ਪੜਚੋਲ ਕਰੋ

ਨਿਹੰਗ ਸਿੰਘਾਂ ਵੱਲੋਂ ਨੌਜਵਾਨ ਦਾ ਕੁੱਟ-ਕੁੱਟ ਕੇ ਕਤਲ, 9 ਨਿਹੰਗਾਂ ਖ਼ਿਲਾਫ਼ ਕੇਸ ਦਰਜ

ਸਮਰਾਲਾ: ਨਿਹੰਗ ਸਿੰਘਾਂ ਵੱਲੋਂ ਸੋਮਵਾਰ ਨੂੰ ਕੁੱਟ-ਕੁੱਟ ਕੇ ਨੌਜਵਾਨ ਦੀ ਹੱਤਿਆ ਕਰ ਦਿੱਤੀ ਗਈ। ਇਸ ਘਟਨਾ ਤੋਂ ਬਾਅਦ ਮ੍ਰਿਤਕ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਤੇ ਪਿੰਡ ਵਾਸੀਆਂ ਨੇ ਥਾਣਾ ਸਮਰਾਲਾ ਨੂੰ ਘੇਰ ਲਿਆ

ਸਮਰਾਲਾ: ਨਿਹੰਗ ਸਿੰਘਾਂ ਵੱਲੋਂ ਸੋਮਵਾਰ ਨੂੰ ਕੁੱਟ-ਕੁੱਟ ਕੇ ਨੌਜਵਾਨ ਦੀ ਹੱਤਿਆ ਕਰ ਦਿੱਤੀ ਗਈ। ਇਸ ਘਟਨਾ ਤੋਂ ਬਾਅਦ ਮ੍ਰਿਤਕ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਤੇ ਪਿੰਡ ਵਾਸੀਆਂ ਨੇ ਥਾਣਾ ਸਮਰਾਲਾ ਨੂੰ ਘੇਰ ਲਿਆ ਤੇ ਲੁਧਿਆਣਾ-ਚੰਡੀਗੜ੍ਹ ਹਾਈਵੇਅ ’ਤੇ ਆਵਾਜਾਈ ਠੱਪ ਕਰ ਦਿੱਤੀ। ਇਸ ਮਗਰੋਂ ਪੁਲਿਸ ਨੇ ਕਤਲ ਦੇ ਦੋਸ਼ ਹੇਠ 9 ਨਿਹੰਗ ਸਿੰਘਾਂ ਖ਼ਿਲਾਫ਼ ਕੇਸ ਦਰਜ ਕਰ ਕੇ ਕੁਝ ਨੂੰ ਗ੍ਰਿਫ਼ਤਾਰ ਕੀਤਾ ਹੈ, ਜਦਕਿ ਹੋਰਨਾਂ ਦੀ ਭਾਲ ਕੀਤੀ ਜਾ ਰਹੀ ਹੈ।

ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਦੱਸਿਆ ਹੈ ਕਿ ਪਿੰਡ ਮੰਜਾਲੀ ਕਲਾਂ ਦੀ ਇੱਕ ਲੜਕੀ ਕੁਝ ਦਿਨਾਂ ਤੋਂ ਲਾਪਤਾ ਸੀ ਤੇ ਇਸ ਸਬੰਧੀ ਪੁਲਿਸ ਵੱਲੋਂ ਕੱਲ੍ਹ ਉਨ੍ਹਾਂ ਦੇ ਲੜਕੇ ਅਵਤਾਰ ਸਿੰਘ (22) ਵਾਸੀ ਪਿੰਡ ਕੂਹਲੀ ਕਲਾਂ ਨੂੰ ਸ਼ੱਕ ਦੇ ਆਧਾਰ ’ਤੇ ਸਮਰਾਲਾ ਥਾਣੇ ਬੁਲਾਇਆ ਗਿਆ ਸੀ। ਲੜਕੀ ਦੇ ਪਿੰਡ ਮੰਜਾਲੀ ਕਲਾਂ ਤੋਂ ਕੁਝ ਨਿਹੰਗ ਵੀ ਇੱਥੇ ਆਪਣੇ ਸਾਥੀਆਂ ਨਾਲ ਮੌਜੂਦ ਸਨ।

ਮ੍ਰਿਤਕ ਦੇ ਪਿਤਾ ਨੇ ਦੱਸਿਆ ਕਿ 15-20 ਨਿਹੰਗ ਨੌਜਵਾਨ ਸਮਝੌਤਾ ਕਰਨ ਦੀ ਗੱਲ ਕਹਿ ਕੇ ਉਨ੍ਹਾਂ ਨੂੰ ਆਪਣੇ ਡੇਰੇ ਲੈ ਗਏ ਜਿੱਥੇ ਉਨ੍ਹਾਂ ਅਵਤਾਰ ਸਿੰਘ ਦੀ ਕੁੱਟ-ਮਾਰ ਕੀਤੀ। ਉਸ ਨੇ ਦੋਸ਼ ਲਾਇਆ ਕਿ ਨਿਹੰਗਾਂ ਨੇ ਅਵਤਾਰ ਨੂੰ ਪੁੱਛਗਿੱਛ ਕਰਨ ਲਈ ਜਬਰੀ ਆਪਣੇ ਕੋਲ ਰੱਖ ਲਿਆ ਤੇ ਪਰਿਵਾਰਕ ਮੈਂਬਰਾਂ ਨੂੰ ਵਾਪਸ ਭੇਜ ਦਿੱਤਾ।

ਪਰਿਵਾਰ ਨੂੰ ਇਹ ਖ਼ਬਰ ਮਿਲੀ ਕਿ ਡੇਰੇ ’ਤੇ ਅਵਤਾਰ ਸਿੰਘ ਦੀ ਮੌਤ ਹੋ ਗਈ ਹੈ। ਉਹ ਜਦੋਂ ਡੇਰੇ ’ਤੇ ਪਹੁੰਚੇ ਤਾਂ ਨੌਜਵਾਨ ਦੀ ਲਾਸ਼ ਪਈ ਸੀ, ਜਿਸ ਨਾਲ ਬੁਰੀ ਤਰ੍ਹਾਂ ਕੁੱਟ ਮਾਰ ਕੀਤੀ ਗਈ ਸੀ। ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ’ਤੇ ਪੁਲਿਸ ਨੇ ਨਿਹੰਗ ਸਿੰਘਾਂ ਖ਼ਿਲਾਫ਼ ਕਤਲ ਦੇ ਦੋਸ਼ ਹੇਠ ਕੇਸ ਦਰਜ ਕਰ ਲਿਆ ਹੈ ਤੇ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਹੈ। 

ਟਾਪ ਹੈਡਲਾਈਨ

ਸੁਖਬੀਰ ਬਾਦਲ ਦੀਆਂ ਵਧੀਆਂ ਮੁਸ਼ਕਿਲਾਂ, ਅੱਜ SIT ਸਾਹਮਣੇ ਹੋਣਗੇ ਪੇਸ਼
ਸੁਖਬੀਰ ਬਾਦਲ ਦੀਆਂ ਵਧੀਆਂ ਮੁਸ਼ਕਿਲਾਂ, ਅੱਜ SIT ਸਾਹਮਣੇ ਹੋਣਗੇ ਪੇਸ਼
ਮਨੋਰੰਜਨ ਜਗਤ ਤੋਂ ਵੱਡੀ ਖ਼ਬਰ! ਮਸ਼ਹੂਰ ਪੰਜਾਬੀ ਸਿੰਗਰ ਨੂੰ ਆਇਆ ਹਾਰਟ ਅਟੈਕ; ਵੀਡੀਓ ਸ਼ੇਅਰ ਕਰ ਕੀਤਾ...
ਮਨੋਰੰਜਨ ਜਗਤ ਤੋਂ ਵੱਡੀ ਖ਼ਬਰ! ਮਸ਼ਹੂਰ ਪੰਜਾਬੀ ਸਿੰਗਰ ਨੂੰ ਆਇਆ ਹਾਰਟ ਅਟੈਕ; ਵੀਡੀਓ ਸ਼ੇਅਰ ਕਰ ਕੀਤਾ...
ਜ਼ਖ਼ਮੀ ਕੁੜੀ ਨੂੰ ਦੇਖ ਕੇਂਦਰੀ ਮੰਤਰੀ ਨੇ ਰੋਕਿਆ ਕਾਫਲਾ, ਕਰਵਾਇਆ ਇਲਾਜ ਦਾ ਪ੍ਰਬੰਧ; ਆਪਣੀ ਗੱਡੀ ਤੋਂ ਭੇਜਿਆ ਹਸਪਤਾਲ
ਜ਼ਖ਼ਮੀ ਕੁੜੀ ਨੂੰ ਦੇਖ ਕੇਂਦਰੀ ਮੰਤਰੀ ਨੇ ਰੋਕਿਆ ਕਾਫਲਾ, ਕਰਵਾਇਆ ਇਲਾਜ ਦਾ ਪ੍ਰਬੰਧ; ਆਪਣੀ ਗੱਡੀ ਤੋਂ ਭੇਜਿਆ ਹਸਪਤਾਲ
ਪੰਜਾਬ ਅਤੇ ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਜਲੰਧਰ 'ਚ ਹੋਇਆ ਬੱਦਲ; ਮਿਲੇਗੀ ਕੜਾਕੇ ਦੀ ਗਰਮੀ ਤੋਂ ਰਾਹਤ
ਪੰਜਾਬ ਅਤੇ ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਜਲੰਧਰ 'ਚ ਹੋਇਆ ਬੱਦਲ; ਮਿਲੇਗੀ ਕੜਾਕੇ ਦੀ ਗਰਮੀ ਤੋਂ ਰਾਹਤ

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੇਰੂ 'ਚ ਲੱਗੇ ਭੂਚਾਲ ਦੇ ਝਟਕੇ, 5.5 ਦੀ ਤੀਬਰਤਾ ਨਾਲ ਕੰਬੀ ਧਰਤੀ, 5 ਦੀ ਮੌਤ; ਡਿੱਗੀਆਂ ਕਈ ਇਮਾਰਤਾਂ
ਪੇਰੂ 'ਚ ਲੱਗੇ ਭੂਚਾਲ ਦੇ ਝਟਕੇ, 5.5 ਦੀ ਤੀਬਰਤਾ ਨਾਲ ਕੰਬੀ ਧਰਤੀ, 5 ਦੀ ਮੌਤ; ਡਿੱਗੀਆਂ ਕਈ ਇਮਾਰਤਾਂ
Petrol and Diesel Price: ਗੱਡੀ 'ਚ ਤੇਲ ਪਵਾਉਣ ਵਾਲਿਆਂ ਲਈ ਰਾਹਤ, ਅੱਜ ਕਿੰਨੇ ਦਾ ਮਿਲ ਰਿਹਾ ਪੈਟਰੋਲ-ਡੀਜ਼ਲ? ਜਾਣ ਲਓ ਅੱਜ ਦੇ ਰੇਟ
Petrol and Diesel Price: ਗੱਡੀ 'ਚ ਤੇਲ ਪਵਾਉਣ ਵਾਲਿਆਂ ਲਈ ਰਾਹਤ, ਅੱਜ ਕਿੰਨੇ ਦਾ ਮਿਲ ਰਿਹਾ ਪੈਟਰੋਲ-ਡੀਜ਼ਲ? ਜਾਣ ਲਓ ਅੱਜ ਦੇ ਰੇਟ
ਉੱਤਰਾਖੰਡ 'ਚ ਭਾਰੀ ਮੀਂਹ ਦਾ ਅਲਰਟ, ਬੰਦ ਰਹਿਣਗੇ ਸਕੂਲ ਅਤੇ ਆਂਗਨਬਾੜੀ ਕੇਂਦਰ
ਉੱਤਰਾਖੰਡ 'ਚ ਭਾਰੀ ਮੀਂਹ ਦਾ ਅਲਰਟ, ਬੰਦ ਰਹਿਣਗੇ ਸਕੂਲ ਅਤੇ ਆਂਗਨਬਾੜੀ ਕੇਂਦਰ
ਪੰਜਾਬ 'ਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ, ਕਾਲਜ ਸਣੇ ਦਫਤਰ ਰਹਿਣਗੇ ਬੰਦ
ਪੰਜਾਬ 'ਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ, ਕਾਲਜ ਸਣੇ ਦਫਤਰ ਰਹਿਣਗੇ ਬੰਦ
ਪੰਜਾਬ ਅਤੇ ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਜਲੰਧਰ 'ਚ ਹੋਇਆ ਬੱਦਲ; ਮਿਲੇਗੀ ਕੜਾਕੇ ਦੀ ਗਰਮੀ ਤੋਂ ਰਾਹਤ
ਪੰਜਾਬ ਅਤੇ ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਜਲੰਧਰ 'ਚ ਹੋਇਆ ਬੱਦਲ; ਮਿਲੇਗੀ ਕੜਾਕੇ ਦੀ ਗਰਮੀ ਤੋਂ ਰਾਹਤ
16 ਸਾਲਾਂ ਬਾਅਦ ਸਪੇਨ ਬਣਿਆ ਵਿਸ਼ਵ ਚੈਂਪੀਅਨ, ਫੀਫਾ ਵਿਸ਼ਵ ਕੱਪ ਦੇ ਫਾਈਨਲ ਵਿੱਚ ਅਰਜਨਟੀਨਾ ਨੂੰ 1-0 ਨਾਲ ਹਰਾਇਆ
16 ਸਾਲਾਂ ਬਾਅਦ ਸਪੇਨ ਬਣਿਆ ਵਿਸ਼ਵ ਚੈਂਪੀਅਨ, ਫੀਫਾ ਵਿਸ਼ਵ ਕੱਪ ਦੇ ਫਾਈਨਲ ਵਿੱਚ ਅਰਜਨਟੀਨਾ ਨੂੰ 1-0 ਨਾਲ ਹਰਾਇਆ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਜੁਲਾਈ 2026
Sangrur News : 20 ਲੱਖ ਦੇ ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਚੁੱਕਿਆ ਖੌਫਨਾਕ ਕਦਮ , ਇਲਾਜ ਦੌਰਾਨ ਮੌਤ
Sangrur News : 20 ਲੱਖ ਦੇ ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਚੁੱਕਿਆ ਖੌਫਨਾਕ ਕਦਮ , ਇਲਾਜ ਦੌਰਾਨ ਮੌਤ
Embed widget