ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਪ੍ਰਾਂਤ ਵਿੱਚ ਭ੍ਰਿਸ਼ਟਾਚਾਰ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਜ਼ਿਲ੍ਹਾ ਫਰੀਦਕੋਟ ਵਿੱਚ ਪਟਵਾਰੀ ਪੂਜਾ ਯਾਦਵ ਨਾਲ ਕੰਮ ਕਰਨ ਵਾਲੇ ਸੁਖਵਿੰਦਰ ਸਿੰਘ ਨਾਂ ਦੇ ਇੱਕ ਨਿੱਜੀ ਵਿਅਕਤੀ ਨੂੰ 1500 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ।
ਇਸ ਵਜ੍ਹਾ ਕਰਕੇ ਹੋਈ ਗ੍ਰਿਫਤਾਰੀ
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਦੋਸ਼ੀ ਨੂੰ ਜ਼ਿਲ੍ਹਾ ਫਰੀਦਕੋਟ ਦੀ ਭਾਨ ਸਿੰਘ ਕਾਲੋਨੀ ਵਿੱਚ ਰਹਿੰਦੇ ਇੱਕ ਸ਼ਿਕਾਇਤਕਰਤਾ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰੀ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਵਿਭਾਗ ਨੂੰ ਦਿੱਤੀ ਲਿਖਤੀ ਸ਼ਿਕਾਇਤ ਵਿੱਚ ਦੋਸ਼ ਲਗਾਇਆ ਕਿ ਦੋਸ਼ੀ ਸੁਖਵਿੰਦਰ ਸਿੰਘ ਨੇ ਉਸਦੇ ਪਲਾਟ ਦਾ ਇੰਤਕਾਲ ਕਰਵਾਉਣ ਦੇ ਬਦਲੇ 2000 ਰੁਪਏ ਦੀ ਰਿਸ਼ਵਤ ਮੰਗੀ ਸੀ। ਸ਼ਿਕਾਇਤਕਰਤਾ ਨੇ ਰਿਸ਼ਵਤ ਮੰਗਣ ਦੌਰਾਨ ਹੋਈ ਪੂਰੀ ਗੱਲਬਾਤ ਦੀ ਰਿਕਾਰਡਿੰਗ ਵੀ ਕਰ ਲਈ ਸੀ।
ਵਿਜੀਲੈਂਸ ਵਿਭਾਗ ਨੇ ਸ਼ਿਕਾਇਤ ‘ਤੇ ਸ਼ੁਰੂਆਤੀ ਜਾਂਚ ਤੋਂ ਬਾਅਦ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸੁਖਵਿੰਦਰ ਸਿੰਘ ਨੂੰ ਸ਼ਿਕਾਇਤਕਰਤਾ ਤੋਂ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕਰ ਲਿਆ। ਇਸ ਸਬੰਧ ਵਿੱਚ ਸੁਖਵਿੰਦਰ ਸਿੰਘ ਖ਼ਿਲਾਫ਼ ਥਾਣਾ ਵਿਜੀਲੈਂਸ ਬਿਊਰੋ ਫ਼ਿਰੋਜ਼ਪੁਰ ਵਿੱਚ ਭ੍ਰਿਸ਼ਟਾਚਾਰ ਨਿਵਾਰਣ ਕਾਨੂੰਨ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।