Punjab News: ਪੰਜਾਬ ਦੇ ਸਕੂਲਾਂ ਵਿੱਚ ਇਸ ਸਮੇਂ ਸਰਦੀਆਂ ਦੀਆਂ ਛੁੱਟੀਆਂ ਚੱਲ ਰਹੀਆਂ ਹਨ। ਇਸ ਵਿਚਾਲੇ ਲਗਾਤਾਰ ਇਨ੍ਹਾਂ ਛੁੱਟੀਆਂ ਵਿੱਚ ਵਾਧੇ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ। ਇਸ ਸਮੇਂ ਸੂਬੇ 'ਚ ਕੜਾਕੇ ਦੀ ਠੰਡ ਜਾਰੀ ਹੈ। ਇਸ ਦੌਰਾਨ ਹੁਣ ਸਭ ਦੀਆਂ ਨਜ਼ਰਾਂ ਸਿੱਖਿਆ ਵਿਭਾਗ ਦੇ ਫੈਸਲੇ 'ਤੇ ਟਿਕੀਆਂ ਹੋਈਆਂ ਹਨ ਕਿ ਸਕੂਲਾਂ ਦੀਆਂ ਛੁੱਟੀਆਂ ਵਧਾਈਆਂ ਜਾਂਦੀਆਂ ਹਨ ਜਾਂ ਸਮਾਂ ਬਦਲਿਆ ਜਾਂਦਾ ਹੈ। ਅਧਿਆਪਕਾਂ ਵੱਲੋਂ ਸਕੂਲਾਂ ਦਾ ਸਮਾਂ ਸਵੇਰੇ 10 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਵਧਾਉਣ ਦੀ ਮੰਗ ਕੀਤੀ ਜਾ ਰਹੀ ਹੈ।


ਲੈਕਚਰਾਰ ਕਾਡਰ ਯੂਨੀਅਨ ਪੰਜਾਬ ਦੇ ਸੂਬਾ ਵਿੱਤ ਸਕੱਤਰ ਅਤੇ ਜ਼ਿਲ੍ਹਾ ਲੁਧਿਆਣਾ ਦੇ ਪ੍ਰਧਾਨ ਧਰਮਜੀਤ ਸਿੰਘ ਢਿੱਲੋਂ ਨੇ ਸੂਬੇ ਵਿੱਚ ਵੱਧ ਰਹੀ ਠੰਢ ਅਤੇ ਧੁੰਦ ਕਾਰਨ ਸਕੂਲਾਂ ਦੇ ਸਮੇਂ ਵਿੱਚ ਤਬਦੀਲੀ ਦੀ ਮੰਗ ਕਰਦਿਆਂ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਨੂੰ ਅਪੀਲ ਕੀਤੀ ਹੈ ਕਿ ਸਕੂਲਾਂ ਦਾ ਸਮਾਂ ਬਦਲਿਆ ਜਾਵੇ ਸਵੇਰੇ 10 ਵਜੇ ਤੋਂ ਦੁਪਹਿਰ 3 ਵਜੇ ਤੱਕ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਕੋਲ ਠੰਢ ਤੋਂ ਬਚਾਅ ਲਈ ਪੁਖਤਾ ਪ੍ਰਬੰਧ ਨਹੀਂ ਹਨ। ਯੂਨੀਅਨ ਆਗੂਆਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਇਸ ਸਬੰਧੀ ਜਲਦੀ ਫੈਸਲਾ ਲੈਣ ਦੀ ਅਪੀਲ ਕੀਤੀ ਹੈ।


ਜੇਕਰ ਮੌਸਮ ਦੀ ਗੱਲ ਕੀਤੀ ਜਾਵੇ ਤਾਂ ਪੰਜਾਬ ਦੇ ਆਲੇ-ਦੁਆਲੇ ਚੱਕਰਵਾਤੀ ਤੂਫ਼ਾਨ ਦੇ ਚਲਦੇ ਸੂਬੇ ‘ਚ ਧੁੰਦ ਅਤੇ ਸੀਤ ਲਹਿਰ ਨੂੰ ਲੈ ਕੇ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਜਿਸ ਕਾਰਨ ਵਿਜ਼ੀਬਿਲਟੀ ਜ਼ੀਰੋ ਤੱਕ ਪਹੁੰਚ ਸਕਦੀ ਹੈ। ਪਹਾੜਾਂ ‘ਤੇ ਬਰਫ਼ਬਾਰੀ ਜਾਰੀ ਹੈ। ਜਿਸ ਕਾਰਨ ਵੀ ਪੰਜਾਬ ਅਤੇ ਚੰਡੀਗੜ੍ਹ ਵਿਚ ਠੰਢ ਦਾ ਅਸਰ ਦੇਖਣ ਨੂੰ ਮਿਲੇਗਾ। ਇਸ ਦੇ ਨਾਲ ਹੀ ਤਾਪਮਾਨ ਵਿਚ ਗਿਰਾਵਟ ਦਰਜ ਕੀਤੀ ਜਾਵੇਗੀ।





Read More: Punjab News: ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਤੋਂ ਬਾਅਦ ਆਈ ਅਹਿਮ ਖਬਰ, ਸਰਕਾਰ ਨੇ ਅਚਾਨਕ ਲਿਆ ਨਵਾਂ ਫੈਸਲਾ

 
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।