Punjab News : ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਟਿੱਪਣੀ ਕਰਦਿਆਂ ਕਿਹਾ ਕਿ ਪੰਜਾਬ ਦੇ ਇਤਿਹਾਸ ਵਿੱਚ ਕਿਸੇ ਵੀ ਸੱਤਾਧਾਰੀ ਸਿਆਸੀ ਪਾਰਟੀ ਨੇ ਸਮੇਂ ਤੋਂ ਪਹਿਲਾਂ ਲੋਕਾਂ ਦਾ ਭਰੋਸਾ ਇਸ ਤਰ੍ਹਾਂ ਨਹੀਂ ਗੁਆਇਆ ਜਿਵੇਂ ‘ਆਪ’ ਨੇ ਗੁਆਇਆ। ਬਾਜਵਾ ਨੇ ਕਿਹਾ ਕਿ ਸਰਕਾਰ ਬਣਨ ਦੇ ਨੌਂ ਮਹੀਨਿਆਂ ਦੇ ਅੰਦਰ ਹੀ ਲੋਕਾਂ ਦਾ ਭਰੋਸਾ ‘ਆਪ’ ਸਰਕਾਰ ਤੋਂ ਉਠ ਗਿਆ ਹੈ।
ਇਸ ਮੌਕੇ ਜਾਣਕਾਰੀ ਦਿੰਦਿਆ ਵਿਰੋਧੀ ਧਿਰ ਦੇ ਆਗੂ ਨੇ ਕਿਹਾ ਕਿ ਮੁੱਖ ਮੰਤਰੀ ਮਾਨ ਵੱਲੋਂ ਮੂੰਗੀ ਦਾਲ ’ਤੇ ਘੱਟੋ-ਘੱਟ ਸਮਰਥਨ ਮੁੱਲ ਦੇਣ ਦੇ ਦਿੱਤੇ ਭਰੋਸੇ ਤੋਂ ਬਾਅਦ ਕਿਸਾਨਾਂ ਨੇ ਸੈਂਕੜੇ ਏਕੜ ਜ਼ਮੀਨ ਮੂੰਗੀ ਦੀ ਕਾਸ਼ਤ ਹੇਠ ਲਿਆਂਦੀ ਪਰ ਕੁੱਲ ਉਪਜ ਦਾ ਸਿਰਫ਼ 10 ਫ਼ੀਸਦੀ ਹੀ ਘੱਟੋ-ਘੱਟ ਸਮਰਥਨ ਮੁੱਲ ’ਤੇ ਖ਼ਰੀਦਿਆ ਗਿਆ। ਪ੍ਰਤਾਪ ਸਿੰਘ ਬਾਜਵਾ ਨੇ ਸ਼ਰਾਬ ਦੀ ਡਿਸਟਿਲਰੀ ਦੇ ਬਾਹਰ ਸ਼ਾਂਤਮਈ ਪ੍ਰਦਰਸ਼ਨਕਾਰੀਆਂ ’ਤੇ ਪੁਲਿਸ ਦੀ ਬੇਰਹਿਮੀ ਨਾਲ ਕਾਰਵਾਈ ਦੀ ਸਖ਼ਤ ਨਿੰਦਾ ਕੀਤੀ ਹੈ।
ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰ ਰਹੇ ਲੋਕਾਂ ਨੂੰ ਫ਼ੈਕਟਰੀ ਦੇ ਬਾਹਰੋਂ ਜਬਰਦਸਤੀ ਹਟਾਉਣਾ ਇਹ ਦਰਸਾਉਂਦਾ ਹੈ ਕਿ ਅਜਿਹੇ ਪ੍ਰਦਰਸ਼ਨਾਂ ਨੂੰ ਸੰਭਾਲਣ ਵਿੱਚ ਸੀਐਮ ਭਗਵੰਤ ਮਾਨ ਪੂਰੀ ਤਰ੍ਹਾਂ ਨਾਲ ਨਾਕਾਮਯਾਬ ਰਹੇ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।