Punjab News : ਪੰਥ ਦਾ ਅਸਲ ਗੱਦਾਰ ਕੌਣ ? ਸੁਖਬੀਰ ਬਾਦਲ ਸਵੀਕਾਰ ਕਰਨਗੇ ਦਾਦੂਵਾਲ ਦੀ ਖੁੱਲ੍ਹੀ ਚੁਣੌਤੀ ?
ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਲਜੀਤ ਸਿੰਘ ਦਾਦੂਵਾਲ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਖੁੱਲ੍ਹੀ ਬਹਿਸ ਦੀ ਚੁਣੌਤੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਬੀਜੇਪੀ ਨਾਲ ਭਾਈਵਾਲੀ ਕਰਕੇ ਵਜ਼ੀਰੀਆਂ
Punjab News : ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਲਜੀਤ ਸਿੰਘ ਦਾਦੂਵਾਲ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਖੁੱਲ੍ਹੀ ਬਹਿਸ ਦੀ ਚੁਣੌਤੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਬੀਜੇਪੀ ਨਾਲ ਭਾਈਵਾਲੀ ਕਰਕੇ ਵਜ਼ੀਰੀਆਂ ਹਾਸਲ ਕਰਨ ਵਾਲੇ ਸੁਖਬੀਰ ਬਾਦਲ ਉਨ੍ਹਾਂ ’ਤੇ ਪੰਥ ਦਾ ਗੱਦਾਰ ਹੋਣ ਦਾ ਦੋਸ਼ ਲਾ ਰਹੇ ਹਨ ਜਦਕਿ ਪੰਥ ਤੇ ਪੰਜਾਬ ਵਿਰੋਧੀ ਗਤੀਵਿਧੀਆਂ ਵਿੱਚ ਉਹ ਖੁਦ ਸ਼ਾਮਲ ਰਹੇ ਹਨ।
ਦੱਸ ਦਈਏ ਕਿ ਦਾਦੂਵਾਲ ਵੱਲੋਂ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨਾਲ ਮੁਲਾਕਾਤ ਕਰਨ ਤੋਂ ਬਾਅਦ ਵਿਵਾਦ ਖੜ੍ਹਾ ਹੋ ਗਿਆ ਹੈ। ਇਸ ਮਗਰੋਂ ਹੀ ਦਾਦੂਵਾਲ ਨੇ ਸ਼ਨੀਵਾਰ ਨੂੰ ਚੰਡੀਗੜ੍ਹ ਵਿੱਚ ਪ੍ਰੈੱਸ ਕਾਨਫਰੰਸ ਕਰਕੇ ਸੁਖਬੀਰ ਬਾਦਲ ਨੂੰ ਖੁੱਲ੍ਹੀ ਬਹਿਸ ਦੀ ਚੁਣੌਤੀ ਦਿੱਤੀ ਹੈ। ਦਾਦੂਵਾਲ ਨੇ ਕਿਹਾ ਕਿ ਉਹ ਸਿੱਖ ਪੰਥ ਦੇ ਮਸਲਿਆਂ ਨੂੰ ਹੱਲ ਕਰਨ ਲਈ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨਾਲ ਮੁਲਾਕਾਤ ਕਰਨ ਗਏ ਸਨ, ਪਰ ਸ਼੍ਰੋਮਣੀ ਅਕਾਲੀ ਦਲ ਨੇ ਲੰਬਾ ਸਮਾਂ ਭਾਜਪਾ ਨਾਲ ਭਾਈਵਾਲ ਰਹਿ ਕੇ ਸਿਰਫ਼ ਸੱਤਾ ਦਾ ਆਨੰਦ ਮਾਣਿਆ ਹੈ।
ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਵੱਲੋਂ ਨਵੰਬਰ 2015 ’ਚ ਚੰਡੀਗੜ੍ਹ ’ਚ ਇਕ ਘੰਟਾ ਮੀਟਿੰਗ ਕਰਕੇ ਉਨ੍ਹਾਂ ਨੂੰ ਸਰਬੱਤ ਖਾਲਸਾ ਸਮਾਗਮ ਵਿੱਚ ਸ਼ਾਮਲ ਹੋਣ ਤੋਂ ਰੋਕਿਆ ਗਿਆ ਤੇ ਸਿੱਖ ਮਸਲਿਆਂ ਨੂੰ ਛੱਡਣ ਬਾਰੇ ਜ਼ੋਰ ਦਿੱਤਾ। ਸੁਖਬੀਰ ਬਾਦਲ ਨੇ ਉਨ੍ਹਾਂ ਨੂੰ ਸ੍ਰੀ ਅਕਾਲ ਤਖਤ ਸਾਹਿਬ ਦਾ ਜਥੇਦਾਰ ਲਾਉਣ ਤੱਕ ਦੀ ਪੇਸ਼ਕਸ਼ ਕੀਤੀ ਸੀ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਸਿੱਖਾਂ ਦੇ ਕਈ ਕੰਮ ਹੋਏ ਤੇ ਉਨ੍ਹਾਂ ਨੇ ਰਹਿੰਦੇ ਕੰਮਾਂ ਨੂੰ ਜਲਦ ਪੂਰਾ ਕਰਨ ਦੀ ਮੰਗ ਕੀਤੀ ਹੈ।
ਉਨ੍ਹਾਂ ਕਿਹਾ ਕਿ ਜੇਕਰ ਬਿਲਕੀਸ ਬਾਨੋ ਜਬਰ-ਜਨਾਹ ਕੇਸ ਤੇ ਰਾਜੀਵ ਗਾਂਧੀ ਕਤਲ ਕੇਸ ਦੇ ਦੋਸ਼ੀਆਂ ਨੂੰ ਰਿਹਾਅ ਕੀਤਾ ਜਾ ਸਕਦਾ ਹੈ ਤਾਂ ਬੰਦੀ ਸਿੰਘਾਂ ਨੂੰ ਵੀ ਰਿਹਾਅ ਕਰਨਾ ਚਾਹੀਦਾ ਹੈ। ਸਾਹਿਬਜ਼ਾਦਿਆਂ ਦੇ ਨਾਂ ਅੱਗਿਓਂ ‘ਵੀਰ’ ਸ਼ਬਦ ਹਟਾਉਣ ਦੇ ਵਿਰੋਧ ਬਾਰੇ ਦਾਦੂਵਾਲ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਇੱਕ ਸ਼ਬਦ ਪਿੱਛੇ ਕੋਈ ਵਿਵਾਦ ਖੜ੍ਹਾ ਨਾ ਕਰਦੇ ਹੋਏ ਇਸ ਨੂੰ ਹਟਾ ਦੇਣਾ ਚਾਹੀਦਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।