(Source: ECI/ABP News)
Punjab News: ਵਿਜੀਲੈਂਸ ਦਾ ਵੱਡਾ ਐਕਸ਼ਨ! ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ ਦੇ ਕਰੀਬੀ ਨੂੰ ਲਿਆ ਹਿਰਾਸਤ ’ਚ
Punjab Politics:ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਜਿੱਥੇ ਇਕ ਹੋਰ ਚੱਲ ਰਹੇ ਵਿਜੀਲੈਂਸ ਮਾਮਲੇ ’ਚ ਅਗਾਊਂ ਜ਼ਮਾਨਤ ਲਈ ਅਰਜ਼ੀ ਦਾਇਰ ਕੀਤੀ ਹੈ, ਉੱਥੇ ਹੀ ਵਿਜੀਲੈਂਸ ਬਿਊਰੋ ਦੀ ਟੀਮ ਨੇ ਐਤਵਾਰ ਨੂੰ ਮਨਪ੍ਰੀਤ ਬਾਦਲ ਨੂੰ ਵੱਡਾ ਝਟਕਾ..
![Punjab News: ਵਿਜੀਲੈਂਸ ਦਾ ਵੱਡਾ ਐਕਸ਼ਨ! ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ ਦੇ ਕਰੀਬੀ ਨੂੰ ਲਿਆ ਹਿਰਾਸਤ ’ਚ Punjab News: Vigilance big action, Ex-Finance Minister Manpreet Badal's close friend taken into custody Punjab News: ਵਿਜੀਲੈਂਸ ਦਾ ਵੱਡਾ ਐਕਸ਼ਨ! ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ ਦੇ ਕਰੀਬੀ ਨੂੰ ਲਿਆ ਹਿਰਾਸਤ ’ਚ](https://feeds.abplive.com/onecms/images/uploaded-images/2023/09/24/9d7519e53209de90f5947c01cfd9171b1695577138162700_original.jpg?impolicy=abp_cdn&imwidth=1200&height=675)
Punjab Politics: ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਜਿੱਥੇ ਇਕ ਹੋਰ ਚੱਲ ਰਹੇ ਵਿਜੀਲੈਂਸ ਮਾਮਲੇ ’ਚ ਅਗਾਊਂ ਜ਼ਮਾਨਤ ਲਈ ਅਰਜ਼ੀ ਦਾਇਰ ਕੀਤੀ ਹੈ, ਉੱਥੇ ਹੀ ਵਿਜੀਲੈਂਸ ਬਿਊਰੋ ਦੀ ਟੀਮ ਨੇ ਐਤਵਾਰ ਨੂੰ ਮਨਪ੍ਰੀਤ ਬਾਦਲ ਨੂੰ ਵੱਡਾ ਝਟਕਾ ਦਿੰਦੇ ਹੋਏ ਇੱਕ ਕਰੀਬੀ ਸਾਥੀ ਨੂੰ ਹਿਰਾਸਤ ’ਚ ਲੈ ਲਿਆ ਹੈ। ਪਤਾ ਲੱਗਾ ਹੈ ਕਿ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ ਨੂੰ ਵਿਜੀਲੈਂਸ ਬਿਊਰੋ ਵੱਲੋਂ ਪਲਾਟ ਸਬੰਧੀ ਚੱਲ ਰਹੇ ਕੇਸ ’ਚ ਪੁੱਛਗਿੱਛ ਲਈ ਹਿਰਾਸਤ ’ਚ ਲਿਆ ਗਿਆ ਹੈ।
ਇਸ ਗ੍ਰਿਫਤਾਰੀ ਬਾਰੇ ਕੋਈ ਅਧਿਕਾਰਿਤ ਪੁਸ਼ਟੀ ਨਹੀਂ ਕੀਤੀ
ਭਾਵੇਂ ਵਿਜੀਲੈਂਸ ਬਿਊਰੋ ਜਾਂ ਕਿਸੇ ਹੋਰ ਪ੍ਰਸ਼ਾਸਨਿਕ ਅਧਿਕਾਰੀ ਨੇ ਇਸ ਗ੍ਰਿਫਤਾਰੀ ਬਾਰੇ ਕੋਈ ਅਧਿਕਾਰਿਤ ਪੁਸ਼ਟੀ ਨਹੀਂ ਕੀਤੀ ਪਰ ਉਕਤ ਮਾਮਲਾ ਸ਼ਹਿਰ ’ਚ ਦਿਨ ਭਰ ਚਰਚਾ ਦਾ ਵਿਸ਼ਾ ਬਣਿਆ ਰਿਹਾ। ਇਹ ਵੀ ਖੁਲਾਸਾ ਹੋਇਆ ਹੈ ਕਿ ਮਨਪ੍ਰੀਤ ਬਾਦਲ ਦਾ ਉਕਤ ਕਰੀਬੀ ਸਾਥੀ ਕਿਸੇ ਪਾਰਟੀ ਮੀਟਿੰਗ ’ਚ ਮੌਜੂਦ ਸੀ, ਜਿੱਥੇ ਵਿਜੀਲੈਂਸ ਨੇ ਛਾਪਾ ਮਾਰ ਕੇ ਉਸ ਨੂੰ ਹਿਰਾਸਤ ’ਚ ਲੈ ਲਿਆ।
ਨਿਯਮਾਂ ਦੀਆਂ ਧੱਜੀਆਂ ਉਡਾ ਕੇ ਉਕਤ ਪਲਾਟ ਬਹੁਤ ਸਸਤੇ ਭਾਅ 'ਚ ਖਰੀਦਿਆ
ਦੱਸਣਯੋਗ ਹੈ ਕਿ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਬਠਿੰਡਾ ਦੇ ਮਾਡਲ ਟਾਊਨ ਫੇਜ਼-1 ’ਚ ਇਕ ਕਮਰਸ਼ੀਅਲ ਪਲਾਟ ਨੂੰ ਰਿਹਾਇਸ਼ੀ ਪਲਾਂਟ ’ਚ ਤਬਦੀਲ ਕਰਕੇ ਆਪਣਾ ਬਣਾਉਣ ਲਈ ਖਰੀਦਿਆ ਸੀ। ਮਨਪ੍ਰੀਤ ਬਾਦਲ ’ਤੇ ਦੋਸ਼ ਹੈ ਕਿ ਉਨ੍ਹਾਂ ਨੇ ਨਿਯਮਾਂ ਦੀਆਂ ਧੱਜੀਆਂ ਉਡਾ ਕੇ ਉਕਤ ਪਲਾਟ ਬਹੁਤ ਸਸਤੇ ਭਾਅ 'ਚ ਖਰੀਦਿਆ ਸੀ।
ਉਪਰੋਕਤ ਮਾਮਲੇ ਸਬੰਧੀ ਸ਼ਿਕਾਇਤ ਭਾਜਪਾ ਆਗੂ ਸਰੂਪ ਚੰਦ ਸਿੰਗਲਾ ਵੱਲੋਂ ਵਿਜੀਲੈਂਸ ਬਿਊਰੋ ਕੋਲ ਦਰਜ ਕਰਵਾਈ ਗਈ ਸੀ, ਜਿਸ ਕਾਰਨ ਬਿਊਰੋ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਆਪਣੀ ਗ੍ਰਿਫ਼ਤਾਰੀ ਖ਼ਿਲਾਫ਼ ਅਗਾਊਂ ਜ਼ਮਾਨਤ ਦੀ ਮੰਗ ਲਈ ਅਦਾਲਤ ’ਚ ਪਟੀਸ਼ਨ ਦਾਇਰ ਕੀਤੀ ਸੀ। ਉਨ੍ਹਾਂ ਵੱਲੋਂ ਦਰਖਾਸਤ ਦਾਇਰ ਕਰਨ ਤੋਂ ਅਗਲੇ ਹੀ ਦਿਨ ਉਨ੍ਹਾਂ ਦੇ ਇਕ ਕਰੀਬੀ ਸਾਥੀ ਨੂੰ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ ਕਰ ਲਿਆ ਗਿਆ ਸੀ, ਜਿਸ ਕਾਰਨ ਕਈ ਤਰ੍ਹਾਂ ਦੀਆਂ ਚਰਚਾਵਾਂ ਚੱਲ ਰਹੀਆਂ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)