Punjab NHM Employees : 17 ਨਵੰਬਰ ਤੋਂ ਪੰਜਾਬ ਦੇ ਸਿਹਤ ਵਿਭਾਗ 'ਚ ਕੰਮ ਹੋਵੇਗਾ ਠੱਪ? ਮੁਲਾਜ਼ਮਾਂ ਨੇ ਦਿੱਤੀ ਵੱਡੀ ਚਿਤਾਵਨੀ!
Punjab NHM Employees : ਪੰਜਾਬ ਵਿੱਚ ਨੈਸ਼ਨਲ ਹੈਲਥ ਮਿਸ਼ਨ (NHM) ਦੇ ਮੁਲਾਜ਼ਮਾਂ ਨੇ ਆਪਣੀਆਂ ਲੰਬਿਤ ਮੰਗਾਂ ਨੂੰ ਲੈ ਕੇ ਸਰਕਾਰ ਖ਼ਿਲਾਫ਼ ਸੰਘਰਸ਼ ਤੇਜ਼ ਕਰਨ ਦਾ ਐਲਾਨ ਕੀਤਾ ਹੈ। NHM ਐਂਪਲਾਈਜ਼ ਯੂਨੀਅਨ ਪੰਜਾਬ
Punjab NHM Employees : ਪੰਜਾਬ ਵਿੱਚ ਨੈਸ਼ਨਲ ਹੈਲਥ ਮਿਸ਼ਨ (NHM) ਦੇ ਮੁਲਾਜ਼ਮਾਂ ਨੇ ਆਪਣੀਆਂ ਲੰਬਿਤ ਮੰਗਾਂ ਨੂੰ ਲੈ ਕੇ ਸਰਕਾਰ ਖ਼ਿਲਾਫ਼ ਸੰਘਰਸ਼ ਤੇਜ਼ ਕਰਨ ਦਾ ਐਲਾਨ ਕੀਤਾ ਹੈ। NHM ਐਂਪਲਾਈਜ਼ ਯੂਨੀਅਨ ਪੰਜਾਬ ਨੇ 17 ਨਵੰਬਰ ਤੋਂ ਸੂਬੇ ਭਰ ਵਿੱਚ ਕੰਮਕਾਜ ਠੱਪ ਕਰਕੇ ਅਣਮਿੱਥੇ ਸਮੇਂ ਲਈ ਹੜਤਾਲ 'ਤੇ ਜਾਣ ਦਾ ਫੈਸਲਾ ਕੀਤਾ ਹੈ। ਇਸ ਦੌਰਾਨ ਮੁਲਾਜ਼ਮ ਜ਼ਿਲ੍ਹਾ ਪੱਧਰ 'ਤੇ ਸਿਵਲ ਸਰਜਨ ਦਫ਼ਤਰਾਂ ਦੇ ਬਾਹਰ ਰੋਸ ਪ੍ਰਦਰਸ਼ਨ ਅਤੇ ਧਰਨੇ ਦੇਣਗੇ।
ਯੂਨੀਅਨ ਵੱਲੋਂ ਜਾਰੀ ਪੱਤਰ ਅਨੁਸਾਰ 17 ਨਵੰਬਰ ਨੂੰ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਵਿਸ਼ੇਸ਼ ਕਮੇਟੀ ਦੀ ਅਹਿਮ ਮੀਟਿੰਗ ਹੋਣੀ ਹੈ। ਯੂਨੀਅਨ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਇਸ ਮੀਟਿੰਗ ਵਿੱਚ ਨੌਕਰੀ ਦੀ ਸੁਰੱਖਿਆ (Job Security) ਅਤੇ ਵਿੱਤੀ ਮੰਗਾਂ ਸਬੰਧੀ ਕੋਈ ਠੋਸ ਹੱਲ ਨਾ ਨਿਕਲਿਆ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ।
18 ਨਵੰਬਰ ਤੋਂ ਸਿਹਤ ਮੰਤਰੀ ਦੀ ਕੋਠੀ ਬਾਹਰ ਪੱਕਾ ਧਰਨਾ
ਯੂਨੀਅਨ ਨੇ ਐਲਾਨ ਕੀਤਾ ਹੈ ਕਿ 18 ਨਵੰਬਰ ਤੋਂ ਪਟਿਆਲਾ ਵਿਖੇ ਪੰਜਾਬ ਦੇ ਸਿਹਤ ਮੰਤਰੀ ਦੀ ਰਿਹਾਇਸ਼ ਦੇ ਬਾਹਰ ਅਣਮਿੱਥੇ ਸਮੇਂ ਲਈ ਪੱਕਾ ਧਰਨਾ ਸ਼ੁਰੂ ਕੀਤਾ ਜਾਵੇਗਾ।
ਲਿਖਤੀ ਨੋਟੀਫਿਕੇਸ਼ਨ ਤੱਕ ਜਾਰੀ ਰਹੇਗਾ ਸੰਘਰਸ਼
ਮੁਲਾਜ਼ਮਾਂ ਦਾ ਕਹਿਣਾ ਹੈ ਕਿ ਉਹ ਹੁਣ ਸਰਕਾਰ ਦੇ ਸਿਰਫ਼ ਜ਼ੁਬਾਨੀ ਭਰੋਸਿਆਂ ਨਾਲ ਨਹੀਂ ਮੰਨਣਗੇ। ਜਦੋਂ ਤੱਕ ਸਰਕਾਰ ਉਨ੍ਹਾਂ ਦੀਆਂ ਮੰਗਾਂ ਮੰਨ ਕੇ ਲਿਖਤੀ ਨੋਟੀਫਿਕੇਸ਼ਨ ਜਾਰੀ ਨਹੀਂ ਕਰਦੀ, ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ। ਯੂਨੀਅਨ ਆਗੂਆਂ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਸਰਕਾਰ ਨੇ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਮੁਲਾਜ਼ਮ ਭੁੱਖ ਹੜਤਾਲ ਅਤੇ ਮਰਨ ਵਰਤ ਵਰਗੇ ਸਖ਼ਤ ਕਦਮ ਵੀ ਚੁੱਕ ਸਕਦੇ ਹਨ।
ਸਿਹਤ ਸੇਵਾਵਾਂ ਹੋ ਸਕਦੀਆਂ ਹਨ ਪ੍ਰਭਾਵਿਤ
NHM ਮੁਲਾਜ਼ਮਾਂ ਦੀ ਹੜਤਾਲ ਕਾਰਨ ਪੰਜਾਬ ਦੇ ਸਰਕਾਰੀ ਹਸਪਤਾਲਾਂ, ਕਮਿਊਨਿਟੀ ਹੈਲਥ ਸੈਂਟਰਾਂ ਅਤੇ ਡਿਸਪੈਂਸਰੀਆਂ ਵਿੱਚ ਸਿਹਤ ਸੇਵਾਵਾਂ ਪ੍ਰਭਾਵਿਤ ਹੋਣ ਦਾ ਖ਼ਦਸ਼ਾ ਹੈ। ਹੁਣ ਸਭ ਦੀਆਂ ਨਜ਼ਰਾਂ 17 ਨਵੰਬਰ ਨੂੰ ਹੋਣ ਵਾਲੀ ਮੀਟਿੰਗ 'ਤੇ ਟਿਕੀਆਂ ਹੋਈਆਂ ਹਨ ਕਿ ਸਰਕਾਰ ਮੁਲਾਜ਼ਮਾਂ ਦੀਆਂ ਮੰਗਾਂ ਦਾ ਹੱਲ ਕੱਢ ਕੇ ਹੜਤਾਲ ਟਾਲ ਪਾਉਂਦੀ ਹੈ ਜਾਂ ਨਹੀਂ।
ਟ੍ਰੈਂਡਿੰਗ ਟੌਪਿਕ














