Punjab News: ਕੈਨੇਡਾ ਦੀ ਫਾਈਲ ਹੋਈ ਰੱਦ ਤਾਂ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, ਬਰਨਾਲਾ ਤੋਂ ਦਿਲ ਦਹਿਲਾਉਣ ਵਾਲਾ ਮਾਮਲਾ
ਬਰਨਾਲਾ ਤੋਂ ਦਿਲ ਦਹਿਲਾਉਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਕੈਨੇਡਾ ਦੀ ਫਾਈਲ ਰਿਜੈਕਟ ਹੋਣ ਤੋਂ ਦੁਖੀ ਪੰਜਾਬੀ ਨੌਜਵਾਨ ਨੇ ਆਪਣੇ ਆਪ ਨੂੰ ਗੋਲੀ ਮਾਰ ਲਈ। ਇਹ ਘਟਨਾ ਬਰਨਾਲਾ ਦੇ ਪਿੰਡ ਸੁਖਪੁਰਾ ਦੀ ਹੈ।

Punjab News: ਬਰਨਾਲਾ ਤੋਂ ਦਿਲ ਦਹਿਲਾਉਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਕੈਨੇਡਾ ਦੀ ਫਾਈਲ ਰਿਜੈਕਟ ਹੋਣ ਤੋਂ ਦੁਖੀ ਪੰਜਾਬੀ ਨੌਜਵਾਨ ਨੇ ਆਪਣੇ ਆਪ ਨੂੰ ਗੋਲੀ ਮਾਰ ਲਈ। ਇਹ ਘਟਨਾ ਬਰਨਾਲਾ ਦੇ ਪਿੰਡ ਸੁਖਪੁਰਾ ਦੀ ਹੈ। ਮ੍ਰਿਤਕ ਦੀ ਪਛਾਣ ਦਿਲਪ੍ਰੀਤ ਸਿੰਘ ਵਜੋਂ ਹੋਈ ਹੈ। ਦਿਲਪ੍ਰੀਤ ਕੈਨੇਡਾ ਜਾਣਾ ਚਾਹੁੰਦਾ ਸੀ। ਕੈਨੇਡਾ ਦੀ ਅਰਜ਼ੀ ਰੱਦ ਹੋਣ ਤੋਂ ਬਾਅਦ ਉਸ ਨੇ ਇਹ ਭਿਆਨਕ ਕਦਮ ਚੁੱਕਿਆ। ਇਸ ਖਬਰ ਨਾਲ ਇਲਾਕੇ ਵਿੱਚ ਦੁਖ ਦੀ ਲਹਿਰ ਹੈ।
ਦਿਲਪ੍ਰੀਤ ਦੇ ਮਾਪਿਆਂ ਨੇ ਦੱਸਿਆ ਕਿ ਦਿਲਪ੍ਰੀਤ ਨੇ ਕੈਨੇਡਾ ਜਾਣ ਲਈ ਅਰਜ਼ੀ ਦਿੱਤੀ ਸੀ, ਜੋ ਰੱਦ ਹੋ ਗਈ। ਉਦੋਂ ਤੋਂ ਦਿਲਪ੍ਰੀਤ ਡਿਪਰੈਸ਼ਨ ਵਿੱਚ ਸੀ। ਫਾਈਲ ਰੱਦ ਹੋਣ ਤੋਂ ਬਾਅਦ ਪਰਿਵਾਰਕ ਮੈਂਬਰ ਉਸ ਨੂੰ ਪੰਜਾਬ ਵਿੱਚ ਆਪਣਾ ਕਾਰੋਬਾਰ ਸ਼ੁਰੂ ਕਰਨ ਲਈ ਕਹਿ ਰਹੇ ਸਨ। ਪਰਿਵਾਰ ਕੋਲ ਖੇਤੀ ਲਈ ਕੋਈ ਜ਼ਮੀਨ ਨਹੀਂ। ਉਨ੍ਹਾਂ ਦੱਸਿਆ ਕਿ ਘਟਨਾ ਸਮੇਂ ਉਸ ਦੀ ਦਾਦੀ ਤੇ ਮਾਂ ਘਰ ਵਿੱਚ ਮੌਜੂਦ ਸਨ। ਪੁਲਿਸ ਮ੍ਰਿਤਕ ਦੀ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਕਾਰਵਾਈ ਕਰ ਰਹੀ ਹੈ।
ਹਾਸਲ ਜਾਣਕਾਰੀ ਮੁਤਾਬਕ ਮ੍ਰਿਤਕ ਦਿਲਪ੍ਰੀਤ ਦੀ ਭੈਣ ਕੈਨੇਡਾ ਵਿੱਚ ਰਹਿੰਦੀ ਹੈ। ਆਪਣੀ ਭੈਣ ਕੋਲ ਜਾਣ ਲਈ ਦਿਲਪ੍ਰੀਤ ਨੇ ਕੈਨੇਡਾ ਲਈ ਅਰਜ਼ੀ ਵੀ ਦਿੱਤੀ ਸੀ, ਜੋ ਰੱਦ ਹੋ ਗਈ। ਇਸ ਤੋਂ ਬਾਅਦ ਉਹ ਡਿਪਰੈਸ਼ਨ ਵਿੱਚ ਚਲਾ ਗਿਆ। ਐਤਵਾਰ ਨੂੰ ਦਿਲਪ੍ਰੀਤ ਨੇ ਘਰ ਵਿੱਚ ਰੱਖੀ 12 ਬੋਰ ਦੀ ਬੰਦੂਕ ਨਾਲ ਆਪਣੇ ਆਪ ਨੂੰ ਗੋਲੀ ਮਾਰ ਲਈ। ਦਿਲਪ੍ਰੀਤ ਦੀ ਮੌਤੇ ਉਪਰ ਹੀ ਮੌਤ ਹੋ ਗਈ।
ਸੁਖਪੁਰਾ ਪਿੰਡ ਦੇ ਸਰਪੰਚ ਮਨਜਿੰਦਰ ਸਿੰਘ ਨੇ ਦੱਸਿਆ ਕਿ ਦਿਲਪ੍ਰੀਤ ਨੇ ਆਪਣੇ ਆਪ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ ਹੈ। ਮ੍ਰਿਤਕ ਨੌਜਵਾਨ ਨੇ ਕੈਨੇਡਾ ਦੀ ਅਰਜ਼ੀ ਰੱਦ ਹੋਣ ਕਰਕੇ ਇਹ ਕਦਮ ਚੁੱਕਿਆ। ਘਟਨਾ ਤੋਂ ਪਹਿਲਾਂ ਉਹ ਆਪਣੀ ਮਾਂ ਨਾਲ ਘਰੇਲੂ ਕੰਮ ਕਰਦਾ ਰਿਹਾ ਤੇ ਆਪਣੀ ਦਾਦੀ ਦੀਆਂ ਅੱਖਾਂ ਵਿੱਚ ਦਵਾਈ ਵੀ ਪਾਈ। ਇਸ ਤੋਂ ਬਾਅਦ ਉਸ ਨੇ ਕਮਰੇ ਵਿੱਚ ਜਾ ਕੇ ਘਰ ਵਿੱਚ ਰੱਖੀ ਬੰਦੂਕ ਨਾਲ ਆਪਣੇ ਆਪ ਨੂੰ ਗੋਲੀ ਮਾਰ ਲਈ। ਇਸ ਘਟਨਾ ਤੋਂ ਬਾਅਦ ਪੂਰੇ ਪਿੰਡ ਵਿੱਚ ਸੋਗ ਦੀ ਲਹਿਰ ਹੈ।
ਸ਼ਹਿਣਾ ਥਾਣੇ ਦੇ ਐਸਐਚਓ ਗੁਰਮਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਆਪਣੀ ਕਬਜ਼ੇ ਵਿੱਚ ਲੈ ਲਿਆ ਤੇ ਸਿਵਲ ਹਸਪਤਾਲ ਬਰਨਾਲਾ ਦੇ ਮੁਰਦਾਘਰ ਵਿੱਚ ਰੱਖ ਦਿੱਤਾ। ਲਾਸ਼ ਦੇ ਨੇੜੇ ਕੋਈ ਸੁਸਾਈਡ ਨੋਟ ਨਹੀਂ ਮਿਲਿਆ।






















