Punjab Vigilance News: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਆਪਣੀ ਮੁਹਿੰਮ ਦੌਰਾਨ ਸ਼ਨੀਵਾਰ ਨੂੰ ਤਰਨਤਾਰਨ ਜ਼ਿਲ੍ਹੇ ਦੇ ਥਾਣਾ ਗੋਇੰਦਵਾਲ ਸਾਹਿਬ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਨੂੰ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ।  ASI ਭੁਪਿੰਦਰ ਸਿੰਘ ਨੂੰ 2000 ਰੁਪਏ ਦੀ ਰਿਸ਼ਵਤ  ਲੈਂਦਿਆਂ ਗ੍ਰਿਫਤਾਰ ਕੀਤਾ ਗਿਆ।


ਹੋਰ ਪੜ੍ਹੋ : Stubble Burn: ਕਿਸਾਨਾਂ ਨੂੰ ਮੋਟੇ ਜ਼ੁਰਮਾਨੇ ਠੋਕਣ 'ਤੇ ਭੜਕ ਉੱਠੀਆਂ ਕਿਸਾਨ ਜਥੇਬੰਦੀਆਂ, ਬੋਲੇ, ਜੁਰਮਾਨੇ 10 ਗੁਣਾਂ ਵੀ ਕਰ ਦਿਓ, ਅਸੀਂ ਨਹੀਂ ਭਰਾਂਗੇ...


ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਪੁਲਿਸ ਮੁਲਾਜ਼ਮ ਨੂੰ ਦਿਲਬਾਗ ਸਿੰਘ ਵਾਸੀ ਪਿੰਡ ਧੂੰਦਾ, ਤਹਿਸੀਲ ਖਡੂਰ ਸਾਹਿਬ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ 'ਤੇ ਗ੍ਰਿਫਤਾਰ ਕੀਤਾ ਗਿਆ ਹੈ।



5,000 ਰੁਪਏ ਰਿਸ਼ਵਤ ਦੀ ਮੰਗ ਕਰ ਰਿਹਾ ਸੀ


ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਉਕਤ ਮੁਲਜ਼ਮ ਨੇ ਹੇਠਲੀ ਅਦਾਲਤ ਵਿੱਚ ਚੱਲ ਰਹੇ ਪੁਲਿਸ ਕੇਸ ਵਿੱਚ ਸ਼ਿਕਾਇਤਕਰਤਾ ਦੇ ਹੱਕ ਵਿੱਚ ਰਿਕਾਰਡ ਪੇਸ਼ ਕਰਨ ਬਦਲੇ 5,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ।



ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਉਕਤ ਪੁਲਿਸ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ 2,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਫੜ੍ਹਿਆ ਗਿਆ। ਇਸ ਸਬੰਧੀ ਪੁਲਿਸ ਮੁਲਾਜ਼ਮ ਖਿਲਾਫ਼ ਵਿਜੀਲੈਂਸ ਬਿਊਰੋ (Vigilance Bureau) ਦੇ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।



ਹੋਰ ਪੜ੍ਹੋ : Punjab News: ਰਾਧਾ ਸੁਆਮੀ ਸਤਿਸੰਗ ਭਵਨ 'ਤੇ ਬਿਆਸ ਕੰਢੇ ਜ਼ਮੀਨ ਹੜੱਪਣ ਦੇ ਇਲਜ਼ਾਮ, ਹਾਈਕੋਰਟ ਨੇ ਮੰਗਿਆ ਜਵਾਬ


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।