Punjab News: ਮੱਛੀ ਪਾਲਣ ਵਿਭਾਗ ਵਿੱਚ ਭਰੀਆਂ ਜਾ ਰਹੀਆਂ ਨੇ ਖਾਲੀ ਅਸਾਮੀਆਂ: ਗੁਰਮੀਤ ਸਿੰਘ ਖੁੱਡੀਆਂ
Punjab Fisheries Department Vacancies: ਕੈਬਨਿਟ ਮੰਤਰੀ ਨੇ ਫਿੱਸ਼ਰਮੈਨ ਨੂੰ ਨਿਯੁਕਤੀ ਪੱਤਰ ਸੌਂਪਿਆ...
Punjab News: ਪੰਜਾਬ ਦੇ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਮੱਛੀ ਪਾਲਣ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ ਨਵ-ਨਿਯੁਕਤ ਫਿੱਸ਼ਰਮੈਨ ਮਨਜੀਤ ਸਿੰਘ ਨੂੰ ਨਿਯੁਕਤੀ ਪੱਤਰ ਸੌਂਪਿਆ।
ਪਰਿਵਾਰ ਦੇ ਦੁੱਖਾਂ ਨੂੰ ਘੱਟ ਕਰਨ ਵਿੱਚ ਮਦਦ ਮਿਲੇਗੀ
ਲਾਭਪਾਤਰੀ ਨੂੰ ਨਿਯੁਕਤੀ ਪੱਤਰ ਸੌਂਪਦਿਆਂ ਮੰਤਰੀ ਖੁੱਡੀਆਂ ਨੇ ਕਿਹਾ ਕਿ ਭਾਵੇਂ ਆਪਣਿਆਂ ਦੇ ਚਲੇ ਜਾਣ ਦਾ ਘਾਟਾ ਕਦੇ ਪੂਰਾ ਨਹੀਂ ਹੋ ਸਕਦਾ ਪਰ ਇਸ ਨਿਯੁਕਤੀ ਨਾਲ ਪਰਿਵਾਰ ਦੇ ਦੁੱਖਾਂ ਨੂੰ ਘੱਟ ਕਰਨ ਵਿੱਚ ਮਦਦ ਮਿਲੇਗੀ। ਕੈਬਨਿਟ ਮੰਤਰੀ ਨੇ ਨਵ-ਨਿਯੁਕਤ ਫਿੱਸ਼ਰਮੈਨ ਨੂੰ ਆਪਣੀ ਡਿਊਟੀ ਪੂਰੀ ਇਮਾਨਦਾਰੀ ਨਾਲ ਨਿਭਾਉਣ ਲਈ ਪ੍ਰੇਰਿਆ।
ਸੂਬੇ ਦੇ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ
ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਸੂਬੇ ਦੇ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਦੇ ਮਿਸ਼ਨ ਤਹਿਤ ਵਿਭਾਗ ਦੀ ਕਾਰਜਕੁਸ਼ਲਤਾ ਵਿੱਚ ਵਾਧਾ ਕਰਨ ਹਿੱਤ ਸਾਰੀਆਂ ਖਾਲੀ ਅਸਾਮੀਆਂ ਭਰੀਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਵਿਭਾਗ ਵਿੱਚ ਸਿੱਧੇ ਕੋਟੇ ਦੀਆਂ ਖਾਲੀ ਅਸਾਮੀਆਂ 'ਤੇ ਦੋ ਮੱਛੀ ਪਾਲਣ ਅਫ਼ਸਰ ਅਤੇ 9 ਕਲਰਕਾਂ ਨੂੰ ਨਿਯੁਕਤੀ ਪੱਤਰ ਪਹਿਲਾਂ ਹੀ ਦਿੱਤੇ ਜਾ ਚੁੱਕੇ ਹਨ। ਇਸ ਤੋਂ ਇਲਾਵਾ ਦੋ ਫਿੱਸ਼ਰਮੈਨਜ਼ ਨੂੰ ਤਰਸ ਦੇ ਆਧਾਰ 'ਤੇ ਨੌਕਰੀਆਂ ਦਿੱਤੀਆਂ ਗਈਆਂ ਹਨ। ਇਸ ਮੌਕੇ ਡਾਇਰੈਕਟਰ ਮੱਛੀ ਪਾਲਣ ਸ੍ਰੀ ਜਸਵੀਰ ਸਿੰਘ, ਡਾਇਰੈਕਟਰ ਪਸ਼ੂ ਪਾਲਣ ਡਾ. ਸੰਗੀਤਾ ਤੂਰ ਅਤੇ ਵਿਭਾਗ ਦੇ ਹੋਰ ਅਧਿਕਾਰੀ ਵੀ ਮੌਜੂਦ ਸਨ।
ਹੋਰ ਪੜ੍ਹੋ : ਕੀ ਤੁਸੀਂ ਵੀ ਖਾਂਦੇ ਹੋ ਦੁੱਧ ਨਾਲ ਇਹ ਚੀਜ਼ਾਂ? ਅੱਜ ਹੀ ਛੱਡ ਦਿਓ, ਨਹੀਂ ਪਏਗਾ ਪਛਤਾਉਣਾ
Read More:- Click Link:-
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ