Punjab News: ਭਲਾ ਬਾਦਲ ਨੇ ਕਦੋਂ ਕੱਟ ਲਈ 16 ਸਾਲ ਦੀ ਜੇਲ੍ਹ? ਅੰਮ੍ਰਿਤਪਾਲ ਸਿੰਘ ਦੇ ਪਿਤਾ ਨੇ ਕੀਤੇ ਵੱਡੇ ਖੁਲਾਸੇ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਉਪਰ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੇ ਵੱਡੇ ਇਲਜਾਮ ਲਾਏ ਹਨ। ਉਨ੍ਹਾਂ ਨੇ ਕਿਹਾ ਹੈ ਕਿ ਸੁਖਬੀਰ ਬਾਦਲ ਝੂਠ ਬੋਲ ਰਹੇ ਹਨ ਕਿ ਪ੍ਰਕਾਸ਼ ਸਿੰਘ ਬਾਦਲ ਨੇ 16 ਸਾਲ ਜੇਲ੍ਹ ਕੱਟੀ
Punjab News: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਉਪਰ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੇ ਵੱਡੇ ਇਲਜਾਮ ਲਾਏ ਹਨ। ਉਨ੍ਹਾਂ ਨੇ ਕਿਹਾ ਹੈ ਕਿ ਸੁਖਬੀਰ ਬਾਦਲ ਝੂਠ ਬੋਲ ਰਹੇ ਹਨ ਕਿ ਪ੍ਰਕਾਸ਼ ਸਿੰਘ ਬਾਦਲ ਨੇ 16 ਸਾਲ ਜੇਲ੍ਹ ਕੱਟੀ ਸੀ। ਤਰਸੇਮ ਸਿੰਘ ਨੇ ਕਿਹਾ ਕਿ ਸਾਡੀ ਪਾਰਟੀ ਦੀ ਸਿਆਸੀ ਕਾਨਫਰੰਸ ਵਿੱਚ ਲੋਕ ਨਾ ਆਉਣ, ਹੁਣ ਇਸ ਨੂੰ ਲੈ ਕੇ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।
ਦਰਅਸਲ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਅੱਜ ਸ੍ਰੀ ਮੁਕਤਸਰ ਸਾਹਿਬ ਪਹੁੰਚੇ ਸੀ। ਮੇਲਾ ਮਾਘੀ ਦੀ ਸਿਆਸੀ ਕਾਨਫਰੰਸ ਨੂੰ ਲੈ ਕੇ ਉਨ੍ਹਾਂ ਨੇ ਕਿਹਾ ਕਿ ਸਾਡੀ ਪਾਰਟੀ ਦੀ ਸਿਆਸੀ ਕਾਨਫਰੰਸ ਵਿੱਚ ਲੋਕ ਨਾ ਪਹੁੰਚ ਸਕਣ, ਇਸ ਲਈ ਬਹੁਤ ਸਾਰੀਆਂ ਸ਼ਕਤੀਆਂ ਯਤਨ ਕਰ ਰਹੀਆਂ ਹਨ। ਉਨ੍ਹਾਂ ਨੇ ਕਿਹਾ ਕਿ ਪਾਰਟੀ ਦਾ ਗਠਨ ਕਰਨ ਲਈ 14 ਤਾਰੀਖ ਨੂੰ ਕਮੇਟੀ ਬਣਾ ਕੇ ਸਿਆਸੀ ਪਾਰਟੀ ਦਾ ਆਗਾਜ ਕਰ ਦਿਆਂਗੇ।
ਉਨ੍ਹਾਂ ਨੇ ਕਿਹਾ ਕਿ ਪਾਰਟੀ ਨੂੰ ਰੂਪ-ਰੇਖਾ ਦੇਣ ਲਈ ਕਮੇਟੀ ਬਣਾਈ ਜਾਏਗੀ। ਪੰਜ ਮੈਂਬਰੀ ਕਮੇਟੀ ਬਣਾ ਰਹੇ ਹਾਂ। ਉਨ੍ਹਾਂ ਦੀ ਦੇਖ ਰੇਖ ਵਿੱਚ ਹੀ ਸਾਡੀ ਪਾਰਟੀ ਕੰਮ ਕਰੇਗੀ। ਉਨ੍ਹਾਂ ਨੇ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਨੇ 16 ਸਾਲ ਜੇਲ੍ਹ ਕਟੀ ਹੈ, ਇਹ ਝੂਠ ਬੋਲਿਆ ਜਾ ਰਿਹਾ ਹੈ। ਬਾਦਲ ਸਾਹਿਬ ਨੇ ਕੋਈ 16 ਸਾਲ ਜੇਲ੍ਹ ਨਹੀਂ ਕੱਟੀ। ਉਨ੍ਹਾਂ ਨੇ ਕਿਹਾ ਕਿ ਸੁਖਬੀਰ ਬਾਦਲ ਜੋ ਹੁਣ ਪਾਰਟੀ ਚਲਾ ਰਿਹਾ, ਉਹ ਦੱਸੇ ਉਸ ਨੇ ਕਿੰਨੇ ਸਾਲ ਜੇਲ੍ਹ ਕੱਟੀ ਹੈ।
ਤਰਸੇਮ ਸਿੰਘ ਨੇ ਕਿਹਾ ਕਿ ਇਹ ਤਾਂ ਚਾਹੁੰਦੇ ਹਨ ਕਿ ਲੋਕ ਜੇਲ੍ਹਾਂ ਵਿੱਚ ਰਹਿਣ ਤੇ ਇਹ ਰਾਜ ਕਰਦੇ ਰਹਿਣ। ਇਹ ਤਾਂ ਸ੍ਰੀ ਅਕਾਲ ਤਖਤ ਤੋਂ ਵੀ ਭਗੌੜੇ ਹੋ ਗਏ ਹਨ ਤੇ ਸ੍ਰੀ ਅਕਾਲ ਤਖਤ ਸਾਹਿਬ ਨੂੰ ਚੈਂਲੰਜ ਕਰ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਬਾਦਲ ਪਰਿਵਾਰ ਨੇ ਪੰਥ ਨੂੰ ਸਾਲ 2007 ਤੋਂ ਲੈ ਕੇ 2017 ਤੱਕ ਵੱਡੀ ਢਾਹ ਲਾਈ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।