਿਜਲੀ ਸਪਲਾਈ ਨੂੰ ਯਕੀਨੀ ਬਣਾਉਣ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਪੀਐਸਪੀਸੀਐਲ 14,150 ਮੈਗਾਵਾਟ ਦੀ ਮੰਗ ਨੂੰ ਪੂਰਾ ਕਰਨ ਲਈ ਤਿਆਰੀ ਖਿੱਚ ਲਈ ਹੈ ਤੇ 1200 ਮੈਗਾਵਾਟ ਟਰਾਂਸਮਿਸ਼ਨ ਸਮਰੱਥਾ ਦੀ ਵਰਤੋਂ ਕਰ ਕੇ 15,350 ਮੈਗਾਵਾਟ ਦੀ ਮੰਗ ਨੂੰ ਪੂਰਾ ਕੀਤਾ ਜਾਵੇਗਾ। 


ਹੋਰ ਪੜ੍ਹੋ : Patiala News: ਭਗਵੰਤ ਮਾਨ ਸਰਕਾਰ ਤੇ ਕਿਸਾਨ ਆਹਮੋ-ਸਾਹਮਣੇ, ਸੰਯੁਕਤ ਕਿਸਾਨ ਮੋਰਚੇ ਵੱਲੋਂ ਅਲਟੀਮੇਟਮ



ਬਿਜਲੀ ਮੰਤਰੀ (Minister of Power ) ਨੇ ਕਿਹਾ ਕਿ ਝੋਨੇ ਦੇ ਸੀਜ਼ਨ-2022 ਤੋਂ ਬਾਅਦ ਨਿਰਵਿਘਨ ਬਿਜਲੀ ਸਪਲਾਈ ਨੂੰ ਯਕੀਨੀ ਬਣਾਉਣ ਲਈ 11 ਨਵੇਂ 66 ਕੇਵੀ ਗਰਿੱਡ ਸਬ-ਸਟੇਸ਼ਨਾਂ ਦੀ ਸਥਾਪਨਾ ਕੀਤੀ ਗਈ ਹੈ। 66 ਕੇਵੀ ਗਰਿੱਡ ਸਬ-ਸਟੇਸ਼ਨਾਂ ਵਿੱਚ ਨਵੇਂ 52 ਪਾਵਰ ਟਰਾਂਸਫਾਰਮਰਾਂ ਨੂੰ ਜੋੜਿਆ ਗਿਆ, 378 ਕਿਲੋਮੀਟਰ ਲੰਬੀਆਂ 66 ਕੇਵੀ ਟਰਾਂਸਮਿਸ਼ਨ ਲਾਈਨਾਂ ਵਿਛਾਈਆਂ, 352 ਨਵੇਂ 11 ਕੇਵੀ ਫੀਡਰ ਲਗਾਏ ਗਏ ਤੇ ਨਵੇਂ 27,047 ਡਿਸਟਰੀਬਿਊਸ਼ਨ ਟਰਾਂਸਫਾਰਮਰ ਲਗਾਏ ਗਏ ਹਨ। 


ਹੋਰ ਪੜ੍ਹੋ : Punjab News: ਸੀਐਮ ਮਾਨ ਨੰਬਰ ਵਨ, ਹਰਪਾਲ ਚੀਮਾ ਦੂਜੇ ਤੇ ਅਮਨ ਅਰੋੜਾ ਤੀਜੇ ਨੰਬਰ 'ਤੇ, ਸਾਰੇ ਮੰਤਰੀਆਂ ਦੀ ਸੀਨੀਅਰਤਾ ਤੈਅ, ਵੇਖੋ ਲਿਸਟ



ਬਿਜਲੀ ਮੰਤਰੀ ਨੇ ਝੋਨੇ ਦੇ ਸੀਜ਼ਨ ਲਈ ਬਿਜਲੀ ਸਪਲਾਈ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕਰਦਿਆਂ ਆਦੇਸ਼ ਦਿੱਤੇ ਕਿ ਗਰਮੀ ਦੇ ਮੌਸਮ ਦੌਰਾਨ ਨਿਰਵਿਘਨ ਬਿਜਲੀ ਸਪਲਾਈ ਨੂੰ ਯਕੀਨੀ ਬਣਾਇਆ ਜਾਵੇ। ਮੀਟਿੰਗ ’ਚ ਪ੍ਰਮੁੱਖ ਸਕੱਤਰ ਬਿਜਲੀ ਤੇਜਵੀਰ ਸਿੰਘ, ਪੀਐਸਪੀਸੀਐਲ ਦੇ ਸੀਐੱਮਡੀ ਬਲਦੇਵ ਸਿੰਘ ਸਰਾਂ, ਡਾਇਰੈਕਟਰ ਡਿਸਟਰੀਬਿਊਸ਼ਨ ਪੀਐੱਸਪੀਸੀਐੱਲ ਡੀਪੀਐੱਸ ਗਰੇਵਾਲ, ਡਾਇਰੈਕਟਰ ਜਨਰੇਸ਼ਨ ਪੀਐੱਸਪੀਸੀਐੱਲ ਪਰਮਜੀਤ ਸਿੰਘ ਤੇ ਡਾਇਰੈਕਟਰ ਟੈਕਨੀਕਲ ਪੀਐੱਸਟੀਸੀਐੱਲ ਵਰਦੀਪ ਸਿੰਘ ਮੰਡੇਰ ਹਾਜ਼ਰ ਸਨ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।