Punjab News: ਬਾਰਸ਼ ਮਗਰੋਂ ਸਬਜ਼ੀਆਂ ਦੇ ਰੇਟ ਆਸਮਾਨੀਂ ਚੜ੍ਹੇ, ਟਮਾਟਰ-ਅਦਰਕ 400 ਰੁਪਏ ਕਿੱਲੋ ਤੋਂ ਪਾਰ
Punjab News: ਪੰਜਾਬ ਸਣੇ ਉੱਤਰੀ ਭਾਰਤ ’ਚ ਮੀਂਹ ਕਾਰਨ ਆਮ ਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਗਿਆ ਹੈ। ਉੱਥੇ ਹੀ ਇਸ ਮੀਂਹ ਕਾਰਨ ਸਬਜ਼ੀਆਂ ਦੇ ਭਾਅ ਵੀ ਅਸਮਾਨ ਛੂਹ ਰਹੇ ਹਨ।
Punjab News: ਪੰਜਾਬ ਸਣੇ ਉੱਤਰੀ ਭਾਰਤ ’ਚ ਮੀਂਹ ਕਾਰਨ ਆਮ ਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਗਿਆ ਹੈ। ਉੱਥੇ ਹੀ ਇਸ ਮੀਂਹ ਕਾਰਨ ਸਬਜ਼ੀਆਂ ਦੇ ਭਾਅ (Vegetable rates) ਵੀ ਅਸਮਾਨ ਛੂਹ ਰਹੇ ਹਨ। ਸਬਜ਼ੀਆਂ ਦੀਆਂ ਕੀਮਤਾਂ ਵਧਣ ਕਰ ਕੇ ਲੋਕਾਂ ਨੂੰ ਆਪਣਾ ਪੇਟ ਭਰਨਾ ਵੀ ਮੁਸ਼ਕਲ ਹੋ ਗਿਆ। ਸੂਬੇ ਵਿੱਚ ਸਬਜ਼ੀਆਂ ਦੇ ਭਾਅ ਚਾਰ ਦਿਨ ਪਹਿਲਾਂ ਦੇ ਮੁਕਾਬਲੇ ਕਈ ਗੁਣਾਂ ਵਧ ਗਏ ਹਨ। ਕਈ ਥਾਈਂ ਟਮਾਟਰ ਤੇ ਅਰਦਕ ਦਾ ਰੇਟ 400 ਰੁਪਏ ਕਿੱਲੋ ਤੱਕ ਪਹੁੰਚ ਗਿਆ ਹੈ।
ਹਾਸਲ ਜਾਣਕਾਰੀ ਮੁਤਾਬਕ ਪਟਿਆਲਾ, ਫਤਹਿਗੜ੍ਹ ਸਾਹਿਬ, ਮੁਹਾਲੀ ਤੇ ਸੰਗਰੂਰ ਦੀਆਂ ਸਬਜ਼ੀ ਮੰਡੀਆਂ ਵਿੱਚ ਟਮਾਟਰ ਦਾ ਭਾਅ 200 ਤੋਂ 250 ਰੁਪਏ ਕਿਲੋ ’ਤੇ ਪਹੁੰਚ ਗਿਆ ਹੈ, ਜੋ ਚਾਰ ਦਿਨ ਪਹਿਲਾਂ ਤੱਕ 120 ਤੋਂ 150 ਰੁਪਏ ਦੇ ਕਰੀਬ ਸੀ। ਇਸੇ ਤਰ੍ਹਾਂ ਸੂਬੇ ਭਰ ਵਿੱਚ ਹੋਰਾਂ ਸਬਜ਼ੀਆਂ ਦੀਆਂ ਕੀਮਤਾਂ ਵੀ ਦੁੱਗਣੀਆਂ ਹੋਈਆਂ ਹਨ।
ਸਬਜ਼ੀ ਵਿਕਰੇਤਾ ਦਾ ਕਹਿਣਾ ਹੈ ਕਿ ਲਗਾਤਾਰ ਮੀਂਹ ਪੈਣ ਕਰਕੇ ਪੰਜਾਬ ਦੇ ਜ਼ਿਆਦਾਤਰ ਹਿੱਸਿਆ ਵਿੱਚ ਸਬਜ਼ੀ ਦੀ ਫਸਲ ਪ੍ਰਭਾਵਿਤ ਹੋਈ ਹੈ। ਉਨ੍ਹਾਂ ਕਿਹਾ ਕਿ ਮੀਂਹ ਕਰ ਕੇ ਭਿੰਡੀ, ਤੋਰੀ, ਗੋਭੀ, ਹਰੀ ਮਿਰਚ, ਨਿੰਬੂ, ਅਰਬੀ ਸਣੇ ਹੋਰਨਾਂ ਸਬਜ਼ੀ ਦੀਆਂ ਕੀਮਤਾਂ ਲਗਪਗ ਦੁੱਗਣੀਆਂ ਹੋ ਗਈਆਂ ਹਨ। ਜਦੋਂ ਤੱਕ ਸਬਜ਼ੀ ਦੀ ਸਪਲਾਈ ਠੀਕ ਨਹੀਂ ਹੁੰਦੀ, ਉਦੋਂ ਤੱਕ ਕੀਮਤਾਂ ਘੱਟਣ ਦੀ ਉਮੀਦ ਘੱਟ ਹੈ। ਹਾਲਾਂਕਿ ਪਿਆਜ਼ ਤੇ ਆਲੂ ਦੇ ਭਾਅ ’ਤੇ ਬਹੁਤਾ ਅਸਰ ਦੇਖਣ ਨੂੰ ਨਹੀਂ ਮਿਲਿਆ।
ਉਧਰ, ਬਾਗਬਾਨੀ ਵਿਭਾਗ ਪੰਜਾਬ ਦੇ ਡਿਪਟੀ ਡਾਇਰੈਕਟਰ ਹਰਮੇਲ ਸਿੰਘ ਨੇ ਕਿਹਾ ਕਿ ਸੂਬੇ ’ਚ ਜ਼ਿਆਦਾ ਮੀਂਹ ਪੈਣ ਕਰਕੇ ਜ਼ਿਆਦਾਤਰ ਇਲਾਕਿਆਂ ਵਿੱਚ ਸਬਜ਼ੀਆਂ ਦੀ ਫ਼ਸਲ ਖਰਾਬ ਹੋਈ ਹੈ। ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਸਾਰੇ ਜ਼ਿਲ੍ਹਿਆਂ ਤੋਂ ਰਿਪੋਰਟ ਮੰਗੀ ਗਈ ਹੈ। ਇਹ ਰਿਪੋਰਟ ਆਉਣ ਤੋਂ ਬਾਅਦ ਖਰਾਬੇ ਦਾ ਅਸਲ ਅੰਕੜਾ ਪਤਾ ਲੱਗ ਸਕੇਗਾ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।