ਸੂਬੇ ਦੇ ਵਿੱਚ ਬਹੁਤ ਸਾਰੇ ਸ਼ਹਿਰ ਅਜਿਹੇ ਹਨ, ਜਿੱਥੇ ਖਾਲੀ ਪਲਾਟ ਪਏ ਹਨ। ਹੁਣ ਖਾਲੀ ਪਲਾਟ ਮਾਲਕਾਂ ਲਈ ਨਵੇਂ ਹੁਕਮ ਜਾਰੀ ਕੀਤੇ ਗਏ ਹਨ। ਫਰੀਦਕੋਟ ਦੀ ਜ਼ਿਲ੍ਹਾ ਮੈਜਿਸਟ੍ਰੇਟ ਪੁਨਮਦੀਪ ਕੌਰ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਦੱਤ ਅਧਿਕਾਰਾਂ ਦਾ ਪ੍ਰਯੋਗ ਕਰਦੇ ਹੋਏ ਫਰੀਦਕੋਟ ਜ਼ਿਲ੍ਹੇ ਦੀ ਹੱਦ ਵਿੱਚ ਨਿੱਜੀ ਕਬਜ਼ੇ ਜਾਂ ਮਾਲਕੀ ਵਾਲੇ ਖਾਲੀ ਪਲਾਟਾਂ ਵਿੱਚ ਕੂੜਾ-ਕਰਕਟ, ਗੰਦਗੀ ਅਤੇ ਗੰਦੇ ਪਾਣੀ ਦੇ ਇਕੱਠ ਹੋਣ ਨਾਲ ਫੈਲਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਲਈ ਪਹਿਲਾਂ ਹੀ ਪੂਰੀ ਵਿਵਸਥਾ ਯਕੀਨੀ ਬਣਾਉਣ ਦੇ ਹੁਕਮ ਜਾਰੀ ਕੀਤੇ ਹਨ।

Continues below advertisement

ਜਾਰੀ ਹੋਏ ਇਹ ਹੁਕਮ

Continues below advertisement

ਜਾਰੀ ਹੁਕਮਾਂ ਅਨੁਸਾਰ, ਸ਼ਹਿਰ ਵਿੱਚ ਖਾਲੀ ਪਲਾਟਾਂ ਦੇ ਮਾਲਕ/ਕਬਜ਼ੇਦਾਰ ਆਪਣੇ ਖਾਲੀ ਪਲਾਟਾਂ ਵਿੱਚ ਕੂੜੇ ਦੇ ਢੇਰ, ਗੰਦਗੀ ਅਤੇ ਰੁਕੇ ਹੋਏ ਬਰਸਾਤੀ ਪਾਣੀ ਦੀ ਤੁਰੰਤ ਸਫਾਈ ਆਪਣੇ ਪੱਧਰ ‘ਤੇ ਯਕੀਨੀ ਬਣਾਵਣਗੇ। ਉਨ੍ਹਾਂ ਦੇ ਮਾਲਕੀ/ਕਬਜ਼ੇ ਵਾਲੇ ਖਾਲੀ ਪਲਾਟ ਦੇ ਚਾਰੋਂ ਪਾਸ ਪੱਕੀ ਚਾਰਦੀਵਾਰੀ ਜਾਂ ਬਾੜ ਲਾਉਣਾ ਯਕੀਨੀ ਹੋਣਾ ਚਾਹੀਦਾ ਹੈ ਜਾਂ ਪਲਾਟ ਵਿੱਚ ਕੂੜਾ ਇਕੱਠਾ ਹੋਣ ਤੋਂ ਰੋਕਿਆ ਜਾਣਾ ਚਾਹੀਦਾ ਹੈ।

ਖਾਲੀ ਪਲਾਟ ਦਿੰਦੇ ਕਈ ਤਰ੍ਹਾਂ ਦੀਆਂ ਬਿਮਾਰੀਆਂ ਨੂੰ ਜਨਮ

ਜ਼ਿਲ੍ਹਾ ਮੈਜਿਸਟ੍ਰੇਟ ਮੈਡਮ ਪੁਨਮਦੀਪ ਕੌਰ ਨੇ ਦੱਸਿਆ ਕਿ ਸ਼ਹਿਰ ਵਿੱਚ ਵੱਖ-ਵੱਖ ਥਾਵਾਂ ‘ਤੇ ਵੱਖ-ਵੱਖ ਵਿਅਕਤੀਆਂ ਦੇ ਮਾਲਕੀ/ਕਬਜ਼ੇ ਵਾਲੇ ਪਲਾਟਾਂ ਵਿੱਚ ਕੂੜਾ-ਕਰਕਟ, ਗੰਦਗੀ ਅਤੇ ਗੰਦਾ ਪਾਣੀ ਇਕੱਠਾ ਹੋ ਜਾਂਦਾ ਹੈ, ਜਿਸ ਨਾਲ ਵੱਖ-ਵੱਖ ਕਿਸਮ ਦੇ ਹਾਨੀਕਾਰਕ ਜੀਵ ਪੈਦਾ ਹੁੰਦੇ ਹਨ ਜੋ ਡੇਂਗੂ, ਮਲੇਰੀਆ, ਚਿਕਨਗੁਨੀਆ ਆਦਿ ਜਿਹੀਆਂ ਬਿਮਾਰੀਆਂ ਫੈਲਾਉਂਦੇ ਹਨ। ਇਸ ਤਰ੍ਹਾਂ, ਇਹ ਬਿਮਾਰੀਆਂ ਸ਼ਹਿਰਵਾਸੀਆਂ ਦੀ ਸਿਹਤ ਲਈ ਗੰਭੀਰ ਅਤੇ ਜਾਨਲੇਵਾ ਖ਼ਤਰਾ ਹਨ। ਇਸ ਲਈ, ਇਹ ਬਿਮਾਰੀਆਂ ਫੈਲਣ ਤੋਂ ਰੋਕਣ ਲਈ ਖਾਲੀ ਪਲਾਟਾਂ ਦੀ ਸਫਾਈ ਲਾਜ਼ਮੀ ਹੈ। ਇਹ ਸਾਰਾ ਧਿਆਨ ਵਿੱਚ ਰੱਖਦੇ ਹੋਏ ਇਹ ਹੁਕਮ ਜਾਰੀ ਕੀਤਾ ਗਿਆ ਹੈ। ਇਹ ਹੁਕਮ 13 ਦਸੰਬਰ, 2025 ਤੱਕ ਲਾਗੂ ਰਹੇਗਾ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।