ਚੰਡੀਗੜ੍ਹ: ਪੰਜਾਬ ਵਿੱਚ ਲਗਾਤਾਰ ਜਾਰੀ ਕੋਰੋਨਾ ਕਹਿਰ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਨੇ ਸੂਬੇ 'ਚ ਸਖ਼ਤੀ ਵਧਾ ਦਿੱਤੀ ਹੈ। ਸ਼ੁੱਕਰਵਾਰ ਨੂੰ ਪੰਜਾਬ ਸਰਕਾਰ ਨੇ ਕੋਰੋਨਾ ਸਬੰਧੀ ਨਵੇਂ ਆਦੇਸ਼ ਜਾਰੀ ਕੀਤੇ ਹਨ। ਇਨ੍ਹਾਂ ਮੁਤਾਬਿਕ ਨਾਈਟ ਕਰਫਿਊ ਦੀ ਮਿਆਦ ਦੋ ਹਫ਼ਤੇ ਹੋਰ ਵਧਾ ਦਿੱਤੀ ਗਈ ਹੈ। ਯਾਨੀ ਹੁਣ ਨਾਈਟ ਕਰਫਿਊ 15 ਮਈ ਤਕ ਲਾਗੂ ਰਹੇਗਾ। ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ  ਇਹ ਆਦੇਸ਼ ਜਾਰੀ ਕੀਤੇ ਹਨ।

ਦੱਸ ਦੇਈਏ ਕਿ ਪੰਜਾਬ ਸਰਕਾਰ ਵੱਲੋਂ 30 ਅਪਰੈਲ ਤੱਕ ਹੀ ਨਾਈਟ ਕਰਫਿਊ ਦੇ ਆਦੇਸ਼ ਜਾਰੀ ਕੀਤੇ ਗਏ ਸੀ ਪਰ ਕੋਰੋਨਾ ਦੇ ਮਾਮਲਿਆਂ ਦੀ ਰਫ਼ਤਾਰ ਨੂੰ ਦੇਖਦੇ ਹੋਏ ਸਰਕਾਰ ਨੇ ਇਸ ਦੇ ਮਿਆਦ ਵਧਾਉਣ ਦਾ ਫੈਸਲਾ ਕੀਤਾ ਹੈ। ਨਾਈਟ ਕਰਫਿਊ ਦਾ ਸਮਾਂ ਸ਼ਾਮ 6 ਵਜੇ ਤੋਂ ਸਵੇਰ ਵਜੇ ਦਾ ਹੀ ਰਹੇਗਾ।
 
ਦੱਸਣਯੋਗ ਹੈ ਕਿ ਪੰਜਾਬ ਅੰਦਰ ਪਿੱਛਲੇ  24 ਘੰਟੇ ਅੰਦਰ 130 ਲੋਕਾਂ ਦੀ ਮੌਤ ਹੋ ਗਈ। 745 ਮਰੀਜ਼ਾ ਦੀ ਹਾਲਤ ਗੰਭੀਰ ਹੈ। ਇਸ ਵਿੱਚ 97 ਮਰੀਜ਼ ਵੈਂਟਿਲੇਟਰ ਤੇ ਹਨ ਜਦਕਿ 648 ਮਰੀਜ਼ ਆਕਸੀਜਨ ਸਪੋਰਟ ਤੇ ਹਨ। ਹੁਣ ਤੱਕ ਸੂਬੇ ਵਿੱਚ 8908 ਲੋਕ ਕੋਰੋਨਾ ਨਾਲ ਜੰਗ ਹਾਰ ਚੁੱਕੇ ਹਨ। ਵੀਰਵਾਰ 7682 ਨਵੇਂ ਕੋਰੋਨਾ ਕੇਸ ਸਾਹਮਣੇ ਆਏ ਸੀ।