Punjab News : ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਜਲੰਧਰ ਦੇ ਸੇਵਾਮੁਕਤ ਲੇਬਰ ਇੰਚਾਰਜ ਨੂੰ ਦਸ ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਹੈ। ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਦੋਸ਼ੀ ਲੇਬਰ ਇੰਚਾਰਜ ਨੂੰ ਸ੍ਰੀਮਤੀ ਸ਼ਮਾ ਵਾਸੀ ਪਿੰਡ ਮਹੇੜੂ ਜਲੰਧਰ ਦੀ ਸ਼ਿਕਾਇਤ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। 


 

ਇਸ ਸਬੰਧੀ ਵਿਜੀਲੈਂਸ ਬਿਓਰੋ ਦੇ ਥਾਣਾ ਜਲੰਧਰ ਵਿਖੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੇਰੀ ਜਾਂਚ ਜਾਰੀ ਹੈ। ਇਸ ਦੇ ਇਲਾਵਾ ਐਫਸੀਆਈ ਦੇ ਹੋਰ ਅਧਿਕਾਰੀਆਂ ਦੀ ਭੂਮਿਕਾ ਬਾਰੇ ਵੀ ਜਾਂਚ ਕੀਤੀ ਜਾਵੇਗੀ। ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਸੇਵਾਮੁਕਤ ਲੇਬਰ ਇੰਚਾਰਜ ਉਸ ਦੇ ਪਿਤਾ ਦੀ ਮੌਤ ਤੋਂ ਬਾਅਦ ਐਫ.ਸੀ.ਆਈ. ਦਾ ਬਕਾਇਆ ਦਿਵਾਉਣ ਵਿੱਚ ਮਦਦ ਕਰਨ ਬਦਲੇ ਰਿਸ਼ਵਤ ਦੀ ਮੰਗ ਕਰ ਰਿਹਾ ਸੀ। 



 


 

ਇਸ ਤੋਂ ਇਲਾਵਾ ਸ਼ਿਕਾਇਤਕਰਤਾ ਨੇ ਦੱਸਿਆ ਕਿ ਮੁਲਜ਼ਮ ਇਸ ਸਬੰਧੀ ਪਹਿਲਾਂ ਵੀ ਉਸ ਤੋਂ ਦਸ ਹਜ਼ਾਰ ਰੁਪਏ ਲੈ ਚੁੱਕਾ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਜਿਸ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਉਕਤ ਮੁਲਜ਼ਮ ਨੂੰ ਰਿਸ਼ਵਤ ਲੈਂਦਿਆਂ ਕਾਬੂ ਕਰ ਲਿਆ ਹੈ।



 

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਅੱਜ ਵਿਜੀਲੈਂਸ ਬਿਊਰੋ ਨੇ ਬਰਨਾਲਾ ਵਿੱਚ ਤਾਇਨਾਤ ਪਨਸਪ ਦੇ ਇੰਸਪੈਕਟਰ ਰਮਨ ਗੌੜ ਨੂੰ 25,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਮੁਲਜ਼ਮ ਨੇ ਬਿੱਲ ਕਲੀਅਰ ਕਰਨ ਦੇ ਬਦਲੇ ਇੱਕ ਏਜੰਟ ਤੋਂ ਰਿਸ਼ਵਤ ਦੀ ਮੰਗ ਕੀਤੀ ਸੀ। ਇਸ ਮਾਮਲੇ ਵਿੱਚ ਮੁਲਜ਼ਮਾਂ ਦੇ ਨਾਲ ਇੱਕ ਹੋਰ ਪਨਸਪ ਦਾ ਇੰਸਪੈਕਟਰ ਪੁਖਰਾਜ ਸਿੰਗਲਾ ਵੀ ਸ਼ਾਮਲ ਸੀ, ਜਿਸ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ।

 

ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।