Vigilance Catches PSPCL JE Red-Handed Taking Bribe: ਪੰਜਾਬ ਵਿਜੀਲੈਂਸ ਬਿਊਰੋ ਨੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਿਟਡ (PSPCL), ਸਬ-ਸਟੇਸ਼ਨ, ਕੰਧਾਲਾ ਜੱਟਾਂ, ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਤਾਇਨਾਤ ਜੂਨੀਅਰ ਇੰਜੀਨੀਅਰ (ਜੇ.ਈ.) ਬਲਜੀਤ ਸਿੰਘ ਨੂੰ 15,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਹੈ। ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਮਾਮਲਾ ਜ਼ਿਲ੍ਹਾ ਹੁਸ਼ਿਆਰਪੁਰ ਦੇ ਪਿੰਡ ਸੀਕਰੀ ਦੇ ਇੱਕ ਵਸਨੀਕ ਦੀ ਸ਼ਿਕਾਇਤ ਦੇ ਅਧਾਰ 'ਤੇ ਦਰਜ ਕੀਤਾ ਗਿਆ ਹੈ।

ਵਿਜੀਲੈਂਸ ਦੇ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨਾਲ ਸੰਪਰਕ ਕਰਕੇ ਆਰੋਪ ਲਾਇਆ ਸੀ ਕਿ ਉਕਤ JE ਨੇ ਉਸਦੇ ਪਿੰਡ ਵਿੱਚ ਬਿਜਲੀ ਸਪਲਾਈ ਲੋਡ ਠੀਕ ਕਰਨ ਲਈ ਨਵਾਂ ਟਰਾਂਸਫਾਰਮਰ ਲਗਾਉਣ ਦੇ ਬਦਲੇ 20,000 ਰੁਪਏ ਦੀ ਮੰਗ ਕੀਤੀ ਸੀ। ਪਰ ਜਦੋਂ ਸ਼ਿਕਾਇਤਕਰਤਾ ਨੇ ਉਸਨੂੰ ਬੇਨਤੀ ਕੀਤੀ ਤਾਂ ਇਹ ਰਕਮ ਘਟਾ ਕੇ 15,000 ਰੁਪਏ 'ਤੇ ਸੌਦਾ ਫਾਈਨਲ ਹੋ ਗਿਆ।

ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤ ਦੀ ਪੁਸ਼ਟੀ ਹੋਣ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਜਲੰਧਰ ਰੇਂਜ ਟੀਮ ਨੇ ਕਾਰਵਾਈ ਕਰਦਿਆਂ ਇੱਕ ਜਾਲ ਬੁਣਿਆ ਅਤੇ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਉਕਤ JE ਨੂੰ ਸ਼ਿਕਾਇਤਕਰਤਾ ਤੋਂ 15,000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਵਿਜੀਲੈਂਸ ਬਿਊਰੋ ਪੁਲਿਸ ਥਾਣਾ, ਜਲੰਧਰ ਰੇਂਜ 'ਚ ਉਕਤ JE ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਹੇਠ ਮਾਮਲਾ ਦਰਜ ਕਰ ਲਿਆ ਗਿਆ ਹੈ। ਦੋਸ਼ੀ ਨੂੰ ਅਗਲੇ ਦਿਨ ਲਾਇਕ ਅਦਾਲਤ 'ਚ ਪੇਸ਼ ਕੀਤਾ ਜਾਵੇਗਾ ਤੇ ਮਾਮਲੇ ਦੀ ਅੱਗੇ ਜਾਂਚ ਜਾਰੀ ਹੈ।

 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।