Punjab News: ਪੰਜਾਬ ਸਰਕਾਰ ਪਲੇਅ-ਵੇਅ ਸਕੂਲਾਂ ਨੂੰ ਲੈ ਸਖ਼ਤੀ ਦਿਖਾ ਰਹੀ ਹੈ। ਦਰਅਸਲ, ਕਪੂਰਥਲਾ ਵਿੱਚ ਪ੍ਰੀ-ਨਰਸਰੀ ਅਤੇ ਪਲੇਅ-ਵੇਅ ਸਕੂਲ ਬੰਦ ਹੋਣ ਦੀ ਜਾਣਕਾਰੀ ਮਿਲੀ ਹੈ। ਜਾਣਕਾਰੀ ਅਨੁਸਾਰ ਕਪੂਰਥਲਾ ਵਿੱਚ ਬਿਨਾਂ ਰਜਿਸਟ੍ਰੇਸ਼ਨ ਦੇ ਚੱਲ ਰਹੇ ਪ੍ਰੀ-ਨਰਸਰੀ ਅਤੇ ਪਲੇਅ-ਵੇਅ ਸਕੂਲਾਂ ਲਈ ਰਜਿਸਟ੍ਰੇਸ਼ਨ ਲਾਜ਼ਮੀ ਕਰ ਦਿੱਤੀ ਗਈ ਹੈ। ਕਪੂਰਥਲਾ ਦੇ ਡੀਸੀ ਨੇ ਪਲੇਅ-ਵੇਅ ਸਕੂਲਾਂ ਸਬੰਧੀ ਸਖ਼ਤ ਹੁਕਮ ਜਾਰੀ ਕੀਤੇ ਹਨ। ਡੀਸੀ ਅਮਿਤ ਕੁਮਾਰ ਪੰਚਾਲ ਨੇ ਸਖ਼ਤ ਹੁਕਮ ਜਾਰੀ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਦੇ ਸਾਰੇ ਪ੍ਰੀ-ਨਰਸਰੀ ਅਤੇ ਪਲੇਅ-ਵੇਅ ਸਕੂਲਾਂ ਨੂੰ ਰਜਿਸਟਰਡ ਕਰਵਾਉਣਾ ਬਹੁਤ ਜ਼ਰੂਰੀ ਹੈ।

ਡੀਸੀ ਨੇ ਸਖ਼ਤ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਰਜਿਸਟ੍ਰੇਸ਼ਨ ਤੋਂ ਬਿਨਾਂ ਸਾਰੇ ਪਲੇਅ-ਵੇਅ ਸਕੂਲ ਬੰਦ ਕਰ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਰਜਿਸਟ੍ਰੇਸ਼ਨ ਜਲਦੀ ਤੋਂ ਜਲਦੀ ਕਰਵਾਉਣ ਲਈ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਦੇ ਦਫ਼ਤਰ ਜਾਂ ਸਕੂਲ ਪ੍ਰਬੰਧਕ ਰਜਿਸਟ੍ਰੇਸ਼ਨ ਲਈ ਟੋਲ ਫ੍ਰੀ ਨੰਬਰ 01822-450187 'ਤੇ ਸੰਪਰਕ ਕਰ ਸਕਦੇ ਹਨ। ਪ੍ਰਸ਼ਾਸਨ ਨੇ ਬੱਚਿਆਂ ਦੀ ਸੁਰੱਖਿਆ ਅਤੇ ਗੁਣਵੱਤਾ ਵਾਲੀ ਸਿੱਖਿਆ ਲਈ ਉਪਰੋਕਤ ਕਦਮ ਚੁੱਕਿਆ ਹੈ।

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ ਪਲੇਅ-ਵੇਅ ਸਕੂਲਾਂ ਲਈ ਕਈ ਹੁਕਮ ਜਾਰੀ ਕੀਤੇ ਗਏ ਸੀ। ਜਿਸ ਵਿੱਚ ਬੱਚਿਆਂ ਨੂੰ ਧਿਆਨ ਵਿੱਚ ਰੱਖਦੇ ਹੋਏ ਕਈ ਨਿਯਮ ਬਣਾਏ ਗਏ।

Read MOre: CEIR Portal: ਹੁਣ ਪੰਜਾਬ ਪੁਲਿਸ ਲੱਭ ਕੇ ਦੇਵੇਗੀ ਤੁਹਾਡੇ ਗੁਆਚੇ ਮੋਬਾਈਲ ਫੋਨ! ਘਰ ਬੈਠੇ CEIR Portal 'ਤੇ ਕਰੋ ਸ਼ਿਕਾਇਤ

Read MOre: School Holidays: ਬੱਚਿਆਂ ਦੀ ਲੱਗੀ ਮੌਜ਼! ਛੁੱਟੀਆਂ 'ਚ ਹੋਇਆ ਵਾਧਾ, ਹੁਣ ਇਸ ਦਿਨ ਖੁੱਲ੍ਹਣਗੇ ਸਕੂਲ, ਪੜ੍ਹੋ ਖਬਰ...

 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।