Vigilance Bureau: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਸ਼ੁੱਕਰਵਾਰ ਨੂੰ ਗੁਰਦਾਸਪੁਰ ਜ਼ਿਲ੍ਹੇ ਦੇ ਡੇਰਾ ਬਾਬਾ ਨਾਨਕ ਵਿਖੇ ਤਾਇਨਾਤ ਮਾਲ ਪਟਵਾਰੀ ਹਰਜੀਤ ਰਾਏ ਨੂੰ ਗ੍ਰਿਫਤਾਰ ਕੀਤਾ ਹੈ। ਵਿਜੀਲੈਂਸ ਬਿਊਰੋ ਨੇ ਇਸ ਪਟਵਾਰੀ ਨੂੰ 4,000 ਰੁਪਏ ਦੀ ਰਿਸ਼ਵਤ ਲੈਂਦੇ ਹੱਥੀਂ ਕਾਬੂ ਕੀਤਾ ਹੈ।


ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ (Vigilance Bureau) ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਬਟਾਲਾ ਤਹਿਸੀਲ ਦੇ ਪਿੰਡ ਨਸੀਰਪੁਰ ਦੇ ਵਸਨੀਕ ਸੁਰਿੰਦਰ ਸਿੰਘ ਵੱਲੋਂ ਦਰਜ ਕਰਵਾਈ ਗਈ ਇੱਕ ਆਨਲਾਈਨ ਸ਼ਿਕਾਇਤ ਦੀ ਪੜਤਾਲ ਉਪਰੰਤ ਉਪਰੋਕਤ ਮੁਲਜ਼ਮ ਨੂੰ ਗ੍ਰਿਫਤਾਰ ਕੀਤਾ ਗਿਆ ਹੈ।


ਹੋਰ ਪੜ੍ਹੋ : ਪੰਜਾਬੀ ਕਲਾਕਾਰਾਂ 'ਤੇ ਮੰਡਰਾ ਰਿਹਾ ਖਤਰਾ! ਕਦੇ ਵੀ ਹੋ ਸਕਦੈ ਹਮਲਾ, NIA ਨੇ ਪੰਜਾਬ ਪੁਲਿਸ ਨੂੰ ਕੀਤਾ ਅਲਰਟ, ਏਪੀ ਢਿੱਲੋਂ ਦੇ ਸ਼ੋਅ ਲਈ ਵਧੀ ਸੁਰੱਖਿਆ



ਇੰਤਕਾਲ ਰੋਕਣ ਬਦਲੇ ਮੰਗ ਰਿਹਾ ਸੀ ਰਿਸ਼ਵਤ


ਉਨ੍ਹਾਂ ਅੱਗੇ ਦੱਸਿਆ ਕਿ ਇਸ ਬਾਰੇ ਪ੍ਰਾਪਤ ਸ਼ਿਕਾਇਤ ਦੀ ਤਫਤੀਸ਼ ਦੌਰਾਨ ਇਹ ਪਾਇਆ ਗਿਆ ਕਿ ਉਕਤ ਪਟਵਾਰੀ ਨੇ ਜੱਦੀ ਜ਼ਮੀਨ ਦਾ ਇੰਤਕਾਲ ਰੋਕਣ ਬਦਲੇ 4,000 ਰੁਪਏ ਦੀ ਰਿਸ਼ਵਤ ਲਈ ਸੀ, ਜੋ ਕਿ ਪਟਵਾਰੀ ਨੇ ਪਹਿਲਾਂ ਸ਼ਿਕਾਇਤਕਰਤਾ ਦੇ ਭਤੀਜੇ ਦੇ ਹੱਕ ‘ਚ ਦਰਜ ਕੀਤੀ ਸੀ।


ਉਨ੍ਹਾਂ ਅੱਗੇ ਦੱਸਿਆ ਕਿ ਇਸ ਸਬੰਧੀ ਵਿਜੀਲੈਂਸ ਬਿਓਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।



ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।