ਪੜਚੋਲ ਕਰੋ

Punjab News: ਉਜ ਡੈਮ ਤੋਂ ਰਾਵੀ 'ਚ ਛੱਡਿਆ ਪਾਣੀ ਮਾਝੇ 'ਚ ਮਚਾਵੇਗਾ ਤਬਾਹੀ, ਪ੍ਰਸ਼ਾਸਨ ਨੇ 3 ਜ਼ਿਲ੍ਹਿਆਂ 'ਚ ਅਲਰਟ ਕੀਤਾ ਜਾਰੀ

ਜ਼ਿਲ੍ਹਾ ਪ੍ਰਸ਼ਾਸਨ ਨੇ ਮਾਝੇ ਦੇ 3 ਜ਼ਿਲਿਆਂ 'ਚ ਅਲਰਟ ਜਾਰੀ ਕਰ ਦਿੱਤਾ ਹੈ। ਨੀਵੇਂ ਇਲਾਕਿਆਂ ਦੇ ਲੋਕਾਂ ਨੂੰ ਵੀ ਸੁਰੱਖਿਅਤ ਥਾਵਾਂ 'ਤੇ ਜਾਣ ਲਈ ਕਿਹਾ ਗਿਆ ਹੈ।

Punjab Floods: ਜੰਮੂ-ਕਸ਼ਮੀਰ ਦੇ ਉਜ ਡੈਮ ਤੋਂ ਰਾਵੀ ਵਿੱਚ ਛੱਡਿਆ ਗਿਆ 2.50 ਲੱਖ ਕਿਊਸਿਕ ਪਾਣੀ ਅੱਜ ਮਾਝੇ ਵਿੱਚ ਤਬਾਹੀ ਮਚਾ ਦੇਵੇਗਾ। ਪਠਾਨਕੋਟ, ਗੁਰਦਾਸਪੁਰ ਅਤੇ ਅੰਮ੍ਰਿਤਸਰ ਤੋਂ ਇਲਾਵਾ ਪਾਕਿਸਤਾਨ ਦੇ ਪੰਜਾਬ 'ਚ ਵੀ ਇਸ ਦਾ ਅਸਰ ਪਵੇਗਾ। ਜਿਸ ਕਰਕੇ ਜ਼ਿਲ੍ਹਾ ਪ੍ਰਸ਼ਾਸਨ ਨੇ ਮਾਝੇ ਦੇ 3 ਜ਼ਿਲਿਆਂ 'ਚ ਅਲਰਟ ਜਾਰੀ ਕਰ ਦਿੱਤਾ ਹੈ। ਨੀਵੇਂ ਇਲਾਕਿਆਂ ਦੇ ਲੋਕਾਂ ਨੂੰ ਵੀ ਸੁਰੱਖਿਅਤ ਥਾਵਾਂ 'ਤੇ ਜਾਣ ਲਈ ਕਿਹਾ ਗਿਆ ਹੈ।

ਅੰਮ੍ਰਿਤਸਰ ਜ਼ਿਲ੍ਹਾ ਪ੍ਰਸ਼ਾਸਨ ਦੇਰ ਰਾਤ ਤੱਕ ਰਾਵੀ ਦੇ ਆਲੇ-ਦੁਆਲੇ ਲਾਮਬੰਦ ਰਿਹਾ। ਮੰਤਰੀ ਕੁਲਦੀਪ ਧਾਰੀਵਾਲ, ਡੀਸੀ ਅੰਮ੍ਰਿਤਸਰ ਅਮਿਤ ਤਲਵਾੜ ਅਤੇ ਗੁਰਦਾਸਪੁਰ ਦੇ ਡੀਸੀ ਹਿਮਾਂਸ਼ੂ ਅਗਰਵਾਲ ਅਤੇ ਫੌਜ ਦੇ ਜਵਾਨਾਂ ਨੇ ਖਤਰੇ ਤੋਂ ਪਹਿਲਾਂ ਰਾਵੀ ਦੇ ਆਲੇ-ਦੁਆਲੇ ਦੇ ਇਲਾਕਿਆਂ ਦਾ ਦੌਰਾ ਕਰਕੇ ਪੁਖਤਾ ਪ੍ਰਬੰਧ ਕੀਤੇ ਹਨ। ਤਰਨਤਾਰਨ 'ਚ ਬਿਆਸ 'ਤੇ ਧੁੱਸੀ ਬੰਨ੍ਹ ਇਕ ਵਾਰ ਫਿਰ ਟੁੱਟਣ ਕਾਰਨ ਹਜ਼ਾਰਾਂ ਏਕੜ ਖੜ੍ਹੀ ਫਸਲ ਡੁੱਬ ਗਈ।

ਸਕੂਲਾਂ ਵਿੱਚ ਛੁੱਟੀ ਦਾ ਐਲਾਨ

ਦੂਜੇ ਪਾਸੇ ਰਾਵੀ ਦਰਿਆ ਵਿੱਚ ਪਾਣੀ ਦਾ ਪੱਧਰ ਵਧਣ ਕਾਰਨ ਗੁਰਦਾਸਪੁਰ ਦੇ ਪਿੰਡ ਮਕੋੜਾ ਪੱਤਣ ਦੇ ਆਸ-ਪਾਸ ਦੇ 7 ਪਿੰਡਾਂ ਦਾ ਦੇਸ਼ ਨਾਲੋਂ ਸੰਪਰਕ ਟੁੱਟ ਗਿਆ ਹੈ। ਪਾਣੀ ਦਾ ਪੱਧਰ ਵਧਣ ਕਾਰਨ ਇਨ੍ਹਾਂ ਇਲਾਕਿਆਂ 'ਚ ਕਿਸ਼ਤੀਆਂ ਚਲਾਉਣ 'ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਡੀਸੀ ਗੁਰਦਾਸਪੁਰ ਨੇ ਵੀ ਇਨ੍ਹਾਂ ਇਲਾਕਿਆਂ ਦੇ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਕਰ ਦਿੱਤਾ ਹੈ।

ਘੱਗਰ ਵਿੱਚ ਬੁੱਧਵਾਰ ਰਾਤ ਨੂੰ ਪਿਆ ਨਵਾਂ ਪਾੜ 

ਘੱਗਰ ਵਿੱਚ ਬੁੱਧਵਾਰ ਰਾਤ ਨੂੰ ਨਵਾਂ ਪਾੜ ਪੈਣ ਕਾਰਨ ਮਾਲਵੇ ਦੇ ਕੁਝ ਹੋਰ ਪਿੰਡ ਵੀ ਹੜ੍ਹ ਦੀ ਲਪੇਟ ਵਿੱਚ ਆ ਗਏ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਮਾਲਵੇ ਦੇ ਸਰਦੂਲਗੜ੍ਹ ਤੋਂ ਪਹਿਲਾਂ ਰਾਤ ਕਰੀਬ 11 ਵਜੇ ਭੱਲਣਵਾੜਾ ਇਲਾਕੇ ਦੇ ਘੱਗਰ ਵਿੱਚ ਦਰਾਰ ਪੈ ਗਈ। ਇਹ ਪਾੜ ਭੱਲਣਵਾੜਾ ਦੇ ਸਰਕਾਰੀ ਸਕੂਲ ਨੇੜੇ ਆ ਗਿਆ, ਜਿਸ ਤੋਂ ਬਾਅਦ ਪਾਣੀ ਤੇਜ਼ੀ ਨਾਲ ਆਸ-ਪਾਸ ਦੇ ਪਿੰਡਾਂ ਵਿੱਚ ਵੜਨਾ ਸ਼ੁਰੂ ਹੋ ਗਿਆ।

ਬਿਆਸ ਦਰਿਆ ਦੇ ਪਾਣੀ ਦਾ ਪੱਧਰ ਵਧਣਾ ਸ਼ੁਰੂ

ਪੰਜਾਬ ਵਿੱਚ ਵੀ ਬਿਆਸ ਦਰਿਆ ਦੇ ਪਾਣੀ ਦਾ ਪੱਧਰ ਵਧਣਾ ਸ਼ੁਰੂ ਹੋ ਗਿਆ ਹੈ। ਗੁਰਦਾਸਪੁਰ, ਅੰਮ੍ਰਿਤਸਰ ਅਤੇ ਤਰਨਤਾਰਨ ਜ਼ਿਲ੍ਹਿਆਂ ਦੇ ਪ੍ਰਸ਼ਾਸਨ ਨੇ ਬਿਆਸ ਦੇ ਆਸਪਾਸ ਦੇ ਇਲਾਕਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਹੈ। ਨੀਵੀਆਂ ਥਾਵਾਂ 'ਤੇ ਰਹਿਣ ਵਾਲੇ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਜਾਣ ਲਈ ਕਿਹਾ ਗਿਆ ਹੈ। ਇਸ ਸਮੇਂ ਬਿਆਸ ਵਿੱਚ ਕਰੀਬ 70 ਹਜ਼ਾਰ ਕਿਊਸਿਕ ਪਾਣੀ ਵਹਿ ਰਿਹਾ ਹੈ, ਜਿਸ ਨੇ ਯੈਲੋ ਅਲਰਟ ਨੂੰ ਛੂਹ ਲਿਆ ਹੈ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਆਸਪਾਸ ਦੇ ਸਕੂਲਾਂ ਵਿੱਚ ਕੈਂਪ ਲਾਏ ਗਏ ਹਨ ਅਤੇ ਨੀਵੇਂ ਇਲਾਕਿਆਂ ਦੇ ਲੋਕਾਂ ਨੂੰ ਉੱਥੇ ਹੀ ਰਹਿਣ ਲਈ ਕਿਹਾ ਗਿਆ ਹੈ।

ਮੌਸਮ ਵਿਭਾਗ ਨੇ ਵੀ ਯੈਲੋ ਅਲਰਟ ਜਾਰੀ

ਦੂਜੇ ਪਾਸੇ ਪੰਜਾਬ ਦੇ ਦਰਿਆਵਾਂ ਤੋਂ ਇਲਾਵਾ ਮੌਸਮ ਵਿਭਾਗ ਨੇ ਵੀ ਯੈਲੋ ਅਲਰਟ ਜਾਰੀ ਕੀਤਾ ਹੈ। ਪੂਰੇ ਪੰਜਾਬ ਵਿੱਚ ਇਹ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਪੰਜਾਬ ਦੇ ਵੱਖ-ਵੱਖ ਇਲਾਕਿਆਂ 'ਚ ਰੁਕ-ਰੁਕ ਕੇ ਮੀਂਹ ਪਵੇਗਾ। ਜੇਕਰ ਬਾਰਸ਼ ਆਮ ਨਾਲੋਂ ਵੱਧ ਹੁੰਦੀ ਹੈ ਤਾਂ ਪੰਜਾਬ ਵਿੱਚ ਚੱਲ ਰਹੇ ਰਾਹਤ ਕਾਰਜ ਪ੍ਰਭਾਵਿਤ ਹੋਣਗੇ। ਲੋਕਾਂ ਦੀਆਂ ਮੁਸ਼ਕਿਲਾਂ ਹੋਰ ਵਧ ਸਕਦੀਆਂ ਹਨ।

ਟਾਪ ਹੈਡਲਾਈਨ

SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 
SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
Embed widget